ਸਰਕਾਰੀ ਐਲੀਮੈਂਟਰੀ ਸਮਾਰਟ  ਸਕੂਲ ਅੱਲਾ ਦਿੱਤਾ ਨੋ ਦਾਨੀਆਂ ਵੱਲੋਂ ਕੂਲਰ ਭੇਂਟ

Spread the love
ਕਪੂਰਥਲਾ, 15 ਜੁਲਾਈ (ਕੌੜਾ )- ਸਰਕਾਰੀ ਐਲੀਮੈਂਟਰੀ ਸਮਾਰਟ  ਸਕੂਲ ਅੱਲਾ ਦਿੱਤਾ ਵਿਖੇ ਸਖਤ ਗਰਮੀ  ਦੇ ਪ੍ਰਕੋਪ ਨੂੰ ਦੇਖਦੇ ਹੋਏ ਦਾਨੀ ਸੱਜਣਾ ਵੱਲੋਂ ਸਕੂਲ ਨੂੰ ਕੂਲਰ ਭੇਂਟ ਕੀਤੇ ਗਏ। ਇਸ ਸਬੰਧੀ 3 ਕੂਲਰ ਪੂਰਨ ਸਿੰਘ ਵੱਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ  ਅਤੇ 1 ਕੂਲਰ ਬਖਸੀਸ ਸਿੰਘ  ਵੱਲੋਂ ਸਕੂਲ ਨੂੰ ਭੇਂਟ  ਕੀਤੇ ਗਏ I ਕੂਲਰ ਭੇਂਟ  ਕਰਨ ਉਪਰੰਤ ਬਖਸ਼ੀਸ਼ ਸਿੰਘ ਤੇ ਪੂਰਨ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਹ ਸਕੂਲ ਦੀ ਹਰ ਜਰੂਰਤ ਨੂੰ ਪੂਰਾ ਕਰਨ ਲਈ ਭਵਿੱਖ ਵਿੱਚ ਵੀ ਇਸੇ ਪ੍ਰਕਾਰ ਹੀ ਸਹਿਯੋਗ ਦਿੰਦੇ ਰਹਿਣਗੇ। ਉਹਨਾਂ ਨੇ  ਇਸ ਦੌਰਾਨ ਇਸ ਪਵਿੱਤਰ ਕਾਰਜ ਲਈ ਪ੍ਰਵਾਸੀ ਭਾਰਤੀਆਂ ਵੱਲੋਂ ਮਿਲੇ ਸਹਿਯੋਗ ਲਈ ਵੀ ਉਹਨਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸਕੂਲ ਮੁਖੀ ਹਰਜਿੰਦਰ ਸਿੰਘ ਢੋਟ ਨੇ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਹੋਇਆ ਭਵਿੱਖ ਵਿੱਚ ਵੀ ਉਹਨਾਂ ਨੂੰ ਇਸੇ ਪ੍ਰਕਾਰ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਰਪੰਚ ਮਨਦੀਪ ਸਿੰਘ, ਰੇਖਾ ਚੇਅਰਪਰਸਨ ਐਸ ਐਮ ਸੀ , ਹਰਵਿੰਦਰ ਸਿੰਘ ਵਿਰਦੀ, ਤਜਵੀਰ ਕੌਰ,ਰਜਨੀ ਬਾਲਾ, ਆਦਿ ਇਮੂਹ ਸਟਾਫ ਦਾਨੀ ਸੱਜਣ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *