ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਪਰਿਵਾਰ ਲਈ ਮਕਾਨ ਦੀ ਉਸਾਰੀ ਸ਼ੁਰੂ-

Spread the love
ਸ਼੍ਰੀ ਮੁਕਤਸਰ ਸਾਹਿਬ, 09 ਜੁਲਾਈ (ਮਨਜੀਤ ਸਿੱਧੂ):- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਐੱਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਚਲਾਈ ਜਾ ਰਹੀ ਸੰਨੀ ਓਬਰਾਏ ਆਵਾਸ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਦੀ ਮੁਹਿੰਮ ਜਾਰੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਨ ਸਿੰਘ ਵਾਲਾ ਵਿਖੇ ਇੱਕ ਲੋੜਵੰਦ ਪਰਿਵਾਰ ਲਈ ਨਵੇਂ ਮਕਾਨ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਮਕਾਨ ਦਾ ਨੀਂਹ ਪੱਥਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ (ਬੂੜਾ ਗੁੱਜਰ) ਨੇ ਚਰਨਜੀਤ ਸਿੰਘ ਅਤੇ ਸੁਖਬੀਰ ਸਿੰਘ ਦੇ ਸਹਿਯੋਗ ਨਾਲ ਰੱਖਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਭਾਰੀ ਬਾਰਸ਼ਾਂ ਦੌਰਾਨ ਪਰਿਵਾਰ ਦਾ ਮਕਾਨ ਢਹਿ ਗਿਆ ਸੀ ਅਤੇ ਆਰਥਿਕ ਤੰਗੀ ਕਾਰਨ ਉਹ ਨਵਾਂ ਘਰ ਬਣਾਉਣ ਤੋਂ ਅਸਮਰੱਥ ਸੀ। ਪਰਿਵਾਰ ਦੀ ਬੇਨਤੀ ਅਤੇ ਹਾਲਾਤਾਂ ਨੂੰ ਦੇਖਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਤੁਰੰਤ ਮਕਾਨ ਬਣਾਉਣ ਦੀ ਮਨਜ਼ੂਰੀ ਦੇ ਕੇ ਜ਼ਿਲ੍ਹਾ ਟੀਮ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਅਰਵਿੰਦਰ ਪਾਲ ਸਿੰਘ ਚਾਹਲ ਨੇ ਦੱਸਿਆ ਕਿ ਸੰਨੀ ਓਬਰਾਏ ਆਵਾਸ ਯੋਜਨਾ ਤਹਿਤ ਹੁਣ ਤੱਕ ਪੰਜਾਬ ਵਿੱਚ 480, ਨੇਪਾਲ ਵਿੱਚ 500, ਜੰਮੂ-ਕਸ਼ਮੀਰ ਵਿੱਚ 125 ਅਤੇ ਹੜ੍ਹਾਂ ਦੌਰਾਨ ਨੁਕਸਾਨੇ ਗਏ 620 ਮਕਾਨਾਂ ਦੀ ਉਸਾਰੀ ਕਰਕੇ ਲੋੜਵੰਦ ਪਰਿਵਾਰਾਂ ਨੂੰ ਸੌਂਪੇ ਜਾ ਚੁੱਕੇ ਹਨ। ਲੋੜਵੰਦ ਪਰਿਵਾਰ ਨੇ ਡਾ: ਐੱਸ.ਪੀ. ਸਿੰਘ ਓਬਰਾਏ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਅਤ ਛੱਤ ਮਿਲੇਗੀ ਅਤੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਹੋਵੇਗੀ। ਇਸ ਮੌਕੇ ਪਿੰਡ ਵਾਸੀ ਅਤੇ ਟਰੱਸਟ ਦੇ ਮੈਂਬਰ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *