ਸਵਾਲ ਪੁੱਛ ਕੇ ਸੱਤਾ ’ਚ ਆਈ ‘ਆਪ’ ਹੁਣ ਲੋਕਾਂ ਦੇ ਸਵਾਲਾਂ ਤੋਂ ਹੀ ਡਰਨ ਲੱਗੀ : ਗੁਰਮੀਤ ਸਿੰਘ ਖਾਲਸਾ  ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਸਰਕਾਰ ਜਵਾਬਦੇਹੀ ਨਿਭਾਏ : ਜਥੇਦਾਰ ਗੁਰਮੀਤ ਸਿੰਘ ਖਾਲਸਾ

Spread the love
ਜੈਤੋ, 13 ਸਤੰਬਰ (ਮਨਜੀਤ ਸਿੰਘ ਢੱਲਾ): ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਜਥੇਦਾਰ ਗੁਰਮੀਤ ਸਿੰਘ ਖਾਲਸਾ (ਦਬੜੀਖਾਨਾ) ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਸਵਾਲਾਂ, ਮੁੱਦਿਆਂ ਅਤੇ ਬਦਲਾਅ ਦੇ ਵਾਅਦਿਆਂ ਨੂੰ ਲੈ ਕੇ ਸੱਤਾ ਵਿੱਚ ਆਈ ਸੀ, ਪਰ ਹੁਣ ਇਹੀ ਸਰਕਾਰ ਲੋਕਾਂ ਦੇ ਸਵਾਲਾਂ ਤੋਂ ਕਿਨਾਰਾ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਤੋਂ ਸਵਾਲ ਪੁੱਛਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਉਨ੍ਹਾਂ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।ਜਥੇਦਾਰ ਗੁਰਮੀਤ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਅਤੇ ਬਦਲਾਅ ਦੀ ਆਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ। ਲੋਕਾਂ ਨੂੰ ਉਮੀਦ ਸੀ ਕਿ ਸਰਕਾਰ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ ਅਤੇ ਪ੍ਰਸ਼ਾਸਨ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਇਆ ਜਾਵੇਗਾ। ਪਰ ਮੌਜੂਦਾ ਹਾਲਾਤਾਂ ਵਿੱਚ ਲੋਕ ਆਪਣੇ ਆਪ ਨੂੰ ਨਿਰਾਸ਼ ਅਤੇ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਸਬੰਧਤ ਜਨਤਕ ਮੁੱਦਿਆਂ ਅਤੇ ਰੋਜ਼ਾਨਾ ਦੀਆਂ ਸਮੱਸਿਆਵਾਂ ’ਤੇ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਨੂੰ ਅਣਦੇਖਿਆ ਕਰਨਾ ਜਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ।ਜਥੇਦਾਰ ਖਾਲਸਾ ਨੇ ਕਿਹਾ ਕਿ ਸਵਾਲ ਪੁੱਛਣ ਵਾਲਿਆਂ ਨੂੰ ਚੁੱਪ ਕਰਵਾਉਣ ਨਾਲ ਸਮੱਸਿਆਵਾਂ ਹੱਲ ਨਹੀਂ ਹੁੰਦੀਆਂ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੀ ਗੱਲ ਸੁਣੇ, ਜਨਤਕ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਕਰੇ ਅਤੇ ਆਪਣੀ ਕਾਰਗੁਜ਼ਾਰੀ ਬਾਰੇ ਲੋਕਾਂ ਸਾਹਮਣੇ ਸਪੱਸ਼ਟ ਜਵਾਬਦੇਹੀ ਪੇਸ਼ ਕਰੇ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਅਸਲ ਤਾਕਤ ਲੋਕਾਂ ਦੀ ਆਵਾਜ਼ ਵਿੱਚ ਹੈ ਅਤੇ ਸਰਕਾਰਾਂ ਨੂੰ ਇਸ ਆਵਾਜ਼ ਦਾ ਸਤਿਕਾਰ ਕਰਨਾ ਚਾਹੀਦਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *