ਸਰਕਾਰ ਵਿਰੁੱਧ ਮੁਲਾਜ਼ਮਾਂ ਦਾ ਰੋਸ ਸਿਖਰ ’ਤੇ, ਹਜ਼ਾਰਾਂ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ-

Spread the love
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਮਨਜੀਤ ਸਿੱਧੂ):- ਪੰਜਾਬ ਸਰਕਾਰ ਵਿਰੁੱਧ ਸਰਕਾਰੀ ਮੁਲਾਜ਼ਮਾਂ ਦਾ ਰੋਸ ਸਿਖਰ ’ਤੇ ਪਹੁੰਚ ਗਿਆ ਹੈ। ਅੱਜ ਸੂਬੇ ਭਰ ਵਿੱਚ ਸਰਕਾਰੀ ਕਰਮਚਾਰੀਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਗਏ। ਸ੍ਰੀ ਮੁਕਤਸਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮੁਲਾਜ਼ਮ ਇਕੱਠੇ ਹੋਏ।ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ, ਪਰ ਮਸਲਿਆਂ ਦਾ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਮਹਿੰਗਾਈ ਭੱਤੇ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਮੁਲਾਜ਼ਮ ਮਾਰੂ ਪੱਤਰ ਵਾਪਸ ਲੈਣ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਰੈਲੀ ਉਪਰੰਤ ਹਜ਼ਾਰਾਂ ਮੁਲਾਜ਼ਮਾਂ ਨੇ ਰੋਸ ਮਾਰਚ ਕਰਦਿਆਂ ਬਠਿੰਡਾ ਰੋਡ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਯੂਨੀਅਨਾਂ, ਪੈਨਸ਼ਨਰ ਜਥੇਬੰਦੀਆਂ, ਅਧਿਆਪਕ ਜਥੇਬੰਦੀਆਂ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਧਰਨੇ ਵਿੱਚ ਪਹੁੰਚ ਕੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *