ਸ਼ੇਰ-ਏ-ਪੰਜਾਬ ਟੋਲ ਪਲਾਜ਼ਾ ਵਰਕਰ ਯੂਨੀਅਨ ਵੱਲੋਂ ਹਲਕਾ ਬਲਾਚੌਰ ਐੱਸ.ਸੀ. ਸੈੱਲ ਦੇ ਚੇਅਰਮੈਨ ਜਿੰਦਰ ਧੌਲ ਦਾ ਵਿਸ਼ੇਸ਼ ਸਨਮਾਨ

Spread the love
ਬਲਾਚੌਰ, 18 ਅਗਸਤ (ਜਤਿੰਦਰਪਾਲ ਸਿੰਘ ਕਲੇਰ):ਬੱਛੂਆਂ ਟੋਲ ਪਲਾਜ਼ਾ ਵਿਖੇ ਕਾਂਗਰਸ ਪਾਰਟੀ ਦੇ ਹਲਕਾ ਬਲਾਚੌਰ ਤੋਂ ਐੱਸ.ਸੀ. ਸੈੱਲ ਦੇ ਚੇਅਰਮੈਨ ਜਿੰਦਰ ਧੌਲ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸ਼ੇਰ-ਏ-ਪੰਜਾਬ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਨਾਲ ਸਬੰਧਤ ਕਰਮਚਾਰੀਆਂ ਅਤੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਚੇਅਰਮੈਨ ਜਿੰਦਰ ਧੌਲ ਨੂੰ ਸਿਰੋਪਾਓ ਭੇਟ ਕਰਕੇ ਨਿੱਘਾ ਸਨਮਾਨ ਕੀਤਾ।ਇਸ ਮੌਕੇ ਟੋਲ ਮੁਲਾਜ਼ਮਾਂ ਨੇ ਜਿੰਦਰ ਧੌਲ ਨਾਲ ਆਪਣੇ ਦਰਪੇਸ਼ ਮਸਲਿਆਂ ਅਤੇ ਮੁਸ਼ਕਲਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਜਿੰਦਰ ਧੌਲ ਨੇ ਟੋਲ ਪਲਾਜ਼ਾ ਵਰਕਰਾਂ ਵੱਲੋਂ ਮਿਲੇ ਇਸ ਮਾਣ-ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਵਰਕਰਾਂ ਦੇ ਹੱਕਾਂ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਉਹ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ ਅਤੇ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਯੂਨੀਅਨ ਆਗੂਆਂ ਨੇ ਵੀ ਭਵਿੱਖ ਵਿੱਚ ਆਪਸੀ ਤਾਲਮੇਲ ਅਤੇ ਏਕਤਾ ਨੂੰ ਮਜ਼ਬੂਤ ਰੱਖਣ ਦਾ ਭਰੋਸਾ ਦਿੱਤਾ।ਇਸ ਪ੍ਰੋਗਰਾਮ ਦੌਰਾਨ ਹਲਕਾ ਬਲਾਚੌਰ ਯੂਥ ਕਾਂਗਰਸ ਦੇ ਪ੍ਰਧਾਨ ਨਿਰਮਲ ਸਿੰਘ ਨਿੰਮਾ, ਸਾਬਕਾ ਕੌਂਸਲਰ ਲਾਲ ਬਹਾਦਰ ਗਾਂਧੀ, ਸਾਬਕਾ ਚੇਅਰਮੈਨ ਧਰਮਪਾਲ ਭਰਥਲਾ, ਬਲਵਿੰਦਰ ਮਾਣੇਵਾਲ, ਕੁਲਵਿੰਦਰ ਮੰਡ, ਬੱਬਲ ਰੋਪੜ, ਹਰਪ੍ਰੀਤ ਰੋਪੜ, ਰੋਹਿਤ ਘਈ, ਮਨੀ ਖੱਤਰੀ, ਮੰਗਾ ਖੱਤਰੀ, ਬੌਬੀ ਰੋਪੜ, ਅਜੈ ਰੋਪੜ, ਭਿੰਦਾ ਕਿਸ਼ਨਪੁਰ, ਵਿਜੇ ਭਰਥਲਾ, ਮਨੀ ਭਰਥਲਾ, ਪੰਮਾ ਪਨਿਆਲੀ ਅਤੇ ਦਿਲਾਵਰ ਰਾਏਪੁਰ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਯੂਨੀਅਨ ਮੈਂਬਰ ਮੌਜੂਦ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *