ਸਰਕਾਰੀ ਹਾਈ ਸਕੂਲ, ਗੁੰਮਜਾਲ ਵਿਖੇ ‘ਵਿਸ਼ਵ ਓਜ਼ੋਨ ਦਿਵਸ’ ਮਨਾਇਆ ਗਿਆ

Spread the love
ਪੱਟੀ ਸਦੀਕ, 16 ਸਤੰਬਰ (ਪੱਤਰ ਪ੍ਰੇਰਕ)- ਅੱਜ ਸਰਕਾਰੀ ਹਾਈ ਸਕੂਲ, ਗੁੰਮਜਾਲ, ਫਾਜ਼ਿਲਕਾ ਵਿਖੇ ਮੁੱਖ ਅਧਿਆਪਕ ਸ੍ਰੀ ਦਵਿੰਦਰ ਸਿੰਘ ਚੌਹਾਨ ਅਤੇ ਇਨਚਾਰਜ ਸ਼੍ਰੀ ਮਤੀ ਕੰਵਲਜੀਤ ਕੌਰ ਦੀ ਰਹਿਨੁਮਾਈ ਹੇਠ ‘ਵਿਸ਼ਵ ਓਜ਼ੋਨ ਦਿਵਸ’ ਬਹੁਤ ਹੀ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਓਜ਼ੋਨ ਪਰਤ ਦੀ ਸੁਰੱਖਿਆ ਪ੍ਰਤੀ ਲਾਮਬੰਦ ਕੀਤਾ ਗਿਆ।ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸਕੂਲ ਦੇ ਸਾਇੰਸ ਮਾਸਟਰ ਸਰਦਾਰ ਗਗਨਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਓਜ਼ੋਨ ਪਰਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਬੱਚਿਆਂ ਨੂੰ ਓਜ਼ੋਨ ਦਿਵਸ ਮਨਾਏ ਜਾਣ ਦੇ ਇਤਿਹਾਸ ਅਤੇ ਇਸ ਸਾਲ ਦੇ ਥੀਮ (Theme) ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਧਰਤੀ ਦੇ ਵਾਤਾਵਰਣ ਅਤੇ ਮਨੁੱਖੀ ਗਤੀਵਿਧੀਆਂ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਦਾ ਓਜ਼ੋਨ ਪਰਤ ‘ਤੇ ਕੀ ਮਾੜਾ ਪ੍ਰਭਾਵ ਪੈ ਰਿਹਾ ਹੈ। ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਓਜ਼ੋਨ ਪਰਤ ਸਾਨੂੰ ਸੂਰਜ ਦੀਆਂ ਹਾਨੀਕਾਰਕ ਪੈਰਾਬੈਂਗਣੀ (Ultraviolet) ਕਿਰਨਾਂ ਤੋਂ ਬਚਾਉਂਦੀ ਹੈ, ਇਸ ਲਈ ਰੁੱਖ ਲਗਾਉਣਾ ਅਤੇ ਪ੍ਰਦੂਸ਼ਣ ਘਟਾਉਣਾ ਸਮੇਂ ਦੀ ਮੁੱਖ ਲੋੜ ਹੈ।ਇਸ ਦਿਹਾੜੇ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਉਣ ਲਈ ਸਕੂਲ ਵਿੱਚ ਵਿਦਿਆਰਥੀਆਂ ਦਾ ਇੱਕ ‘ਚਾਰਟ ਮੇਕਿੰਗ ਮੁਕਾਬਲਾ’ ਵੀ ਕਰਵਾਇਆ ਗਿਆ। ਬੱਚਿਆਂ ਨੇ ਇਸ ਮੁਕਾਬਲੇ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਓਜ਼ੋਨ ਪਰਤ ਦੀ ਸੰਭਾਲ ਅਤੇ ਵਾਤਾਵਰਣ ਸੁਰੱਖਿਆ ਦਾ ਸੁਨੇਹਾ ਦਿੰਦੇ ਬਹੁਤ ਹੀ ਸੁੰਦਰ ਅਤੇ ਅਰਥਭਰਪੂਰ ਚਾਰਟ ਬਣਾਏ।ਅੰਤ ਵਿੱਚ ਚਾਰਟ ਮੇਕਿੰਗ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਰੱਖਣ ਦਾ ਪ੍ਰਣ ਲਿਆ ਗਿਆ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਲੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the loveਪੱਟੀ ਸਦੀਕ, 16 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਐਡਵੋਕੇਟ…

    ਸਰਕਾਰੀ ਮਿਡਲ ਸਕੂਲ ਕਿਲਿਆਂਵਾਲੀ ਹਾਈ ਸਕੂਲ ਵਜੋਂ ਅਪਗ੍ਰੇਡ ਤੇ ਫੰਕਸ਼ਨਲ; ਇਲਾਕੇ ਵਿੱਚ ਖੁਸ਼ੀ ਦੀ ਲਹਿਰ ਲਗਭਗ 52 ਸਾਲਾਂ ਦੀ ਲੰਬੀ ਉਡੀਕ ਬਾਅਦ ਵਿਦਿਆਰਥੀਆਂ ਨੂੰ ਮਿਲੀ ਵੱਡੀ ਸੌਗਾਤ ਪਲਾਨਿੰਗ ਬੋਰਡ ਫਾਜ਼ਿਲਕਾ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਦੇ ਯਤਨ ਲਿਆਏ ਰੰਗ

    Spread the love

    Spread the loveਪੱਟੀ ਸਦੀਕ, 16 ਸਤੰਬਰ (ਬਲਕਰਨ ਸਿੰਘ ਮਸ਼ਾਲ): ਪਿੰਡ ਕਿਲਿਆਂਵਾਲੀ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇੱਕ ਇਤਿਹਾਸਕ ਅਤੇ ਖ਼ੁਸ਼ੀ ਭਰੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਲਗਭਗ 52 ਸਾਲਾਂ ਤੋਂ…

    Leave a Reply

    Your email address will not be published. Required fields are marked *