ਸਰਾਲਾ ਕਲਾਂ ਵਿਖੇ ਭਾਜਪਾ ਦੀ ਭਰਵੀਂ ਮੀਟਿੰਗ, ਜਸਪਾਲ ਸਿੰਘ ਭੰਗੂ ਗਗਰੋਲੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Spread the love
ਘਨੌਰ, 18 ਅਗਸਤ (ਅਭਿਸ਼ੇਕ ਸੂਦ) — ਹਲਕਾ ਘਨੌਰ ਦੇ ਪਿੰਡ ਸਰਾਲਾ ਕਲਾਂ ਵਿਖੇ ਭਾਜਪਾ ਆਗੂ ਕੁਲਦੀਪ ਸਿੰਘ ਵੱਲੋਂ ਕਰਵਾਈ ਗਈ ਭਰਵੀਂ ਮੀਟਿੰਗ ਵਿੱਚ ਭਾਜਪਾ ਆਗੂ ਜਸਪਾਲ ਸਿੰਘ ਭੰਗੂ ਗਗਰੋਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਕਲਿਆਣਕਾਰੀ ਨੀਤੀਆਂ ਅਤੇ ਲੋਕਹਿਤ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਮੀਟਿੰਗ ਦੌਰਾਨ ਜਸਪਾਲ ਸਿੰਘ ਭੰਗੂ ਗਗਰੋਲੀ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪਿੰਡ ਵਾਸੀਆਂ ਵੱਲੋਂ ਵੀ ਉਨ੍ਹਾਂ ਨੂੰ ਪਿਆਰ, ਸਹਿਯੋਗ ਅਤੇ ਸਮਰਥਨ ਦੇਣ ਦਾ ਭਰੋਸਾ ਪ੍ਰਗਟਾਇਆ ਗਿਆ।ਇਸ ਮੌਕੇ ਜਸਪਾਲ ਸਿੰਘ ਗਗਰੋਲੀ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਵਿਸ਼ਵਾਸ ਭਾਜਪਾ ਦੇ ਵਰਕਰਾਂ ਦਾ ਹੌਸਲਾ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪਿੰਡ ਵਾਸੀਆਂ ਵੱਲੋਂ ਭਾਜਪਾ ਨਾਲ ਮਜ਼ਬੂਤੀ ਨਾਲ ਚੱਲਣ ਦਾ ਦਿੱਤਾ ਗਿਆ ਭਰੋਸਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ, ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਭਾਜਪਾ ਤੇਜਿੰਦਰ ਸਿੰਘ ਰਾਏਪੁਰ, ਜ਼ਿਲ੍ਹਾ ਸਕੱਤਰ ਜਸਵੀਰ ਸਿੰਘ ਲੱਖੀ, ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਜਰਨੈਲ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸਾਹਿਲ ਸੂਦ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *