ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਂਜਲੀ ਭੇਟ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਹਮੇਸ਼ਾ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ ਰਹਿਣਗੀਆਂ: ਐਸਡੀਐਮ ਅਲਕਾ ਕਾਲੀਆ

Spread the love
ਅੰਮ੍ਰਿਤਸਰ, 31 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜਲਿਆਂਵਾਲਾ ਬਾਗ ਦੇ ਬਾਹਰ ਸਥਿਤ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ।ਇਸ ਮੌਕੇ ਐਸਡੀਐਮ ਅੰਮ੍ਰਿਤਸਰ-1 ਸ਼੍ਰੀਮਤੀ ਅਲਕਾ ਕਾਲੀਆ ਨੇ ਜਲਿਆਂਵਾਲਾ ਬਾਗ ਸ਼ਹੀਦੀ ਸਮਾਰਕ ਦੇ ਸੈਕਟਰੀ ਸ਼੍ਰੀ ਮੁਖਰਜੀ ਨਾਲ ਮਿਲ ਕੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਸ਼ਰਧਾਂਜਲੀ ਭੇਟ ਕਰਦਿਆਂ ਸ਼੍ਰੀਮਤੀ ਅਲਕਾ ਕਾਲੀਆ ਨੇ ਕਿਹਾ ਕਿ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈ ਕੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦੇਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦੀ ਬੇਮਿਸਾਲ ਸ਼ਹਾਦਤ ਭਾਰਤੀ ਇਤਿਹਾਸ ਦਾ ਸੁਨਹਿਰੀ ਅਧਿਆਏ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ, ਅਣਖ ਅਤੇ ਸਵੈ-ਮਾਣ ਲਈ ਦਿੱਤੀ ਗਈ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ।ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦਾ ਜੀਵਨ ਅਤੇ ਉਨ੍ਹਾਂ ਦਾ ਬਲੀਦਾਨ ਸਾਨੂੰ ਦੇਸ਼ਭਗਤੀ, ਸਮਰਪਣ ਅਤੇ ਨਿਆਂ ਲਈ ਡਟ ਕੇ ਖੜ੍ਹਨ ਦੀ ਪ੍ਰੇਰਨਾ ਦਿੰਦਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਵੀ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਕੋਟਿ-ਕੋਟਿ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣ ਦਾ ਸੰਕਲਪ ਦੁਹਰਾਇਆ ਗਿਆ।ਇਸ ਮੌਕੇ ਜਲਿਆਂਵਾਲਾ ਬਾਗ ਸ਼ਹੀਦੀ ਸਮਾਰਕ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *