ਸਮਰਾਲਾ ‘ਚ ਪਹਿਲਾ ਵਿਸ਼ਾਲ ਗੁਰਮਤਿ ਸਮਾਗਮ 13 ਤੇ 14 ਜੁਲਾਈ ਨੂੰ, ਸੰਤ ਬਾਬਾ ਜੀਵਨ ਸਿੰਘ ਜੀ ਬਗੀਚੀ ਵਾਲੇ ਸੰਗਤਾਂ ਨੂੰ ਕਰਨਗੇ ਨਿਹਾਲ

Spread the love
ਸਮਰਾਲਾ, 12 ਜੁਲਾਈ (ਮੁਕੇਸ਼ ਵਰਮਾ) ਸਮਰਾਲਾ ਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ 13 ਅਤੇ 14 ਜੁਲਾਈ 2026 ਨੂੰ ਸਰਕਾਰੀ ਕੰਨਿਆ ਸਕੂਲ ਸਮਰਾਲਾ (ਲੁਧਿਆਣਾ) ਨੇੜੇ ਸੰਘੂ ਸਵੀਟਸ, ਖੰਨਾ ਰੋਡ ਵਿਖੇ ਪਹਿਲਾ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਹਰ ਰੋਜ਼ ਰਾਤ 7 ਵਜੇ ਤੋਂ 11 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਗਮ ਦੌਰਾਨ ਪ੍ਰਸਿੱਧ ਰੂਹਾਨੀ ਮਹਾਂਪੁਰਖ ਸੰਤ ਬਾਬਾ ਜੀਵਨ ਸਿੰਘ ਜੀ (ਬਗੀਚੀ ਵਾਲੇ) ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਆਪਣੇ ਆਸ਼ੀਰਵਾਦ ਨਾਲ ਨਿਵਾਜਣਗੇ। ਇਸ ਤੋਂ ਇਲਾਵਾ ਪ੍ਰਸਿੱਧ ਕੀਰਤਨੀ ਜੱਥਾ ਭਾਈ ਪਰਮਜੀਤ ਸਿੰਘ ਜੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ, ਜਦਕਿ ਭਾਈ ਬਚਿੱਤਰ ਸਿੰਘ ਜੀ (ਉਟਾਲਾਂ ਵਾਲੇ) ਗੁਰਮਤਿ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨਾਲ ਜੋੜਨਗੇ। ਸਮਾਗਮ ਦੇ ਪ੍ਰਬੰਧਕਾਂ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਗੁਰੂ ਘਰ ਦੀਆਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ, ਤਾਂ ਜੋ ਗੁਰਬਾਣੀ ਕੀਰਤਨ ਅਤੇ ਕਥਾ ਦਾ ਲਾਭ ਪ੍ਰਾਪਤ ਕੀਤਾ ਜਾ ਸਕੇ। ਸਮਾਗਮ ਦੌਰਾਨ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਖਾਲਸਾ ਅਤੇ ਜੱਥੇਦਾਰ ਬਾਜ ਸਿੰਘ ਖਾਲਸਾ ਨੇ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਸਿੱਖੀ ਸਿਧਾਂਤਾਂ ਦਾ ਪ੍ਰਚਾਰ-ਪ੍ਰਸਾਰ ਕਰਨਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹੁੰਮ-ਹੁਮਾ ਕੇ ਇਸ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *