ਸ਼ਕਤੀ ਪਬਲਿਕ ਸਕੂਲ ਦੇ ਪਾਵਰਲਿਫਟਰਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੱਡੇ ਜਿੱਤ ਦੇ ਝੰਡੇ

Spread the love
ਦੋਰਾਹਾ 18 ਅਗਸਤ (ਗੁਰਦੀਪ ਸਿੰਘ ਸ਼ਾਹਪੁਰ) 70ਵੀਆਂ ਪਾਵਰਲਿਫਟਿੰਗ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਵਿੱਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਤਿੰਨ ਹੋਣਹਾਰ ਖਿਡਾਰੀਆਂ ਨੇ ਵੱਖ-ਵੱਖ ਭਾਰ ਵਰਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨੇ ਅਤੇ ਇੱਕ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ।ਅੰਡਰ-17 ਦੇ 83 ਕਿਲੋਗ੍ਰਾਮ ਭਾਰ ਵਰਗ ਵਿੱਚ ਜਮਾਤ +1 ਦੇ ਵਿਦਿਆਰਥੀ ਜਸਨਦੀਪ ਸਿੰਘ ਨੇ ਕੁੱਲ 255 ਕਿਲੋਗ੍ਰਾਮ ਭਾਰ ਚੁੱਕ ਕੇ ਸੋਨੇ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-19 ਦੇ 120 ਕਿਲੋਗ੍ਰਾਮ ਭਾਰ ਵਰਗ ਵਿੱਚ ਜਮਾਤ 10ਵੀਂ ਦੇ ਮਨਰਾਜ ਸਿੰਘ ਨੇ 210 ਕਿਲੋਗ੍ਰਾਮ ਭਾਰ ਚੁੱਕਦਿਆਂ ਸੋਨੇ ਦਾ ਤਗਮਾ ਜਿੱਤਿਆ।ਅੰਡਰ-19 ਦੇ 105 ਕਿਲੋਗ੍ਰਾਮ ਭਾਰ ਵਰਗ ਵਿੱਚ ਜਮਾਤ +1 ਦੇ ਦਿਲਪ੍ਰੀਤ ਰਾਏ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕੁੱਲ 280 ਕਿਲੋਗ੍ਰਾਮ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ।ਤਿੰਨਾਂ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸ਼ਰਮਾ, ਸਮੂਹ ਸਟਾਫ਼ ਅਤੇ ਮਾਪਿਆਂ ਵੱਲੋਂ ਖਿਡਾਰੀਆਂ ਨੂੰ ਹਾਰਦਿਕ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਵੱਲੋਂ ਖਿਡਾਰੀਆਂ ਦੇ ਸਨਮਾਨ ਮੌਕੇ ਪ੍ਰਿੰਸੀਪਲ ਜਤਿੰਦਰ ਸ਼ਰਮਾ, ਲੈਕਚਰਾਰ ਰਾਜੀਵ ਵੈਦ ਅਤੇ ਸਕੂਲ ਦੇ ਡੀ.ਪੀ. ਪਰਮਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਵੀ ਉੱਚ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਰੌਸ਼ਨ ਕਰਨਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *