ਸਰਕਾਰੀ ਹਾਈ ਸਕੂਲ ਢਾਬਾਂ ਕੋਕਰੀਆਂ ਵਿਖੇ ਐਡਵੋਕੇਟ ਵਿਵੇਕ ਕੁਮਾਰ ਇੰਸਾ ਵੱਲੋਂ 4 ਪੱਖੇ ਦਾਨ

Spread the love
ਪੱਟੀ ਸਦੀਕ, 11 ਅਗਸਤ (ਬਲਕਰਨ ਸਿੰਘ ਮਸ਼ਾਲ):ਸਰਕਾਰੀ ਹਾਈ ਸਕੂਲ ਢਾਬਾਂ ਕੋਕਰੀਆਂ ਵਿਖੇ ਪ੍ਰਮੁੱਖ ਸਮਾਜ ਸੇਵੀ ਐਡਵੋਕੇਟ ਵਿਵੇਕ ਕੁਮਾਰ ਇੰਸਾ ਵੱਲੋਂ ਸਕੂਲੀ ਬੱਚਿਆਂ ਦੀ ਸੁਵਿਧਾ ਲਈ 4 ਨਵੇਂ ਪੱਖੇ ਭੇਂਟ ਕੀਤੇ ਗਏ। ਉਨ੍ਹਾਂ ਦੇ ਇਸ ਸ਼ਲਾਘਾਯੋਗ ਉਪਰਾਲੇ ਨਾਲ ਕੜਕਦੀ ਗਰਮੀ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਵਿੱਚ ਵੱਡੀ ਰਾਹਤ ਮਿਲੇਗੀ। ਸਕੂਲ ਪਹੁੰਚਣ ‘ਤੇ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵੱਲੋਂ ਐਡਵੋਕੇਟ ਵਿਵੇਕ ਕੁਮਾਰ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਇੰਸਾ ਨੇ ਕਿਹਾ ਕਿ ਸਰਕਾਰੀ ਸਕੂਲ ਸਮਾਜ ਦਾ ਚਾਨਣ ਮੁਨਾਰਾ ਹਨ ਅਤੇ ਇਹਨਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਾਡਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਭਵਿੱਖ ਵਿੱਚ ਵੀ ਸਕੂਲ ਦੀ ਸਰਬਪੱਖੀ ਤਰੱਕੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਮਾਰੋਹ ਦੌਰਾਨ ਸਕੂਲ ਦੇ ਹੈੱਡ ਮਾਸਟਰ ਸ੍ਰੀ ਪ੍ਰਦੀਪ ਕੁਮਾਰ ਨੇ ਆਪਣੇ ਪ੍ਰੇਰਨਾਦਾਇਕ ਸੰਬੋਧਨ ਵਿੱਚ ਐਡਵੋਕੇਟ ਵਿਵੇਕ ਕੁਮਾਰ ਇੰਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆਂ ਦੇ ਖੇਤਰ ਵਿੱਚ ਸਮਾਜ ਸੇਵੀਆਂ ਦਾ ਯੋਗਦਾਨ ਅਤਿ ਮਹੱਤਵਪੂਰਨ ਹੈ। ਅਜਿਹੇ ਦਾਨੀ ਪੁਰਸ਼ਾਂ ਦੇ ਸਹਿਯੋਗ ਨਾਲ ਹੀ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਸਕਦਾ ਹੈ। ਸਾਡਾ ਮਕਸਦ ਬੱਚਿਆਂ ਨੂੰ ਵਧੀਆ ਸਿੱਖਿਆ ਦੇ ਨਾਲ-ਨਾਲ ਇੱਕ ਸੁਖਾਵਾਂ ਮਾਹੌਲ ਦੇਣਾ ਹੈ, ਅਤੇ ਅਜਿਹੇ ਨੇਕ ਉਪਰਾਲੇ ਵਿਦਿਆਰਥੀਆਂ ਨੂੰ ਲਗਨ ਨਾਲ ਪੜ੍ਹਨ ਲਈ ਹੋਰ ਉਤਸ਼ਾਹਿਤ ਕਰਦੇ ਹਨ। ਇਸ ਨੇਕ ਕਾਰਜ ਲਈ ਸਕੂਲ ਪ੍ਰਸ਼ਾਸਨ ਵੱਲੋਂ ਐਡਵੋਕੇਟ ਇੰਸਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਅਧਿਆਪਕ ਰਮੇਸ਼ ਕੁਮਾਰ, ਅਮਿਤ ਕੁਮਾਰ, ਦੀਪਕ ਕੁਮਾਰ, ਪੂਜਾ ਸੇਤੀਆ, ਕੀਰਤੀ ਸੋਖਲ, ਮਨੋਜ ਕੁਮਾਰ, ਅੰਕਿਤ, ਸਤਿੰਦਰ ਕੌਰ ਆਦਿ ਹਾਜ਼ਰ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *