ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

Spread the love
ਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਸਮਰਾਲਾ ਪੁਲਿਸ ਵੱਲੋਂ ਸਥਾਨਕ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗਿ੍ਰਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਤਨਾਮ ਸਿੰਘ ਨੇ ਦੱਸਿਆ ਹੈ ਕਿ ਸਾਡੇ ਪਾਸ ਨਰੇਸ਼ ਕੁਮਾਰ ਮਨੀ ਵਾਸੀ ਕੁੱਬੇ ਨੇ ਬਿਆਨ ਦਰਜ਼ ਕਰਵਾਇਆ ਸੀ ਕਿ ਉਹ ਸਮਰਾਲਾ ਦੀ ਗਊਸ਼ਾਲਾ ਵਿਖੇ ਗਊਆਂ ਨੂੰ ਪੱਠੇ ਪਾਉਣ ਲਈ ਆਪਣਾ ਮੋਟਰਸਾਈਕਲ ਹੀਰੋ ਸਪਲੈਂਡਰ ਰੰਗ ਕਾਲਾ ਬਾਹਰ ਖੜਾ ਕਰਕੇ ਅਤੇ ਲਾਕ ਲਗਾ ਕੇ ਅੰਦਰ ਗਿਆ ਸੀ। ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ ਸੀ। ਉਸ ਦੇ ਦਿੱਤੇ ਬਿਆਨਾਂ ਤੇ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਗਿਆ ਤਾਂ ਪਤਾ ਲੱਗਾ ਕਿ ਇੱਕ ਵਿਅਕਤੀ ਸਮੇਤ ਇੱਕ ਔਰਤ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਜਾਂਦੇ ਦਿਖੇ। ਪੁਲਿਸ ਨੇ ਮੁਕੱਦਮਾ ਦਰਜ਼ ਕਰਕ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਸੀ। ਜਿਸ ਤੇ ਥਾਣੇਦਾਰ ਮੁਖਤਿਆਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਬਗਲੀ ਬੱਸ ਅੱਡੇ ਤੋਂ ਕਥਿਤ ਦੋਸ਼ੀ ਉਪਿੰਦਰ ਸਿੰਘ ਪਿੰਟੂ ਵਾਸੀ ਧਮੋਟ ਕਲਾਂ ਨੂੰ ਕਾਬੂ ਕੀਤਾ, ਜਿਸ ਤੋਂ ਉਕਤ ਚੋਰੀ ਹੋਇਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ। ਕਥਿਤ ਦੋਸ਼ੀ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਹੈ ਤਾਂ ਜੋ ਕਿ ਉਸ ਤੋਂ ਹੋਰ ਡੁੰਘਾਈ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਸ ਦੀ ਔਰਤ ਸਾਥੀ ਕਥਿਤ ਦੋਸ਼ਣ ਗੁਰਪ੍ਰੀਤ ਕੌਰ ਵਾਸੀ ਧਮੋਟ ਕਲਾਂ ਜੋ ਕਿ ਅਜੇ ਫਰਾਰ ਹੈ, ਨੂੰ ਵੀ ਜਲਦੀ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁਖੀ ਸਤਨਾਮ ਸਿੰਘ ਨੇ ਅੱਗੇ ਦੱਸਿਆ ਕਿ ਅਜਿਹੇ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਇਸੇ ਤਰ੍ਹਾਂ ਇਹਨਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਮੁਹਿੰਮ ਨਿਰੰਤਰ ਜਾਰੀ ਰਹੇ ਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *