*ਸਮੂਹ ਬਿਜਲੀ ਕਾਮੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਤੀਜੇ ਦਿਨ ਦੀ ਸਮੂਹਿਕ ਛੁੱਟੀ ਕਰਕੇ ਪਾਵਰਕਾਮ ਮੈਨੇਜਮੈਂਟ ਖਿਲਾਫ ਕੀਤੀ ਨਾਅਰੇਬਾਜ਼ੀ ।*

Spread the love
 ਨੂਰਪੁਰ ਬੇਦੀ ਦਲਜੀਤ ਚਨੋੌਲੀ =ਬਿਜਲੀ ਵਿਭਾਗ ਵਿੱਚ ਕੰਮ ਕਰਦੀਆਂ ਵੱਖ ਵੱਖ ਜਥੇਬੰਦੀਆਂ ਦੇ ਸੱਦੇ ਤੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੇ ਮੁਲਾਜ਼ਮ ਤੇ ਲੋਕ ਵਿਰੋਧੀ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਨੂੰ ਮਨਵਾਉਣ ਲਈ ਸਮੂਹ ਬਿਜਲੀ ਕਾਮਿਆਂ ਨੇ ਤੀਜੇ ਦਿਨ ਦੀ ਸਮੂਹਿਕ ਛੁੱਟੀ ਤੇ ਜਾ ਕੇ ਡਵੀਜ਼ਨ ਸ਼੍ਰੀ ਅਨੰਦਪੁਰ ਸਾਹਿਬ ਦੇ ਗੇਟ ਤੇ ਰੋਹ ਭਰਪੂਰ ਰੈਲੀ ਕੀਤੀ। ਇਸ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਿਤ ਨੀਤੀਆਂ ਤਹਿਤ ਨਿੱਜੀਕਰਨ ਦਾ ਹੱਲਾ ਵਿਢਿਆ ਹੋਇਆ ਹੈ, ਇਸੇ ਨੀਤੀ ਤਹਿਤ ਹੀ ਮੁਲਾਜ਼ਮ ਤੇ ਮਜ਼ਦੂਰ ਪੱਖੀ ਕਿਰਤ ਕਾਨੂੰਨਾਂ ਵਿੱਚ ਵੱਡੀਆਂ ਤਬਦੀਲੀਆਂ ਕਰਕੇ ਕਿਰਤ ਦੀ ਲੁੱਟ ਕਰਨ ਲਈ ਚਾਰ ਲੇਬਰ ਕੋਡ ਪਾਸ ਕੀਤੇ ਗਏ ਹਨ, ਤਨਖਾਹਾਂ ਦਾ ਬੁਨਿਆਦੀ ਢਾਂਚਾ ਬਦਲ ਕੇ ਘੱਟ ਤੋਂ ਘੱਟ ਤਨਖਾਹ ਦੇਣ ਦਾ ਫਾਰਮੂਲਾ ਲਾਗੂ ਕੀਤਾ ਜਾ ਰਿਹਾ ਹੈ, ਇਸੇ ਨੀਤੀ ਤਹਿਤ ਹੀ ਪੰਜਾਬ ਸਰਕਾਰ ਵੱਲੋਂ 17-07-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਫਾਰਮੂਲਾ ਰੱਦ ਕਰਕੇ ਕੇਂਦਰ ਸਰਕਾਰ ਦੇ ਸੱਤਵੇਂ ਪੇਅ ਸਕੇਲ ਰਾਹੀਂ ਤਨਖਾਹ ਦੇਣ ਦਾ ਫਾਰਮੂਲਾ ਲਾਗੂ ਕੀਤਾ ਜਾ ਰਿਹਾ ਹੈ, ਆਰ. ਟੀ.ਐਮ. ਤੋਂ ਪ੍ਰਮੋਟ ਹੋਏ ਸਹਾਇਕ ਲਾਈਨਮੈਨ ਅਤੇ ਏ.ਐਸ.ਐਸ.ਏ. ਨੂੰ ਪਹਿਲਾਂ ਤੋਂ ਮਿਲਦਾ 35400 ਦਾ ਸਕੇਲ ਨਹੀਂ ਦਿੱਤਾ ਜਾ ਰਿਹਾ, ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਲੰਮੇ ਸਮੇਂ ਤੋਂ ਬਕਾਇਆ 18% ਮਹਿੰਗਾਈ ਭੱਤਾ ਨਹੀਂ ਦਿੱਤਾ ਜਾ ਰਿਹਾ, ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ, ਨਿੱਜੀਕਰਨ ਦੀ ਨੀਤੀ ਨੂੰ ਲਾਗੂ ਕਰਦਿਆਂ ਮੁਲਾਜ਼ਮਾਂ ਤੇ ਵਾਧੂ ਬੋਝ ਲੱਦਣ ਲਈ ਜਬਰੀ ਮੋਬਾਈਲ ਫੋਨ ਦਿੱਤੇ ਜਾ ਰਹੇ ਹਨ, ਬਿਜਲੀ ਕਾਮਿਆਂ ਦੀ ਭਾਰੀ ਘਾਟ ਦੇ ਬਾਵਜੂਦ ਸ਼ਿਕਾਇਤਾਂ ਅਤੇ ਬ੍ਰੇਕਡਾਊਨਾਂ ਇੱਕ ਘੰਟੇ ਅੰਦਰ ਹੱਲ ਕਰਨ ਦੇ ਨਾਦਰਸ਼ਾਹੀ ਫਰਮਾਨ ਜਾਰੀ ਕੀਤੇ ਗਏ ਹਨ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹਨਾਂ ਮੰਗਾਂ ਮਸਲਿਆਂ ਦਾ ਸੰਜੀਦਗੀ ਨਾਲ ਨਿਪਟਾਰਾ ਨਾ ਕੀਤਾ ਤਾਂ ਜਥੇਬੰਦੀਆਂ ਇਸ ਸਮੂਹਿਕ ਛੁੱਟੀ ਦੇ ਫੈਸਲੇ ਨੂੰ ਅੱਗੇ ਵਧਾਉਣ ਲਈ ਮਜਬੂਰ ਹੋਣਗੀਆਂ। ਜਿਸ ਤੋਂ ਭਾਰੀ ਪੈਡੀ ਸੀਜਨ ਦੌਰਾਨ ਖਪਤਕਾਰਾਂ ਦੀ ਪ੍ਰਭਾਵਿਤ ਹੋਣ ਵਾਲੀ ਬਿਜਲੀ ਸਪਲਾਈ ਲਈ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਜਿੰਮੇਵਾਰ ਹੋਵੇਗੀ। ਇਸ ਰੋਸ ਰੈਲੀ ਨੂੰ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਡਵੀਜ਼ਨ ਪ੍ਰਧਾਨ  ਤਰਸੇਮ ਲਾਲ ਪੀ.ਐਸ.ਈ.ਬੀ ਇਮਪਲਾਈਜ ਫੈਡਰੇਸ਼ਨ  ਏਟਕ ਦੇ ਸਰਪ੍ਰਸਤ ਦੇਸ ਰਾਜ ਘਈ ਪੈਨਸ਼ਨਰ ਯੂਨੀਅਨ ਦੇ ਸਰਕਲ ਆਗੂ ਤਿਲਕਰਾਜ ਡਵੀਜ਼ਨ ਪ੍ਰਧਾਨ ਜਸਵਿੰਦਰ ਸਿੰਘ ਔਲਖ ਅਤੇ ਡਵੀਜ਼ਨ ਪ੍ਰਧਾਨ ਬਲਮ ਸਿੰਘ  ਸਰਬਜੀਤ ਸਿੰਘ ਬੇਲਾ ਜਰਨੈਲ ਸਿੰਘ ਸੰਜੀਵ ਕੁਮਾਰ ਪਿਆਰੇ ਲਾਲ ਗੁਲਜਾਰੀ ਲਾਲ ਮਾਨ ਸਿੰਘ  ਆਦਿ  ਨੇ ਸੰਬੋਧਨ ਕੀਤਾ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *