ਸਮੂਹਿਕ ਛੁੱਟੀ ਵਿੱਚ ਵਾਧਾ, ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ ਹੋਰ ਤਿੱਖਾ ਕਰਨ ਦੀ ਦਿੱਤੀ ਚੇਤਾਵਨੀ

Spread the love
ਸ੍ਰੀ ਕੀਰਤਪੁਰ ਸਾਹਿਬ, 24 ਜੁਲਾਈ,(ਮਨਦੀਪ)=ਟੈਕਨੀਕਲ ਸਰਵਿਸ ਯੂਨੀਅਨ  ਦੇ ਸਰਕਲ ਪ੍ਰਧਾਨ ਗੁਰਦਾਸ ਰਾਮ ਅਤੇ ਜਨਰਲ ਸਕੱਤਰ ਅਮਨਦੀਪ ਸਿੰਘ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ, ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਚੱਲ ਰਹੇ ਸੰਘਰਸ਼ ਤਹਿਤ ਪੰਜਾਬ ਭਰ ਦੇ ਬਿਜਲੀ ਮੁਲਾਜ਼ਮਾਂ ਨੇ ਜਨਰੇਸ਼ਨ ਸਰਕਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮੂਹਿਕ ਛੁੱਟੀ (ਮਾਸ ਕੈਜ਼ੂਅਲ ਲੀਵ) ਕਰਕੇ ਰੋਸ ਰੈਲੀ ਕੀਤੀ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।ਆਗੂਆਂ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, “ਬਰਾਬਰ ਕੰਮ-ਬਰਾਬਰ ਤਨਖ਼ਾਹ” ਲਾਗੂ ਕਰਨ, ਬਕਾਇਆ ਮਹਿੰਗਾਈ ਭੱਤਾ ਦੇਣ ਅਤੇ ਹੋਰ ਮੰਨੀਆਂ ਹੋਈਆਂ ਮੰਗਾਂ ਸਬੰਧੀ ਸਰਕਾਰ ਅਤੇ ਪ੍ਰਬੰਧਨ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ 21 ਜੁਲਾਈ ਤੋਂ ਚੱਲ ਰਹੀ ਸਮੂਹਿਕ ਛੁੱਟੀ ਨੂੰ ਹੋਰ ਵਧਾਉਂਦਿਆਂ ਹੁਣ 25 ਜੁਲਾਈ ਤੋਂ 26 ਜੁਲਾਈ ਸ਼ਾਮ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪੀਐਸਪੀਸੀਐਲ ਪ੍ਰਬੰਧਨ ਨੇ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਬੰਧਨ ਦੀ ਹੋਵੇਗੀ।ਇਸ ਰੈਲੀ ਵਿੱਚ ਗੁਰਜੀਤ ਸਿੰਘ,ਪਵਨ ਕੁਮਾਰ ,ਤਜਿੰਦਰ ਸਿੰਘ, ਮਨਦੀਪ ਕੁਮਾਰ, ਗੁਰਜੀਤ ਸਿੰਘ, ਸੁਨੀਲ ਕੁਮਾਰ, ਗੁਰਦੀਪ ਸਿੰਘ, ਕਸ਼ਮੀਰਾ ਸਿੰਘ, ਸੁਰਿੰਦਰ ਕੁਮਾਰ, ਅਸ਼ੋਕ ਕੁਮਾਰ, ਮੋਹਿਤ ਕੁਮਾਰ, ਰਜਨੀਸ਼, ਸੋਮਨਾਥ, ਵਰਿੰਦਰ ਕੁਮਾਰ,ਸੁਖਵਿੰਦਰ ਸਿੰਘ, ਜਤਿੰਦਰ ਕੁਮਾਰ, ਅਮਨਦੀਪ ਸਿੰਘ, ਰਵੀ ਕੁਮਾਰ, ਰਾਮਪਾਲ, ਹਰਦੀਪ ਸਿੰਘ , ਭਵਨਦੀਪ ਸਿੰਘ, ਇਕਾਂਸ਼ ਅੱਤਰੀ, ਜਸਵਿੰਦਰ ਸਿੰਘ, ਹਰਜੋਤ ਸਿੰਘ,ਗੁਰਨੰਦ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬਿਜਲੀ ਮੁਲਾਜ਼ਮ ਹਾਜ਼ਰ ਸਨ।
  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਮੁਲਾਜ਼ਮਾਂ ਵੱਲੋਂ ਬਿਜਲੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਦਿੱਤਾ ਰੋਸ ਧਰਨਾ

    Spread the love

    Spread the loveਭਾਦਸੋਂ ,24 ਜੁਲਾਈ (ਜਗਜੀਤ ਸਿੰਘ ਕੈਂਥ) :- ਜੋਇੰਟ ਫੋਰਮ ਅਤੇ ਏਕਤਾ ਮੰਚ ਦੇ ਮੁੱਦੇ ਤੇ ਅੱਜ ਸਬ ਡਵੀਜ਼ਨ ਭਾਦਸੋ ਦੇ ਮੁਲਾਜ਼ਮ ਅਮਲੋਹ ਸਮਸਪੁਰ ਟੋਹੜਾ ਡਵੀਜ਼ਨ ਅਮਲੋਹ ਦੇ ਸਾਰੇ…

    ਨੈਸ਼ਨਲ ਹਾਈਵੇ ਤੇ ਖੜੇ ਟਰੱਕ ਦੇ ਪਿੱਛੇ ਵੱਜੀ ਕਾਰ  ਕਾਰ ਸਵਾਰ ਭੈਣ ਭਰਾ ਗੰਭੀਰ ਜ਼ਖ਼ਮੀ  ਜਾਨੀ ਨੁਕਸਾਨ ਦਾ ਬਚਾਅ  ਕਾਰ ਦੇ ਉੱਡੇ ਚਿੱਥੜੇ 

    Spread the love

    Spread the love ਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਪਿੰਡ ਰੱਕੜਾਂ ਨੇੜੇ ਸਰਪੰਚ ਢਾਬੇ ਕੋਲ ਐਕਸੀਡੈਂਟ ਹੋਣ ਦਾ ਸਮਾਂ ਪ੍ਰਾਪਤ ਹੋਇਆ ਹੈ  ਇਸ…

    Leave a Reply

    Your email address will not be published. Required fields are marked *