ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂ

Spread the love
ਪੱਟੀ ਸਦੀਕ, 18 ਸਤੰਬਰ (ਬਲਕਰਨ ਸਿੰਘ ਮਸ਼ਾਲ): ਅੱਜ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫ਼ਾਰਮ ਪੱਕਾ ਅਬੋਹਰ -1 ਵਿਖੇ ਸਕੂਲ ਨੂੰ ਸੋਹਣਾ, ਸੁਰੱਖਿਅਤ ਅਤੇ ਵਿਦਿਆਰਥੀਆਂ ਦੇ ਵਰਤੋਂਯੋਗ ਬਣਾਉਣ ਲਈ ਇੱਕ ਵਿਸ਼ੇਸ਼ ਸਫ਼ਾਈ ਅਤੇ ਮਿੱਟੀ ਭਰਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਹੈੱਡ ਟੀਚਰ ਸ੍ਰੀ ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਪਿਛਲੇ ਹਿੱਸੇ ਵਿੱਚ ਇੱਕ ਕਾਫ਼ੀ ਵੱਡਾ ਟੋਆ ਸੀ, ਜਿਸ ਕਾਰਨ ਉੱਥੇ ਜੰਗਲ ਦੀ ਤਰ੍ਹਾਂ ਵੱਡੀਆਂ-ਵੱਡੀਆਂ ਝਾੜੀਆਂ ਅਤੇ ਘਾਹ-ਫੂਸ ਉੱਗਿਆ ਹੋਇਆ ਸੀ। ਇਸ ਦੇ ਨਾਲ ਹੀ ਉੱਥੇ ਖ਼ਤਰਨਾਕ ਜੀਵ-ਜੰਤੂਆਂ ਦੇ ਰਹਿਣ ਦਾ ਵੀ ਡਰ ਬਣਿਆ ਰਹਿੰਦਾ ਸੀ, ਜੋ ਕਿ ਬੱਚਿਆਂ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਸੀ। ਸਕੂਲ ਸਟਾਫ਼ ਅਤੇ ਸਹਿਯੋਗੀਆਂ ਦੇ ਯਤਨਾਂ ਸਦਕਾ ਇਸ ਜਗ੍ਹਾ ‘ਤੇ ਮਿੱਟੀ ਦੀ ਭਰਾਈ ਕਰਵਾਈ ਜਾ ਰਹੀ ਹੈ ਤਾਂ ਜੋ ਇਸ ਅਣਵਰਤੀ ਥਾਂ ਨੂੰ ਪੱਧਰਾ ਕਰਕੇ ਬੱਚਿਆਂ ਦੀਆਂ ਖੇਡਾਂ ਅਤੇ ਸਕੂਲ ਦੀਆਂ ਹੋਰ ਗਤੀਵਿਧੀਆਂ ਲਈ ਯੋਗ ਬਣਾਇਆ ਜਾ ਸਕੇ। ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਰਿਹਾ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *