ਸ਼ਕਤੀ ਪਬਲਿਕ ਸਕੂਲ ਦੋਰਾਹਾ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਆਜ਼ਾਦੀ ਦਿਵਸ

Spread the love
ਦੋਰਾਹਾ 18 ਅਗਸਤ (ਗੁਰਦੀਪ ਸਿੰਘ ਸ਼ਾਹਪੁਰ) : ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ 15 ਅਗਸਤ ਦਾ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਤਿਰੰਗੇ ਦੇ ਰੰਗਾਂ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨਾਲ ਰੰਗਿਆ ਨਜ਼ਰ ਆਇਆ।ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਕਵਿਤਾਵਾਂ, ਭਾਸ਼ਣਾਂ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ। ਛੋਟੇ ਬੱਚਿਆਂ ਵੱਲੋਂ ਪੇਸ਼ ਕੀਤੀ ਗਈ ਮਨਮੋਹਕ ਡਾਂਸ ਪਰਫਾਰਮੈਂਸ ਨੇ ਹਾਜ਼ਰੀਨ ਦਾ ਵਿਸ਼ੇਸ਼ ਧਿਆਨ ਖਿੱਚਿਆ ਅਤੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਪ੍ਰਤੀ ਪਿਆਰ, ਏਕਤਾ ਅਤੇ ਦੇਸ਼ ਭਗਤੀ ਦੀ ਝਲਕ ਸਾਫ਼ ਦਿਖਾਈ ਦਿੱਤੀ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਨੀਰਜ ਸ਼ਰਮਾ ਨੇ ਸਮੂਹ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਹੀ ਦੇਸ਼ ਦਾ ਭਵਿੱਖ ਹੈ। ਉਨ੍ਹਾਂ ਬੱਚਿਆਂ ਨੂੰ ਮਿਹਨਤ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਅੱਗੇ ਵਧਦਿਆਂ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ।ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵਜੋਂ ਲੱਡੂ ਵੰਡੇ ਗਏ। ਇਸ ਦੌਰਾਨ ਬੱਚਿਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸਮੁੱਚਾ ਸਮਾਗਮ ਖੁਸ਼ੀ, ਉਤਸ਼ਾਹ, ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਭਰਪੂਰ ਰਿਹਾ।ਇਸ ਮੌਕੇ ਸੁਮਨ ਸ਼ਰਮਾ, ਕਮਲੇਸ਼ ਸ਼ਰਮਾ, ਰਾਜੀਵ ਵੈਦ, ਇੰਦਰਪਾਲ ਕੌਰ, ਸੀਮਾ ਰਾਣੀ, ਸੀਮਾ ਕਪੂਰ, ਪ੍ਰਦੀਪ ਕੌਰ, ਸਰਬਜੀਤ ਕੌਰ, ਕਨਿਕਾ, ਕਮਲਜੀਤ ਕੌਰ, ਨੇਹਾ ਸੂਦ, ਐਸ਼ਮੀਨ, ਗੁਰਦੀਪ ਕੌਰ, ਅਜੀਤ ਪਾਲ ਅਤੇ ਇੰਦਰਪ੍ਰੀਤ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *