ਸਰਕਾਰੀ ਗੋਦਾਮ ‘ਚੋਂ ਕਣਕ ਦੇ 6 ਥੈਲੇ ਚੋਰੀ  ਇੱਕ ਨੂੰ ਕੀਤਾ ਗ੍ਰਿਫ਼ਤਾਰ, ਚੋਰੀ ਦੇ ਥੈਲੇ ਬਰਾਮਦ, ਦੂਜੇ ਸਾਥੀ ਦੀ ਭਾਲ ਜਾਰੀ  

Spread the love
ਮਾਛੀਵਾੜਾ ਸਾਹਿਬ, 19 ਅਗਸਤ (ਸੁੱਚਾ ਬੰਗੜ) ਸਥਾਨਕ ਪੁਲਿਸ ਨੇ ਸਰਕਾਰੀ ਗੋਦਾਮਾਂ ਵਿੱਚ ਰੱਖੇ ਕਣਕ ਦੇ ਸਟਾਕ ਵਿੱਚੋਂ ਚੋਰੀ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤੀ ਕਣਕ ਵੀ ਬਰਾਮਦ ਕਰ ਲਈ ਹੈ।ਥਾਣਾ ਮੁਖੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਵਿੰਦਰ ਸਿੰਘ ਜੋ ਕਿ ਕਣਕ ਦੇ ਸਰਕਾਰੀ ਗੋਦਾਮਾਂ ਦੀ ਕਸਟੋਡੀਅਨ ਬ੍ਰਾਂਚ ਵਿੱਚ ਤਾਇਨਾਤ ਹੈ, ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ। ਰਾਜਵਿੰਦਰ ਸਿੰਘ ਨੇ ਬਿਆਨ ਵਿੱਚ ਦੱਸਿਆ ਕਿ ਉਸਦੀ ਡਿਊਟੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੁੰਦੀ ਹੈ। ਅੱਜ ਸਵੇਰੇ ਜਦੋਂ ਉਹ ਡਿਊਟੀ ‘ਤੇ ਪਹੁੰਚਿਆ ਤਾਂ ਗੋਦਾਮ ਨੰਬਰ 4 ਦੇ ਚੱਕਰ ਨੰਬਰ 1 ਵਿੱਚ ਕਣਕ ਦੇ ਥੈਲਿਆਂ ਦੀ ਗਿਣਤੀ ਘੱਟ ਪਾਈ ਗਈ। ਜਾਂਚ ਕਰਨ ‘ਤੇ ਪਤਾ ਲੱਗਾ ਕਿ 6 ਥੈਲੇ ਘੱਟ ਹਨ।ਉਸਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮੰਗਲ ਸਾਹਨੀ ਅਤੇ ਧਰਮਿੰਦਰ ਸਾਹਨੀ ਵਾਸੀ ਮਾਛੀਵਾੜਾ ਨੇ ਰਾਤ ਨੂੰ ਗੋਦਾਮ ਵਿੱਚੋਂ ਕਣਕ ਦੇ ਥੈਲੇ ਚੋਰੀ ਕੀਤੇ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਮੰਗਲ ਸਾਹਨੀ ਨੂੰ ਕਾਬੂ ਕਰ ਲਿਆ। ਉਸਦੇ ਕੋਲੋਂ ਚੋਰੀ ਕੀਤੇ ਗਏ 6 ਕਣਕ ਦੇ ਥੈਲੇ ਵੀ ਬਰਾਮਦ ਕਰ ਲਏ ਗਏ ਹਨ।ਥਾਣਾ ਮੁਖੀ ਨੇ ਦੱਸਿਆ ਕਿ ਦੂਜੇ ਮੁਲਜ਼ਮ ਧਰਮਿੰਦਰ ਸਾਹਨੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।ਪੁਲਿਸ ਨੇ ਕਿਹਾ ਕਿ ਸਰਕਾਰੀ ਸਟਾਕ ਦੀ ਸੁਰੱਖਿਆ ਨੂੰ ਲੈ ਕੇ ਸਖਤੀ ਕੀਤੀ ਜਾਵੇਗੀ ਅਤੇ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *