ਸਰਕਾਰੀ ਹਾਈ ਸਕੂਲ ਮੂਸੇ ਵਿਖੇ ਨਵੇਂ ਕਲਾਸਰੂਮਾਂ ਦਾ ਹੋਇਆ ਉਦਘਾਟਨ

Spread the love

ਸਰਾਏ ਅਮਾਨਤ ਖਾਂ, 11 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਲਹਿਰ ਤਹਿਤ ਅੱਜ ਸਰਕਾਰੀ ਹਾਈ ਸਕੂਲ ਮੂਸੇ ਵਿਖੇ ਨਵੇਂ ਬਣੇ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਤੇ ਆਮ ਆਦਮੀ ਪਾਰਟੀ ਯੂਥ ਦੇ ਸੂਬਾ ਸਕੱਤਰ ਅਤੇ ਨਗਰ ਸੁਧਾਰ ਟਰੱਸਟ ਦੇ ਟ੍ਰਸਟੀ ਰੁਪਿੰਦਰ ਕੌਰ ਸੰਧੂ ਵਿਸ਼ੇਸ਼ ਤੌਰ ਤੇ ਪਹੁੰਚੇ lਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸਿੱਖਿਆ ਖੇਤਰ ਨੂੰ ਮਜਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਅਤੇ ਸਧਾਰਨ ਸਿੱਖਿਆ ਦੇ ਅਵਸਰ ਮਿਲ ਸਕਣ।ਇਹ ਉਪਰਾਲੇ ਸਰਕਾਰ ਦੇ ਵਚਨਬੱਧ ਯਤਨਾਂ ਦਾ ਹਿੱਸਾ ਹਨ, ਜੋ ਕਿ ਪੰਜਾਬ ਦੇ ਭਵਿੱਖ ਨੂੰ ਹੋਰ ਸੁਨਹਿਰਾ ਬਣਾਉਣ ਵੱਲ ਇਕ ਮਜ਼ਬੂਤ ਕਦਮ ਹਨ।ਇਸ ਮੌਕੇ ਮੁੱਖ ਅਧਿਆਪਕ ਗੁਲਬਾਗ ਸਿੰਘ, ਸਰਪੰਚ ਗੁਰਸੇਵਕ ਸਿੰਘ, ਸਰਪੰਚ ਕਰਨੈਲ ਸਿੰਘ, ਸੁਖਵੰਤ ਸਿੰਘ, ਮਨਪ੍ਰੀਤ ਸਿੰਘ ਸੰਧੂ, ਗੁਰਮੀਤ ਸਿੰਘ ਰੰਧਾਵਾ, ਸਿਮਰਜੀਤ ਸਿੰਘ, ਨਿਰਦੇਸ਼ ਕੁਮਾਰ, ਹਰਜੀਤ ਸਿੰਘ, ਇਲਾਕੇ ਦੇ ਲੋਕਾਂ ਅਤੇ ਸਨਮਾਨਿਤ ਮਹਿਮਾਨਾਂ ਨੇ ਵੱਡੀ ਗਿਣਤੀ ਵਿੱਚ ਹਾਜਰੀ ਭਰੀ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *