ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਸਮਾਗਮ 27 ਅਗਸਤ ਨੂੰ

Spread the love
ਫ਼ਰੀਦਕੋਟ, 25 ਅਗਸਤ(ਗੁਰਦੀਪ ਸਿੰਘ ਢਿੱਲੋਂ ):-ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਹਰ ਸਾਲ ‘ਰਾਸ਼ਟਰੀ ਖੇਡ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਇਸੇ ਤਹਿਤ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 27 ਅਗਸਤ 2026 ਨੂੰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ‘ਵਿਕਸਿਤ ਭਾਰਤ ਯੁਵਾ ਕਨੈਕਟ—ਸਪੋਰਟਸ ਐਡੀਸ਼ਨ’ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਰਾ ਯੁਵਾ ਭਾਰਤ ਦੀ ਜ਼ਿਲ੍ਹਾ ਯੁਵਾ ਅਫ਼ਸਰ ਸ਼੍ਰੀਮਤੀ ਵੀਰਦੀਪ ਕੌਰ ਸੰਧੂ ਅਤੇ ਲੇਖਾ ਤੇ ਪ੍ਰੋਗਰਾਮ ਸੁਪਰਵਾਈਜ਼ਰ ਅਫ਼ਸਰ ਫ਼ਰੀਦਕੋਟ ਸ. ਮਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸਮਾਗਮ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ, ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ, ਮੇਰਾ ਯੁਵਾ ਭਾਰਤ ਦੀ ਜ਼ਿਲ੍ਹਾ ਯੁਵਾ ਅਫ਼ਸਰ ਸ਼੍ਰੀਮਤੀ ਵੀਰਦੀਪ ਕੌਰ ਸੰਧੂ ਅਤੇ ਸ. ਮਨਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ, ਤੰਦਰੁਸਤੀ, ਰਾਸ਼ਟਰ ਨਿਰਮਾਣ ਅਤੇ ‘ਵਿਕਸਿਤ ਭਾਰਤ’ ਦੇ ਵਿਜ਼ਨ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਸਰਗਰਮ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਇਸ ਮੌਕੇ ਦੇਸ਼ ਭਰ ਵਿੱਚ 1,600 ਤੋਂ ਵੱਧ ਸਥਾਨਾਂ ’ਤੇ 8 ਲੱਖ ਤੋਂ ਵੱਧ ਨੌਜਵਾਨਾਂ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਸਿੱਧੇ ਸੰਵਾਦ ਵਿੱਚ ਸ਼ਾਮਲ ਹੋਣ ਦਾ ਪ੍ਰਸਤਾਵ ਹੈ। ਇਸ ਉਪਰੰਤ ਪ੍ਰਧਾਨ ਮੰਤਰੀ ਵੱਲੋਂ ਵਰਚੁਅਲ ਸੰਬੋਧਨ ਵੀ ਕੀਤਾ ਜਾਵੇਗਾ। ਸਮਾਗਮ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਸਥਾਨਕ ਨੌਜਵਾਨਾਂ ਤੋਂ ਇਲਾਵਾ ਚੁਣੇ ਹੋਏ ਨੁਮਾਇੰਦੇ, ਖਿਡਾਰੀ ਅਤੇ ਵੱਖ-ਵੱਖ ਯੁਵਾ ਸੰਗਠਨਾਂ ਦੇ ਨੁਮਾਇੰਦੇ ਵੀ ਸ਼ਮੂਲੀਅਤ ਕਰਨਗੇ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਆਪਣੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਜਾਵੇਗਾ।ਇਸ ਮੌਕੇ ਕਾਲਜ ਦੇ ਕੌਮੀ ਸੇਵਾ ਯੋਜਨਾ ਦੇ ਇੰਚਾਰਜ ਪ੍ਰੋ. ਕਰਮਜੀਤ ਸਿੰਘ, ਪ੍ਰੋ. ਰਣਜੀਤ ਸਿੰਘ ਬਾਜਵਾ, ਪ੍ਰੋ. ਬੀਰਇੰਦਰਜੀਤ ਸਿੰਘ, ਪ੍ਰੋ. ਮਨਵਿੰਦਰ ਕੌਰ, ਪ੍ਰੋ. ਸੰਦੀਪ ਸਿੰਘ, ਸਰਕਾਰੀ ਬ੍ਰਿਜਿੰਦਰਾ ਕਾਲਜ ਤੋਂ ਪ੍ਰੋ. ਹਿਮਾਂਸ਼ੂ ਨਾਗਪਾਲ ਅਤੇ ਸਮੂਹ ਪ੍ਰੋਫ਼ੈਸਰ ਸਾਹਿਬਾਨ ਹਾਜ਼ਰ ਸਨ।ਸ. ਮਨਜੀਤ ਸਿੰਘ ਭੁੱਲਰ ਨੇ ਸ਼ਹਿਰ ਵਾਸੀਆਂ, ਨੌਜਵਾਨਾਂ, ਖਿਡਾਰੀਆਂ ਅਤੇ ਯੁਵਾ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ 27 ਅਗਸਤ ਨੂੰ ਹੋਣ ਵਾਲੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ‘ਰਾਸ਼ਟਰੀ ਖੇਡ ਦਿਵਸ’ ਦੀ ਭਾਵਨਾ ਨੂੰ ਮਜ਼ਬੂਤ ਕਰਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *