ਸਮੂਹ ਅਧਿਆਪਕ ਜੱਥੇਬੰਦੀਆਂ ਨੇ ਮੁਲਾਜ਼ਮਾਂ ਵੱਲੋਂ ਮਹਾਬੰਦ ਨੂੰ ਸਕੂਲਾਂ ਵਿੱਚ ਲਾਗੂ ਕਰਨ ਦਾ ਲਿਆ ਫੈਂਸਲਾ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਦਾ ਲਿਆ ਗਿਆ ਫੈਂਸਲਾ

Spread the love
ਬਠਿੰਡਾ 17 ਅਗਸਤ(ਪੱਤਰ ਪ੍ਰੇਰਕ ):ਜ਼ਿਲ੍ਹਾ ਬਠਿੰਡਾ ਦੀਆਂ ਸਮੂਹ ਅਧਿਆਪਕ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਕੀਤੀ ਗਈ, ਇਹ ਮੀਟਿੰਗ ਸਾਂਝਾ ਮੁਲਾਜਮ ਫਰੰਟ ਅਤੇ ਮੁਲਾਜ਼ਮ ਮੰਚ ਤਹਿਤ ਬਣਾਈ ਤਾਲਮੇਲ ਕਮੇਟੀ ਦੇ ਫੈਂਸਲੇ ਨੂੰ ਲਾਗੂ ਕਰਨ ਸੰਬੰਧੀ ਕੀਤੀ ਗਈ, ਸਮੂਹ ਜੱਥੇਬੰਦੀਆਂ ਦੇ ਆਗੂਆਂ ਨੇ ਸਰਵਸੰਮਤੀ ਨਾਲ 27 ਅਗਸਤ 2026 ਨੂੰ ਸਮੂਹਿਕ ਛੁੱਟੀ ਲੈਣ ਦੇ ਸੂਬਾ ਕਮੇਟੀ ਦੇ ਫੈਂਸਲੇ ਨੂੰ ਪ੍ਰਵਾਨ ਕੀਤਾ ਅਤੇ 19 ਅਗਸਤ ਨੂੰ ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ ਸਿ / ਐਲੀ ਸਿ ਨੂੰ ਸਮੂਹ ਜੱਥੇਬੰਦੀਆਂ ਵੱਲੋਂ ਸਮੂਹਿਕ ਛੁੱਟੀ ਲੈਣ ਦਾ ਅਗਾਓ ਨੋਟਿਸ ਦਿੱਤਾ ਜਾਵੇਗਾ ਕਿ ਸਮੂਹ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਸਮੇਤ ਸਕੂਲ ਹੈੱਡ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰ ਤੇ ਰੋਸ਼ ਮਾਰਚ ਦਾ ਹਿੱਸਾ ਬਣਨਗੇ |ਸਾਂਝਾ ਬਿਆਨ ਜ਼ਾਰੀ ਕਰਦੇ ਹੋਏ ਕਿਹਾ ਕਿ ਪੂਰਾ ਬਣਦਾ ਮਹਿੰਗਾਈ ਭੱਤਾ ਜ਼ਾਰੀ ਕਰਨ, 17-07-2020 ਅਤੇ 15-01-2015 ਦੇ ਮਾਰੂ ਪੱਤਰ ਨੂੰ ਰੱਦ ਕਰਨ, ਪੁਰਾਣੀ ਪੈਨਸ਼ਨ ਲਈ 2022 ਵਿੱਚ ਜ਼ਾਰੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ, ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਮੰਗਾਂ ਦੇ ਪੂਰਾ ਕਰਵਾਉਣ ਤੱਕ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ | ਇਸ ਮੌਕੇ ਜਗਪਾਲ ਬੰਗੀ ਅਤੇ ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਡੀ ਟੀ ਐਫ, ਵੀਰਪਾਲ ਕੌਰ ਸਿਧਾਣਾ ਅਤੇ ਵੀਰਪਾਲ ਕੌਰ ਸੰਗਤ ਸਪੈਸ਼ਲ ਕਾਡਰ ਅਧਿਆਪਕ ਫਰੰਟ, ਅਮ੍ਰਿਤਪਾਲ ਸਿੰਘ ਮਾਨ ਅਤੇ ਗੁਰਵਿੰਦਰ ਸਿੰਘ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ, ਜਗਤਾਰ ਬਾਠ ਅਧਿਆਪਕ ਦਲ, ਲਾਲ ਸਿੰਘ ਰੱਲਾ ਪੀ ਐਸ ਐਮ ਐਸ ਯੂ, ਜੋਨੀ ਸਿੰਗਲਾ, ਗੁਰਬਖ਼ਸ਼ ਲਾਲ ਅਤੇ ਬੂਟਾ ਸਿੰਘ ਕੰਪਿਊਟਰ ਟੀਚਰਜ ਯੂਨੀਅਨ, ਸਤਨਾਮ ਸਿੰਘ ਆਰਟ ਐਂਡ ਕ੍ਰਾਫ਼੍ਟ ਟੀਚਰ ਯੂਨੀਅਨ, ਰਾਜਵੀਰ ਮਾਨ ਬੀ ਐਡ ਫਰੰਟ, ਜਗਦੀਸ਼ ਜੱਗੀ ਫਿਜੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ,ਬਲਦੇਵ ਸਿੰਘ ਜੀ ਟੀ ਯੂ, ਕੁਲਦੀਪ ਖੋਖਰ 6635 ਅਧਿਆਪਕ ਯੂਨੀਅਨ, ਇਸਟਪਾਲ ਸਿੰਘ ਅਤੇ ਹਰਿੰਦਰ ਸਿੰਘ 873-130 ਡੀ ਪੀ ਈ ਟੀਚਰ ਯੂਨੀਅਨ, ਰਿਸ਼ੂ ਕੁਮਾਰ ਮਿਊਜ਼ਿਕ ਮਾਸਟਰ ਆਦਿ ਹਾਜਰ ਸਨ, ਇਹਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਸੂਬਾ ਪ੍ਰਧਾਨ ਹੈੱਡ ਮਾਸਟਰ ਐਸੋਸੀਏਸ਼ਨ ਪੰਜਾਬ, ਹਰਦੀਪ ਸਿੰਘ 4161 ਅਧਿਆਪਕ ਯੂਨੀਅਨ, ਗੁਰਵਿੰਦਰ ਸਿੰਘ ਲੈਬ ਐਸੋਸੀਏਸ਼ਨ, ਗੁਰਜੀਤ ਸਿੰਘ ਅਤੇ ਜਗਸੀਰ ਸਿੰਘ ਸਹੋਤਾ ਈ ਟੀ ਟੀ ਅਧਿਆਪਕ / ਟੀਚਰ ਯੂਨੀਅਨ ਵੱਲੋਂ ਫੋਨ ਸੰਦੇਸ਼ ਰਾਹੀਂ ਸਹਿਮਤੀ ਦਿੱਤੀ ਗਈ |
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *