ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦਾ ਕੰਮ ਜਨਵਰੀ-ਫਰਵਰੀ 2025 ਵਿੱਚ ਹੋਵੇਗਾ ਸ਼ੁਰੂ

Spread the love

ਸਰਹਿੰਦ ਫੀਡਰ ਨਹਿਰ ਦੇ ਜਿਲ੍ਹੇ ਦੇ 10 ਕਿਲੋਮੀਟਰ ਏਰੀਏ ਦੀ ਹੋਵੇਗੀ ਰੀਲਾਈਨਿੰਗ

ਜ਼ਿਲ੍ਹਾ ਵਾਸੀਆਂ ਤੋਂ ਸਹਿਯੋਗ ਦੀ ਕੀਤੀ ਮੰਗ

ਫ਼ਰੀਦਕੋਟ, 19 ਦਸੰਬਰ (ਗੁਰਦੀਪ  ਸਿੰਘ ਢਿੱਲੋਂ) ਜਿਲ੍ਹੇ ਅੰਦਰੋਂ ਗੁਜਰਦੀ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦਾ ਕੰਮ ਜਨਵਰੀ-ਫਰਵਰੀ 2025 ਵਿੱਚ ਸ਼ੁਰੂ ਹੋਵੇਗਾ,ਜਿਸ ਤਹਿਤ 10 ਕਿਲੋਮੀਟਰ ਨਹਿਰ ਦੀ ਰੀਲਾਈਨਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਨਹਿਰ ਦੀ ਫ਼ਰੀਦਕੋਟ ਸ਼ਹਿਰ ਵਿੱਚ ਹਾਲਤ ਬਹੁਤ ਖਸਤਾ ਹੋਣ ਕਾਰਨ ਇਸ ਖੇਤਰ ਵਿਚ ਲੋੜ ਅਨੁਸਾਰ ਪਾਣੀ ਨਹੀਂ ਪਹੁੰਚ ਰਿਹਾ, ਜਿਸ ਨਾਲ ਇਸ ਜਗ੍ਹਾ ਦੀ ਜ਼ਿਆਦਾਤਰ ਆਬਾਦੀ ਪ੍ਰਭਾਵਿਤ ਹੋ ਰਹੀ ਹੈ।  ਉਨ੍ਹਾਂ ਕਿਹਾ ਕਿ ਇਸ ਸਭ ਦੇ ਮੱਦੇਨਜ਼ਰ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਨਹਿਰ ਦੀ ਮੁੜ ਉਸਾਰੀ ਕਰਵਾਈ ਜਾ ਰਹੀ ਹੈ। ਐਕਸੀਅਨ ਹਰੀਕੇ ਕਨਾਲ ਡਵੀਜਨ ਸ੍ਰੀ ਸੰਦੀਪ ਕੰਬੋਜ ਨੇ ਦੱਸਿਆ ਕਿ ਸਰਹਿੰਦ ਫੀਡਰ ਨਹਿਰ ਰਾਹੀਂ ਪੰਜਾਬ ਦੇ ਦੱਖਣ-ਪੱਛਮ ਜਿਲ੍ਹਿਆਂ ਨੂੰ ਸਿੰਜਾਈ ਅਤੇ ਪੀਣ ਦਾ ਪਾਣੀ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਹਿਰ ਦੀ ਉਸਾਰੀ ਨੂੰ ਲਗਭਗ 60 ਸਾਲ ਪਹਿਲਾਂ ਕਰਵਾਈ ਗਈ ਸੀ। ਇੰਨ੍ਹੇ ਸਾਲਾਂ ਵਿੱਚ ਲਗਾਤਾਰ ਨਹਿਰ ਵਿਚ ਪਾਣੀ ਚੱਲਣ ਕਾਰਨ ਨਹਿਰ ਦੀ ਇੱਟਾਂ ਦੀ ਲਾਈਨਿੰਗ ਕਾਫ਼ੀ ਕਮਜ਼ੋਰ ਅਤੇ ਖਸਤਾ ਹੋ ਗਈ ਹੈ ਜਿਸ ਕਾਰਨ ਇਹ ਨਹਿਰ ਪੀਕ ਸੀਜ਼ਨ ਦੌਰਾਨ ਆਪਣੀ ਸਮਰੱਥਾ ਅਨੁਸਾਰ ਪਾਣੀ ਨਹੀਂ ਲੈ ਪਾ ਰਹੀ ਹੈ ਅਤੇ ਪਾਣੀ ਨਹਿਰ ਦੇ ਕੰਢਿਆਂ ਤੱਕ ਚੱਲਦਾ ਹੈ, ਜਿਸ ਕਾਰਨ ਉਸ ਸਮੇਂ ਦੌਰਾਨ ਹਰ ਵਕਤ ਲੋਕਾਂ ਦੀ ਜਾਨ ਮਾਲ ਦੇ ਨੁਕਸਾਨ ਦਾ ਡਰ ਬਣਿਆ ਰਹਿੰਦਾ ਹੈ। ਜਿਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਵੱਲੋਂ ਜਨਵਰੀ-ਫਰਵਰੀ 2025 ਵਿੱਚ ਨਹਿਰ ਦੀ ਮੁੜ ਉਸਾਰੀ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵਿਸ਼ਵਾਸ ਦੁਵਾਇਆ ਕਿ ਇਸ ਨਹਿਰ ਦੇ ਸਰਕਾਰ ਵੱਲੋਂ ਮੁੜ ਉਸਾਰੀ ਸਬੰਧੀ ਤਜਵੀਜ਼ ਕੀਤੇ ਗਏ ਡਿਜ਼ਾਈਨ ਨਾਲ ਇਸ ਖੇਤਰ ਵਿਚ ਜ਼ਮੀਨੀ ਪਾਣੀ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਅਤੇ ਨਹਿਰ ਦੀ ਉਸਾਰੀ ਦੌਰਾਨ ਜਿਹੜੇ ਵੀ ਦਰਖਤਾਂ (ਜਿੰਨਾ ਨੂੰ ਹਟਾਉਣਾ ਅਤਿ ਜ਼ਰੂਰੀ ਹੈ)

ਦਾ ਨੁਕਸਾਨ ਹੋਵੇਗਾ ਉਨ੍ਹਾਂ ਦਾ ਮਹਿਕਮੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਨਵੇਂ ਰੁੱਖ ਲਗਾ ਕੇ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਸਰਕਾਰ ਵੱਲੋਂ ਫ਼ਰੀਦਕੋਟ ਸ਼ਹਿਰ ਅਤੇ ਆਲੇ ਦੁਆਲੇ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਨੂੰ ਮੁਕੰਮਲ ਕਰਨ ਲਈ ਮਹਿਕਮਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿਲ੍ਹਾ ਵਾਸੀਆਂ ਤੋਂ ਵੱਧ ਤੋਂ ਵੱਧ ਸਕਾਰਾਤਮਕ ਹੁੰਗਾਰੇ ਦੀ ਆਸ ਹੈ।

  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *