ਸਮਰਾਲਾ ਵਿਖੇ ਵਾਲਮੀਕਿ ਮੰਦਿਰ ਕਮੇਟੀ ਵੱਲੋਂ ਦੁਸਹਿਰਾ ਤੇ ਰਾਮਲੀਲਾ ਸਬੰਧੀ ਵਿਸ਼ੇਸ਼ ਮੀਟਿੰਗ ਪ੍ਰਬੰਧਾਂ ਨੂੰ ਲੈ ਕੇ ਹੋਈ ਵਿਚਾਰ-ਵਟਾਂਦਰਾ; ਨਗਰ ਕੌਂਸਲ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ

Spread the love
ਸਮਰਾਲਾ 02 ਸਤੰਬਰ (ਮੁਕੇਸ਼ ਵਰਮਾ) ਆਗਾਮੀ ਦੁਸਹਿਰਾ ਅਤੇ ਰਾਮਲੀਲਾ ਦੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਸਮਰਾਲਾ ਦੇ ਵਾਲਮੀਕਿ ਮੰਦਿਰ ਵਿਖੇ ਵਾਲਮੀਕਿ ਮੰਦਿਰ ਕਮੇਟੀ ਵੱਲੋਂ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਰਾਮਲੀਲਾ ਦੇ ਮੰਚਨ ਅਤੇ ਦੁਸਹਿਰਾ ਸਮਾਗਮ ਨੂੰ ਸੁਚੱਜੇ, ਸ਼ਾਂਤੀਪੂਰਨ ਅਤੇ ਸ਼ਾਨਦਾਰ ਢੰਗ ਨਾਲ ਕਰਵਾਉਣ ਲਈ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਸ਼੍ਰੀ ਰਾਮਲੀਲਾ ਕਮੇਟੀ ਦੇ ਪ੍ਰਧਾਨ ਰੂਪਮ ਗੰਭੀਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸਮਰਾਲਾ ਨਗਰ ਕੌਂਸਲ ਦੇ ਪ੍ਰਧਾਨ ਲਾਲਾ ਮੰਗਤ ਰਾਏ ਅਤੇ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਵਾਈਸ ਪ੍ਰਧਾਨ ਸਤਵੀਰ ਸਿੰਘ ਸੇਖੋਂ ਵੀ ਉਚੇਚੇ ਤੌਰ ’ਤੇ ਮੌਜੂਦ ਰਹੇ।ਸੁਰੱਖਿਆ, ਸਫ਼ਾਈ ਅਤੇ ਲਾਈਟਿੰਗ ਪ੍ਰਬੰਧਾਂ ’ਤੇ ਚਰਚਾਮੀਟਿੰਗ ਦੌਰਾਨ ਰਾਮਲੀਲਾ ਲਈ ਸ਼ਾਨਦਾਰ ਸਟੇਜ ਦੀ ਤਿਆਰੀ, ਲਾਈਟਿੰਗ, ਸੁਰੱਖਿਆ ਪ੍ਰਬੰਧਾਂ, ਸੰਗਤਾਂ ਦੀ ਸਹੂਲਤ ਅਤੇ ਮੰਦਿਰ ਦੇ ਆਲੇ-ਦੁਆਲੇ ਸਫ਼ਾਈ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਵਿਚਾਰ ਕੀਤਾ ਗਿਆ। ਕਮੇਟੀ ਆਗੂਆਂ ਨੇ ਕਿਹਾ ਕਿ ਇਸ ਵਾਰ ਰਾਮਲੀਲਾ ਦਾ ਮੰਚਨ ਪਹਿਲਾਂ ਨਾਲੋਂ ਹੋਰ ਵੱਡੇ ਅਤੇ ਬਿਹਤਰ ਪੱਧਰ ’ਤੇ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸਮਾਗਮ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਲਾਲਾ ਮੰਗਤ ਰਾਏ ਨੇ ਭਰੋਸਾ ਦਿਵਾਇਆ ਕਿ ਰਾਮਲੀਲਾ ਅਤੇ ਦੁਸਹਿਰਾ ਉਤਸਵ ਦੌਰਾਨ ਨਗਰ ਕੌਂਸਲ ਵੱਲੋਂ ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਸ਼੍ਰੀ ਰਾਮਲੀਲਾ ਕਮੇਟੀ ਦੇ ਪ੍ਰਧਾਨ ਰੂਪਮ ਗੰਭੀਰ ਨੇ ਸਮੂਹ ਪ੍ਰਬੰਧਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਇਹ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਸਫ਼ਲਤਾਪੂਰਵਕ ਸੰਪੰਨ ਕੀਤਾ ਜਾਵੇਗਾ।ਮੀਟਿੰਗ ਵਿੱਚ ਵਾਲਮੀਕਿ ਮੰਦਿਰ ਕਮੇਟੀ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਹਰਜਿੰਦਰ ਸਿੰਘ ਜਾਨੀ, ਸੰਜੇ ਖੁੱਲਰ, ਮਨਜੀਤ ਸਟੂਡੀਓ, ਸਵਰਨਜੀਤ ਸਿੰਘ, ਹਨੀ ਕਲਾਇਣ, ਅੰਸ਼ ਕਲਾਇਣ, ਰਣਜੀਤ ਢਿੱਲੋਂ, ਪਾਵਨ ਸਹੋਤਾ ਸਮੇਤ ਕਈ ਹੋਰ ਪਤਵੰਤੇ ਸੱਜਣ ਅਤੇ ਕਮੇਟੀ ਮੈਂਬਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *