ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਕੂਲ   ਛੇਹਰਟਾ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ

Spread the love
ਅੰਮ੍ਰਿਤਸਰ, 2 ਅਗਸਤ  (ਮਨਜੀਤ ਸਿੰਘ ਸ਼ੇਰਗਿੱਲ )=ਸਕੂਲ ਆਫ ਐਮੀਨੈਂਸ, ਛੇਹਰਟਾ ਵਿਖੇ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਕੂਲ ਦੇ ਐਨਸੀਸੀ ਵਿਭਾਗ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਚਾਰਟ ਮੇਕਿੰਗ, ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਨੇ ਦੱਸਿਆ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਜੋੜਨ ਅਤੇ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕਰਦੇ ਹਨ।ਸਮਾਗਮ ਦੌਰਾਨ ਸ੍ਰੀਮਤੀ ਅਮਨਪ੍ਰੀਤ ਕੌਰ, ਸ੍ਰੀਮਤੀ ਮਾਣਿਕਾ ਕੌਸ਼ਲ, ਐਨਸੀਸੀ ਅਫ਼ਸਰ ਸੁਖਪਾਲ ਸਿੰਘ ਸੰਧੂ ਅਤੇ ਸੂਬੇਦਾਰ ਗੁਰਦੇਵ ਸਿੰਘ (ਫਸਟ ਪੰਜਾਬ ਬਟਾਲੀਅਨ ਐਨਸੀਸੀ, ਅੰਮ੍ਰਿਤਸਰ) ਨੇ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ, ਦੇਸ਼ ਪ੍ਰਤੀ ਉਨ੍ਹਾਂ ਦੇ ਅਦੁੱਤੀਯ ਯੋਗਦਾਨ ਅਤੇ ਕੁਰਬਾਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਜੀ ਦੇ ਸੁਨਾਮ ਤੋਂ ਸੈਂਟਰਲ ਖਾਲਸਾ ਯਤੀਮਖਾਨਾ ਅੰਮ੍ਰਿਤਸਰ ਅਤੇ ਫਿਰ ਲੰਡਨ ਤੱਕ ਦੇ ਸੰਘਰਸ਼ਮਈ ਸਫ਼ਰ ਨੂੰ ਰੌਸ਼ਨ ਕੀਤਾ।ਸ੍ਰੀਮਤੀ ਮਾਣਿਕਾ ਕੌਸ਼ਲ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਸਮਰਪਿਤ ਪ੍ਰਭਾਵਸ਼ਾਲੀ ਕਵਿਤਾ ਦਾ ਉਚਾਰਨ ਕੀਤਾ ਗਿਆ। ਐਨਸੀਸੀ ਕੈਡਿਟਾਂ ਵੱਲੋਂ ਤਿਆਰ ਕੀਤੇ ਗਏ ਸੁੰਦਰ ਚਾਰਟ ਵੀ ਸਮਾਗਮ ਦਾ ਖਾਸ ਆਕਰਸ਼ਣ ਰਹੇ। ਸਮਾਗਮ ਦਾ ਸਟੇਜ ਸੰਚਾਲਨ ਐਨਸੀਸੀ ਕੈਡਟ ਨੇਹਾ ਨੇ ਬਾਖੂਬੀ ਨਿਭਾਇਆ।ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਸਾਨੂੰ ਆਜ਼ਾਦੀ ਪ੍ਰਾਪਤ ਹੋਈ ਹੈ ਅਤੇ ਇਸ ਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਵੱਲੋਂ ਪ੍ਰਦਾਨ ਕੀਤੇ ਗਏ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫ਼ਰਜ਼ਾਂ ਪ੍ਰਤੀ ਵੀ ਸੁਚੇਤ ਰਹਿਣ ਦਾ ਸੱਦਾ ਦਿੱਤਾ।ਇਸ ਮੌਕੇ ਲੈਫਟੀਨੈਂਟ ਹਰਮਨਪ੍ਰੀਤ ਸਿੰਘ ਉਪਲ, ਸ੍ਰੀਮਤੀ ਬਲਬੀਰ ਕੌਰ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਅਮਰਜੀਤ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਐਨਸੀਸੀ ਕੈਡਿਟ ਹਾਜ਼ਰ ਸਨ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *