ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ 

Spread the love
ਸ਼੍ਰੀ ਮੁਕਤਸਰ ਸਾਹਿਬ 21 ਜੁਲਾਈ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 110 ਲੋੜਵੰਦ ਪਰਿਵਾਰਾਂ ਨੂੰ ਇੱਕ ਲੱਖ ਤੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਮਹੰਤ ਕਸ਼ਮੀਰ ਸਿੰਘ , ਮਹੰਤ ਸੰਦੀਪ ਸਿੰਘ,ਜਸਪਾਲ ਸਿੰਘ ਮੋਗਾ ਰਿਟਾ ਜ਼ਿਲ੍ਹਾ ਸਿੱਖਿਆ ਅਫ਼ਸਰ, ਅਨੇਕ ਸਿੰਘ ਮਧੀਰ ਸਮਾਜ ਸੇਵੀ, ਰੁਪਿੰਦਰ ਸਿੰਘ ਡੋਹਕ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਆਦਿ ਸ਼ਾਮਲ ਹੋਏ ਅਤੇ ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਦੁਨੀਆਂ ਭਰ ਵਿੱਚ ਕੀਤੇ ਜਾ ਰਹੇ ਬਿਨਾਂ ਕਿਸੇ ਤੋਂ ਪੈਸਾ ਲਿਆ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਲੋੜਵੰਦਾਂ ਨੂੰ ਆਪਣੇ ਕਰ ਕਮਲਾਂ ਨਾਲ ਸਹਾਇਤਾ ਰਾਸ਼ੀ ਦੇ ਚੈਕ ਵੀ ਤਕਸੀਮ ਕੀਤੇ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਘਰੇਲੂ ਲੋੜਾ ਪੂਰੀਆਂ ਕਰਨ ਦੇ ਸਮਰੱਥ ਹੋ ਗਏ ਹਾਂ।ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਜਸਪਾਲ ਸਿੰਘ ਮੀਤ ਪ੍ਰਧਾਨ,ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ,ਬਰਨੇਕ ਸਿੰਘ ਰਿਟਾ ਲੈਕਚਰਾਰ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਗੁਰਜੀਤ ਸਿੰਘ ਜੀਤਾ,ਮਾਸਟਰ ਰਾਜਿੰਦਰ ਸਿੰਘ,ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ,ਸੋਮ ਨਾਥ ਅਮ੍ਰਿਤ ਪਾਲ ਸਿੰਘ,ਜਸਕਰਨ ਸਿੰਘ ਬੂੜਾ ਗੁੱਜਰ ਕਿਸਾਨ ਯੂਨੀਅਨ, ਹੈਪੀ ਬਰਾੜ ਕਿਸਾਨ ਯੂਨੀਅਨ ਆਦਿ ਹਾਜ਼ਰ ਸਨ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *