ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਜੀਵਨ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦਾ ਪ੍ਰਤੀਕ :- ਸਰਪੰਚ ਗੁਰਤੇਜ਼  ਕੇਂਦਰ ਸਰਕਾਰ ਵੱਲੋਂ ਬੈਨ ਕੀਤੀ ‘ਸਤਲੁਜ’ ਫ਼ਿਲਮ ਦਾ ਰੁੜਕੀ ਪਿੰਡ ਵਿੱਚ ਵਿਸ਼ੇਸ਼ ਪ੍ਰਦਰਸ਼ਨ, ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੇਖਣ ਪਹੁੰਚੇ  ਮੁੱਖ ਮਹਿਮਾਨ ਵਜੋਂ ਪਹੁੰਚੇ  ਖਾਲੜਾ ਦਾ ਜੀਵਨ ਮਨੁੱਖੀ ਮਾਣ-ਸਨਮਾਨ ਦੀ ਰੱਖਿਆ ਲਈ ਆਵਾਜ਼ ਬੁਲੰਦ ਕਰਦਾ ਹੈ :- ਸਰਬਜੀਤ ਸਿੰਘ ਝਿੰਜਰ

Spread the love
ਘਨੌਰ, 13 ਜੁਲਾਈ (ਅਭਿਸ਼ੇਕ ਸੂਦ) ਪਿੰਡ ਰੁੜਕੀ ਦੇ ਸਰਪੰਚ ਗੁਰਤੇਜ ਸਿੰਘ ਰੁੜਕੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਕੇਂਦਰ ਸਰਕਾਰ ਵੱਲੋਂ ਬੈਨ ਕੀਤੀ ਗਈ ਪੰਜਾਬੀ ਫ਼ਿਲਮ ‘ਸਤਲੁਜ’ ਦਾ ਵਿਸ਼ੇਸ਼ ਪ੍ਰਦਰਸ਼ਨ ਕਰਵਾਇਆ ਗਿਆ। ਇਸ ਮੌਕੇ ਪਿੰਡ ਰੁੜਕੀ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਫ਼ਿਲਮ ਨੂੰ ਬਹੁਤ ਹੀ ਧਿਆਨ ਅਤੇ ਉਤਸ਼ਾਹ ਨਾਲ ਦੇਖਿਆ। ਔਰਤਾਂ ਦੀ ਵੀ ਖਾਸ ਤੌਰ ‘ਤੇ ਵੱਡੀ ਹਾਜ਼ਰੀ ਰਹੀ, ਜਿਨ੍ਹਾਂ ਨੇ ਫ਼ਿਲਮ ਪ੍ਰਤੀ ਆਪਣੀ ਦਿਲਚਸਪੀ ਜ਼ਾਹਿਰ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੀਆਂ ਫ਼ਿਲਮਾਂ ਲੋਕਾਂ ਤੱਕ ਪਹੁੰਚਣੀਆਂ ਚਾਹੀਦੀਆਂ ਹਨ ਅਤੇ ਲੋਕਾਂ ਨੂੰ ਆਪਣੇ ਇਤਿਹਾਸ ਤੇ ਵਿਰਸੇ ਨਾਲ ਜੋੜਨ ਵਾਲੀਆਂ ਰਚਨਾਵਾਂ ਨੂੰ ਦੇਖਣ ਦਾ ਮੌਕਾ ਮਿਲਣਾ ਚਾਹੀਦਾ ਹੈ। ਸਰਪੰਚ ਗੁਰਤੇਜ ਸਿੰਘ ਰੁੜਕੀ ਨੇ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਪਿੰਡ ਵਾਸੀਆਂ ਨੂੰ ਇੱਕ ਥਾਂ ਇਕੱਠਾ ਕਰਕੇ ਸਮਾਜਿਕ ਅਤੇ ਸੱਭਿਆਚਾਰਕ ਚੇਤਨਾ ਨੂੰ ਮਜ਼ਬੂਤ ਕਰਨਾ ਸੀ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਨੇ ਬਿਨਾਂ ਕਿਸੇ ਸਿਆਸੀ ਭੇਦਭਾਵ ਦੇ ਇਕੱਠੇ ਹੋ ਕੇ ਫ਼ਿਲਮ ਦੇਖੀ, ਜੋ ਆਪਸੀ ਭਾਈਚਾਰੇ ਅਤੇ ਏਕਤਾ ਦਾ ਸੁਨੇਹਾ ਦਿੰਦੀ ਹੈ। ਪ੍ਰਦਰਸ਼ਨ ਦੌਰਾਨ ਮੌਜੂਦ ਲੋਕਾਂ ਨੇ ਫ਼ਿਲਮ ਨੂੰ ਪ੍ਰਭਾਵਸ਼ਾਲੀ ਦੱਸਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਨੂੰ ਸੋਚਣ ਅਤੇ ਆਪਣੇ ਇਤਿਹਾਸ ਨਾਲ ਜੁੜਨ ਦਾ ਮੌਕਾ ਦਿੰਦੇ ਹਨ। ਸਮਾਗਮ ਦੌਰਾਨ ਪਿੰਡ ਦੇ ਪਤਵੰਤੇ ਵਿਅਕਤੀ, ਨੌਜਵਾਨ ਅਤੇ ਵੱਡੀ ਗਿਣਤੀ ਵਿੱਚ ਬੀਬੀਆਂ ਵੀ ਹਾਜ਼ਰ ਰਹੀਆਂ। ਪੂਰਾ ਮਾਹੌਲ ਸ਼ਾਂਤਮਈ ਅਤੇ ਉਤਸ਼ਾਹਪੂਰਨ ਰਿਹਾ ਅਤੇ ਹਾਜ਼ਰੀਨ ਨੇ ਇਸ ਉਪਰਾਲੇ ਦੀ ਸਰਾਹਨਾ ਕੀਤੀ। ਇਸ ਮੌਕੇ ਮਨਵੀਰ ਸਿੰਘ,ਬਲਕਾਰ ਸਿੰਘ,ਸੁਖਵਿੰਦਰ ਸਿੰਘ,ਗੁਰਮੇਲ ਸਿੰਘ, ਨਿਰਮੈਲ ਸਿੰਘ,ਗੁਰਦੀਪ ਸਿੰਘ, ਨਾਨਕ ਸਿੰਘ,ਤੇਜਿੰਦਰ ਸਿੰਘ,ਚੜਤ ਸਿੰਘ,ਕਾਲਾ ਖਾਨ, ਪਰਦੀਪ ਸਿੰਘ,ਕੁਲਵਿੰਦਰ ਸਿੰਘ, ਹਰਭਜਨ ਸਿੰਘ,ਰੁਪਿੰਦਰ ਸਿੰਘ, ਕਮਲਜੀਤ ਸਿੰਘ, ਸੁਖਵੀਰ ਸਿੰਘ ਮਾਸਟਰ, ਗੁਰਧਿਆਨ ਸਿੰਘ, ਹਰਸ਼ਦੀਪ ਸਿੰਘ, ਗੁਰਸੇਵਕ ਸਿੰਘ,ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਆਦਿ ਹੋਰ ਪਿੰਡ ਵਾਸੀਆਂ ਨੂੰ ਪਿੰਡ ਦੇ ਗੁਰਦਵਾਰਾ ਸਾਹਿਬ ਵਿੱਚ ਸਤਲੁੱਜ ਫ਼ਿਲਮ ਵਖਾਈ।
ਕੈਪਸਨ -: ਇਸ ਮੌਕੇ ਮੁੱਖ ਮਹਿਮਾਨ ਸਰਬਜੀਤ ਸਿੰਘ ਦਾ ਸਿਰੋਪਾਉ ਪਾ ਕੇ ਸੰਨਮਾਨ ਕਰਦੇ ਹੋਏ ਸਰਪੰਚ ਗੁਰਤੇਜ਼ ਸਿੰਘ
  • Related Posts

    ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਸਮੱਸਿਆਵਾਂ ਦੇ ਨਿਪਟਾਰੇ ਲਈ ਦਿੱਤੇ ਨਿਰਦੇਸ਼ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਪਹੁੰਚਣ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ – ਹਰਭਜਨ ਸਿੰਘ ਈ.ਟੀ.ਓ.

    Spread the love

    Spread the love ਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ…

    ਜੰਡਿਆਲਾ ਗੁਰੂ ਵਿਖੇ 9.31 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸਾਈਡ ਡਰੇਨ ਦੇ ਕੰਮ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਾਇਜ਼ਾ ਛੇ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ ਪ੍ਰੋਜੈਕਟ, ਬਰਸਾਤਾਂ ਦੌਰਾਨ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ

    Spread the love

    Spread the loveਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਵਿਖੇ ਨੈਸ਼ਨਲ ਹਾਈਵੇ ਦੇ ਨਾਲ-ਨਾਲ ਪਾਣੀ ਦੇ…

    Leave a Reply

    Your email address will not be published. Required fields are marked *