ਸਰਕਾਰੀ ਸਕੂਲ ਆਫ ਐਮੀਨੈਂਸ ਵਿਖੇ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਰਾਸ਼ਟਰੀ ਝੰਡੇ ਵੰਡੇ

Spread the love
ਸ੍ਰੀ ਕੀਰਤਪੁਰ ਸਾਹਿਬ,13 ਅਗਸਤ, (ਮਨਦੀਪ)ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਪੰਜਾਬ ਐਨਸੀਸੀ ਨੇਵਲ ਯੂਨਿਟ ਦੇ ਕਮਾਂਡਿੰਗ ਅਫਸਰ ਕਮਾਂਡਰ ਹਰਜੀਤ ਸਿੰਘ ਦਿਓਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਹਰ ਘਰ ਤਿਰੰਗਾ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐਨਸੀਸੀ ਕੈਡਿਟਾਂ ਅਤੇ ਵਿਦਿਆਰਥੀਆਂ ਨੂੰ ਤਿਰੰਗੇ ਝੰਡੇ ਵੰਡੇ ਗਏ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਲੈਕਚਰਾਰ ਅਤੇ ਐਨਸੀਸੀ ਅਫਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਐਨਸੀਸੀ ਕੈਡਿਟਾਂ ਅਤੇ ਵਿਦਿਆਰਥੀਆਂ ਨੂੰ ਕੌਮੀ ਝੰਡੇ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਅਤੇ ਕੌਮੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ 15 ਅਗਸਤ ਨੂੰ ਆਪਣੇ ਘਰਾਂ ’ਤੇ ਤਿਰੰਗਾ ਲਹਿਰਾ ਕੇ ਦੇਸ਼ ਪ੍ਰਤੀ ਆਪਣਾ ਸਤਿਕਾਰ ਅਤੇ ਪਿਆਰ ਪ੍ਰਗਟ ਕਰਨਗੇ।ਇਸ ਮੌਕੇ ਸਕੂਲ ਮੁਖੀ ਮੈਡਮ ਤਜਿੰਦਰ ਕੌਰ ਨੇ ਕਿਹਾ ਕਿ “ਤਿਰੰਗਾ ਸਾਡੇ ਦੇਸ਼ ਦੀ ਸ਼ਾਨ, ਏਕਤਾ ਅਤੇ ਆਜ਼ਾਦੀ ਦਾ ਪ੍ਰਤੀਕ ਹੈ। ਐਨਸੀਸੀ ਵਿੰਗ ਵੱਲੋਂ ਵਿਦਿਆਰਥੀਆਂ ਨੂੰ ਤਿਰੰਗੇ ਵੰਡਣ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਇਸ ਨਾਲ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਰਾਸ਼ਟਰੀ ਫਰਜ਼ਾਂ ਪ੍ਰਤੀ ਵੀ ਜਾਗਰੂਕਤਾ ਮਿਲਦੀ ਹੈ। ਸਾਨੂੰ ਮਾਣ ਹੈ ਕਿ ਸਾਡੇ ਵਿਦਿਆਰਥੀ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ।”ਇਸ ਮੌਕੇ ਕੈਂਪਸ ਮੈਨੇਜਰ ਗੁਰਮੀਤ ਸਿੰਘ, ਡੀਪੀਈ ਭੁਪਿੰਦਰ ਸਿੰਘ, ਮਾਸਟਰ ਸਰਬਜੀਤ ਸਿੰਘ ,ਮਾਸਟਰ ਹਨੀ ਜੱਸਲ ,ਮੈਡਮ ਜਸਵਿੰਦਰ ਕੌਰ ਆਦਿ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ। ਫੋਟੋ ਕੈਪਸ਼ਨ  ਵਿਦਿਆਰਥੀਆਂ ਨੂੰ ਰਾਸ਼ਟਰੀ ਝੰਡਾ ਵੰਡਦੇ ਹੋਏ ਲਾਸਟ ਮੇਰਾ ਸਕੂਲ ਮੁਖੀ ਮੈਡਮ ਤਜਿੰਦਰ ਕੌਰ ਅਤੇ ਐਨਸੀਸੀ ਅਫਸਰ ਅਮਰਜੀਤ ਸਿੰਘ ਲਾਡੀ
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *