ਸਰਕਾਰ ਅਤੇ ਸਫਾਈ ਸੇਵਕਾਂ ਵਿਚਕਾਰ ਗੱਲਬਾਤ ਰਾਹੀਂ ਹੀ ਹਰ ਮਸਲੇ ਦਾ ਹੱਲ ਸੰਭਵ ਹੈ—ਸਮਾਜਸੇਵੀ ਆਗੂ , ਸਰਕਾਰ ਕਰਮਚਾਰੀ ਅਤੇ ਲੋਕਾ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ 

Spread the love
ਤਪਾ ਮੰਡੀ,27  ਜੁਲਾਈ ( ਗੋਲਡੀ ਵਿਆਸ)ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਅੰਦਰ ਸਫਾਈ ਵਿਵਸਥਾ ਪ੍ਰਭਾਵਿਤ ਹੋਣ ਲੱਗੀ ਹੈ, ਜਿਸ ਕਾਰਨ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਢੇਰ ਦਿਖਾਈ ਦੇ ਰਹੇ ਹਨ। ਗਲੀਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਇਕੱਠਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼ਹਿਰ ਦੇ ਮੁਹਤਬਰਾਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਜਿਨ੍ਹਾਂ ਵਿੱਚ ਉੱਘੇ ਉਦਯੋਗਪਤੀ ਸੁਸ਼ੀਲ ਕੁਮਾਰ ਸੰਤਾਂ ਢਿੱਲਵਾਂ ,ਪ੍ਰੋਪਰਟੀ ਸਲਾਹਕਾਰ ਧਰਮਪਾਲ ਬਾਂਸਲ, ਉਘੇ ਸਮਾਜ ਸੇਵੀ ਰਘਵੀਰ ਚੰਦ ਅਗਰਵਾਲ ਅਤੇ ਕੱਚਾ ਆੜਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਮਨੀਸ਼ ਮੌੜ ਨੇ ਆਪਣੇ-ਆਪਣੇ ਵਿਚਾਰ ਪ੍ਰਗਟ ਕਰਦਿਆਂ ਪ੍ਰਸ਼ਾਸਨ ਅਤੇ ਸਫਾਈ ਸੇਵਕਾਂ ਵਿਚਕਾਰ ਜਲਦ ਗੱਲਬਾਤ ਕਰਵਾ ਕੇ ਮਸਲੇ ਦਾ ਹੱਲ ਕੱਢਣ ਦੀ ਮੰਗ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਸਫਾਈ ਸੇਵਕ ਸ਼ਹਿਰ ਦੀ ਸਫਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਹ ਹਰ ਰੋਜ਼ ਲੋਕਾਂ ਦੀ ਸਿਹਤ ਅਤੇ ਸ਼ਹਿਰ ਦੀ ਸਫਾਈ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਦੂਜੇ ਪਾਸੇ, ਹੜਤਾਲ ਲੰਬੀ ਖਿੱਚਣ ਨਾਲ ਸ਼ਹਿਰ ਦੇ ਲੋਕਾਂ ਨੂੰ ਸਫਾਈ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਵੀ ਚਿੰਤਾ ਪਾਈ ਜਾ ਰਹੀ ਹੈ। ਕਿਉਂਕਿ ਸਰਕਾਰ ਅਤੇ ਸਫਾਈ ਸੇਵਕਾਂ ਵਿਚਕਾਰ ਗੱਲਬਾਤ ਰਾਹੀਂ ਹੀ ਹਰ ਮਸਲੇ ਦਾ ਹੱਲ ਸੰਭਵ ਹੈ। ਉਨ੍ਹਾਂ ਕਿਹਾ ਕਿ ਹੜਤਾਲ ਨੂੰ ਲੰਬਾ ਖਿੱਚਣ ਦੀ ਬਜਾਏ ਦੋਵੇਂ ਧਿਰਾਂ ਨੂੰ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਮੇਜ਼ ’ਤੇ ਬੈਠ ਕੇ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ ਕਿਉਂਕਿ ਸ਼ਹਿਰ ਵਾਸੀਆਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੋਣ ਕਾਰਨ ਸਫਾਈ ਵਿਵਸਥਾ ਨੂੰ ਲੰਬੇ ਸਮੇਂ ਤੱਕ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾ ਸਕਦਾ।ਸਮਾਜ ਸੇਵੀਆਂ ਨੇ ਕਿਹਾ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਨੂੰ ਸੰਵੇਦਨਸ਼ੀਲ ਰਵੱਈਆ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ, ਸੁਰੱਖਿਆ ਸਹੂਲਤਾਂ ਅਤੇ ਲੋੜੀਂਦੇ ਸਾਧਨ ਮਿਲਣੇ ਚਾਹੀਦੇ ਹਨ। ਸਫਾਈ ਦੇ ਕੰਮ ਦੌਰਾਨ ਕਰਮਚਾਰੀਆਂ ਦੀ ਸੁਰੱਖਿਆ ਅਤੇ ਸਿਹਤ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਕਈ ਸ਼ਹਿਰ ਵਾਸੀਆਂ ਨੇ ਵੀ ਕਿਹਾ ਕਿ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਪੈਦਾ ਹੋਏ ਹਾਲਾਤਾਂ ਦਾ ਸਭ ਤੋਂ ਵੱਧ ਅਸਰ ਆਮ ਲੋਕਾਂ ’ਤੇ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਦਖ਼ਲ ਦੇ ਕੇ ਹੜਤਾਲ ਖ਼ਤਮ ਕਰਵਾਏ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਮੁੜ ਪਟੜੀ ’ਤੇ ਲਿਆਵੇ। ਉਹਨਾਂ ਇਹ ਵੀ ਕਿਹਾ ਕਿ ਸਫਾਈ ਸਿਰਫ਼ ਸਰਕਾਰ ਜਾਂ ਸਫਾਈ ਕਰਮਚਾਰੀਆਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਨੂੰ ਵੀ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ।ਇਸ ਮਸਲੇ ਦਾ ਹੱਲ ਟਕਰਾਅ ਨਾਲ ਨਹੀਂ, ਸਗੋਂ ਗੱਲਬਾਤ ਅਤੇ ਸਹਿਮਤੀ ਨਾਲ ਹੀ ਸੰਭਵ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਹੜਤਾਲ ਜਲਦ ਖ਼ਤਮ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਹਰ ਨਾਗਰਿਕ ਦਾ ਹੱਕ ਹੈ ਅਤੇ ਇਸ ਹੱਕ ਦੀ ਰੱਖਿਆ ਲਈ ਸਰਕਾਰ, ਕਰਮਚਾਰੀ ਅਤੇ ਲੋਕਾ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ ਤਾਂ ਜੋ ਸ਼ਹਿਰ ਸਾਫ ਸੁਥਰਾ ਰਹਿ ਸਕੇ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *