ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ  ਦੀਆਂ 11ਵੀਂ ਅਤੇ 12ਵੀਂ ਦੀਆ ਵਿਦਿਆਰਥਣਾਂ ਨੂੰ ਵੰਡੇ ਬੈਂਗ।

Spread the love
ਬਲਾਚੌਰ, 26 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) =ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੀਬੀ ਸੰਤੋਸ਼ ਕਟਾਰੀਆ ਵੱਲੋਂ ਅੱਜ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ  ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਲਾਚੌਰ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥਣਾ  ਨੂੰ ਸਕੂਲ ਬੈਗ ਵੰਡੇ ਗਏ।ਇਸ ਮੌਕੇ ਵਿਦਿਆਰਥੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਉਹ ਗੁਣਵੱਤਾ ਭਰਪੂਰ ਸਿੱਖਿਆ ਪ੍ਰਾਪਤ ਕਰ ਸਕਣ।ਸੰਤੋਸ਼ ਕਟਾਰੀਆ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਿਦਿਆਰਥੀ ਨੂੰ ਉੱਚ ਪੱਧਰੀ ਸਿੱਖਿਆ, ਲੋੜੀਂਦੀਆਂ ਸਹੂਲਤਾਂ ਅਤੇ ਸਿੱਖਣ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨਾ ਹੈ। ਇਸੇ ਕੜੀ ਤਹਿਤ ਸਕੂਲ ਬੈਗਾਂ ਦੀ ਵੰਡ ਵੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।ਇਸ ਮੌਕੇ ਤੇ ਹਲਕਾ ਬਲਾਚੌਰ ਤੋਂ ਸੈਣੀ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੈਣੀ,ਹਲਕਾ ਬਲਾਚੌਰ ਤੋਂ ਐਸੀ ਵਿੰਗ ਦੇ ਪ੍ਰਧਾਨ ਕੁਲਦੀਪ ਕੁਮਾਰ, ਹਲਕਾ ਕੋਆਰਡੀਨੇਟਰ ਅਨਿਲ ਨਾਹਰ , ਕੌਂਸਲਰ ਨਿਰਮਲਾ ਰਾਣੀ ਰਾਮਪਾਲ ਮਹੈਸ਼ੀ , ਜਸਵਿੰਦਰ ਸਿਆਣ, ਅਤੇ ਸਕੂਲ ਦਾ ਸਮੂਹ ਸਟਾਫ ਰਿਹਾ
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *