ਸਰਸਵਤੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

Spread the love
ਜੈਤੋ, 6 ਸਤੰਬਰ (ਗੁਰਦੀਪ ਸਿੰਘ ਢਿੱਲੋਂ ): ਸਥਾਨਕ ਸਰਸਵਤੀ ਸੀਨੀਅਰ ਸੈਕੈਂਡਰੀ ਸਕੂਲ,**ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਕੇਸ਼ ਰੋਮਾਨਾ, ਸਕੱਤਰ ਸ਼੍ਰੀ ਮਦਨ ਲਾਲ ਗੋਇਲ, ਮੈਨੇਜਰ ਸ਼੍ਰੀ ਦਿਨੇਸ਼ ਗੋਇਲ, ਸਿੱਖਿਆ ਸਮਿਤੀ ਦੇ ਚੇਅਰਮੈਨ ਸ਼੍ਰੀ ਸੁਖਵਿੰਦਰ ਗਰਗ ਅਤੇ ਸਾਲਸੀ ਬੋਰਡ ਦੇ ਚੇਅਰਮੈਨ ਸ਼੍ਰੀ ਪ੍ਸ਼ੋਤਮ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ।ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੇ ਆਪਣੇ-ਆਪਣੇ ਸੰਬੋਧਨ ਵਿੱਚ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਣ ਵਿੱਚ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਅਧਿਆਪਕ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਚਰਿੱਤਰ ਨਿਰਮਾਣ ਲਈ ਵੀ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਸਮਾਜ ਅਤੇ ਰਾਸ਼ਟਰ ਦੀ ਤਰੱਕੀ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦਾ ਮੁੱਲ ਨਹੀਂ ਪਾਇਆ ਜਾ ਸਕਦਾ।ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਸਨਮਾਨ ਵਜੋਂ ਤੋਹਫ਼ੇ ਦਿੱਤੇ ਗਏ ਅਤੇ ਉਨ੍ਹਾਂ ਲਈ ਲੰਚ ਦਾ ਪ੍ਰਬੰਧ ਵੀ ਕੀਤਾ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਕੁਸਮ ਪਲੜਾ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *