ਸਰਕਾਰੀ ਹਾਈ ਸੈਕੰਡਰੀ ਸਮਾਰਟ ਸਕੂਲ ਗੋਬਿੰਦਗੜ੍ਹ ਵਿਖੇ ‘ਨਸ਼ਾ ਮੁਕਤੀ ਚੇਤਨਾ ਸਮਾਗਮ’ ਆਯੋਜਿਤ

Spread the love
ਪੱਟੀ ਸਦੀਕ, 24 ਅਗਸਤ (ਬਲਕਰਨ ਸਿੰਘ ਮਸ਼ਾਲ)- ਸਰਕਾਰੀ ਹਾਈ ਸੈਕੰਡਰੀ ਸਮਾਰਟ ਸਕੂਲ ਗੋਬਿੰਦਗੜ੍ਹ ਵਿਖੇ ਨਸ਼ਾ ਮੁਕਤੀ ਚੇਤਨਾ ਸੰਘ (ਪੰਜਾਬ) ਵੱਲੋਂ “ਨਸ਼ਿਆਂ ਤੋਂ ਅਜ਼ਾਦੀ, ਜਨ-ਜਨ ਦੀ ਹਿੱਸੇਦਾਰੀ” ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਇੱਕ ਪ੍ਰਭਾਵਸ਼ਾਲੀ ਚੇਤਨਾ ਸਮਾਗਮ ਕਰਵਾਇਆ ਗਿਆ। ਸਰਦਾਰ ਜਸਵੀਰ ਸਿੰਘ, ਸਰਦਾਰ ਮਦਨਜੀਤ ਸਿੰਘ ਅਤੇ ਡਾ. ਅਮਿਤ ਕੰਸਲ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਰਵੀਂ ਹਾਜ਼ਰੀ ਭਰੀ।ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਜਸਪ੍ਰੀਤ ਗੋਬਿੰਦਗੜ੍ਹ, ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਚੇਤਨਾ ਸੰਘ ਫਾਜ਼ਿਲਕਾ (ਪੰਜਾਬ) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਜਾਂ ਪਰਵਾਰ ਦੀ ਨਹੀਂ ਸਗੋਂ ਪੂਰੇ ਸਮਾਗਮ ਅਤੇ ਦੇਸ਼ ਲਈ ਇੱਕ ਵੱਡਾ ਨਾਸੂਰ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਊਰਜਾ ਖੇਡਾਂ, ਪੜ੍ਹਾਈ ਅਤੇ ਸਕਾਰਾਤਮਕ ਕਾਰਜਾਂ ਵਿੱਚ ਲਗਾਉਣੀ ਚਾਹੀਦੀ ਹੈ ਤਾਂ ਜੋ ਇੱਕ ਤੰਦਰੁਸਤ ਅਤੇ ਰੰਗਲਾ ਪੰਜਾਬ ਸਿਰਜਿਆ ਜਾ ਸਕੇ।ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ, ਚੰਦਰ ਸ਼ੇਖਰ ਆਜ਼ਾਦ ਅਤੇ ਕਰਤਾਰ ਸਿੰਘ ਸਰਾਭਾ ਜਿਹੇ ਮਹਾਨ ਸ਼ਹੀਦਾਂ ਦੇ ਆਦਰਸ਼ਾਂ ‘ਤੇ ਚੱਲਦਿਆਂ ਆਦਰਸ਼ ਸਮਾਜ ਦੀ ਸਿਰਜਣਾ ਉੱਤੇ ਜ਼ੋਰ ਦਿੱਤਾ। ਸਮਾਗਮ ਵਿੱਚ ਨਸ਼ਿਆਂ ਦੇ ਸਮਾਜਿਕ, ਆਰਥਿਕ ਅਤੇ ਸਰੀਰਕ ਮਾਰੂ ਪ੍ਰਭਾਵਾਂ ਬਾਰੇ ਚਰਚਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ 112 ਵਿਦਿਆਰਥੀਆਂ ਅਤੇ 6 ਅਧਿਆਪਕਾਂ ਨੇ ਹਿੱਸਾ ਲੈਂਦਿਆਂ ਕਦੇ ਵੀ ਨਸ਼ਾ ਨਾ ਕਰਨ ਅਤੇ ਨਾ ਕਰਨ ਦੇਣ ਦਾ ਪ੍ਰਣ ਲਿਆ। ਸਕੂਲ ਪ੍ਰਿੰਸੀਪਲ ਸ੍ਰੀ ਮਹਿੰਦਰ ਪਾਲ ਸ਼ਰਮਾ ਅਤੇ ਲੈਕਚਰਾਰ ਹਰਜੀਤ ਕੌਰ ਸਮੇਤ ਸਮੂਹ ਸਟਾਫ਼ ਨੇ ਸੰਘ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਭਵਿੱਖ ਵਿੱਚ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *