ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ )ਸਕੂਲਾਂ ਦੇ ਅਧਿਆਪਕਾਂ ਤੇ ਹੋਰ ਸਟਾਫ਼ ਨੂੰ 7 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ਰੋਸ

Spread the love
ਨੂਰਪੁਰ ਬੇਦੀ , 2 ਅਗਸਤ ਦਲਜੀਤ ਚਨੌਲੀ  : ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ )ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਸੱਤ ਮਹੀਨਿਆਂ ਤੋਂ ਤਨਖ਼ਾਹਾਂ ਜਾਰੀ ਨਾ ਹੋਣ ਕਾਰਨ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਜਨਰਲ ਸਕੱਤਰ ਸ਼ਰਨਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਧਿਆਪਕ ਅਤੇ ਹੋਰ ਮੁਲਾਜ਼ਮ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਸੱਤ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ਦੀ ਆਰਥਿਕ ਹਾਲਤ ਬੇਹੱਦ ਖ਼ਰਾਬ ਹੋ ਚੁੱਕੀ ਹੈ।ਆਗੂਆਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਅਧਿਆਪਕਾਂ ਨੂੰ ਤਨਖਾਹ ਦੇਣ ਵਿੱਚ ਅਸਫਲ ਰਹੀ ਹੈ ।ਆਗੂਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਯੂਨੀਅਨ ਨੂੰ ਸੰਘਰਸ਼ ਦਾ ਸਖਤ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਅਤੇ ਸਬੰਧਿਤ ਵਿਭਾਗ ਦੀ ਹੋਵੇਗੀ।ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਕਰਮਚਾਰੀ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ, ਪਰ ਉਨ੍ਹਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਾ ਮਿਲਣਾ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਕਿ ਨਿੱਜੀ ਦਖ਼ਲ ਦੇ ਕੇ ਏਡਿਡ ਸਕੂਲਾਂ ਦੇ ਅਧਿਆਪਕਾਂ ਦੀਆਂ ਰੁਕੀਆਂ ਤਨਖ਼ਾਹਾਂ ਜਾਰੀ ਕੀਤੀਆਂ ਜਾਣ ਤਾਂ ਜੋ ਕਰਮਚਾਰੀਆਂ ਨੂੰ ਰਾਹਤ ਮਿਲ ਸਕੇ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *