*ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਮੁੱਢਲੀ ਸਹਾਇਤਾ ਤੇ ਸੀਪੀਆਰ ਸਿਖਲਾਈ ਵਰਕਸ਼ਾਪ*

Spread the love

ਨਵਾਂਸ਼ਹਿਰ, 11 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੀ ਕ੍ਰਿਸ਼ਨਾ ਯੂਥ ਕਲੱਬ (ਰਜਿ.), ਨਵਾਂਸ਼ਹਿਰ ਵੱਲੋਂ ਲਿਵਾਸਾ ਹਸਪਤਾਲ ਦੇ ਸਹਿਯੋਗ ਨਾਲ ਮੁੱਢਲੀ ਸਹਾਇਤਾ ਅਤੇ ਸੀਪੀਆਰ (ਸੀ ਪੀ ਆਰ) ਸਿਖਲਾਈ ਵਰਕਸ਼ਾਪ ਕਰਵਾਈ ਗਈ। ਇਸ ਦਾ ਉਦੇਸ਼ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਐਮਰਜੈਂਸੀ ਸਮੇਂ ਜਾਨ ਬਚਾਉਣ ਲਈ ਲੋੜੀਂਦੇ ਹੁਨਰਾਂ ਬਾਰੇ ਜਾਗਰੂਕ ਕਰਨਾ ਸੀ। ਲਿਵਾਸਾ ਹਸਪਤਾਲ ਦੀ ਕਲੀਨਿਕਲ ਇੰਸਟ੍ਰਕਟਰ ਆਰ. ਕੇ. ਨਵਜੋਤ ਨੇ ਸੀਪੀਆਰ ਦੀ ਸਹੀ ਤਕਨੀਕ, ਬੇਹੋਸ਼ੀ, ਦਿਲ ਦਾ ਦੌਰਾ, ਸਾਹ ਰੁਕਣ, ਖੂਨ ਵਹਿਣ ਅਤੇ ਹੋਰ ਐਮਰਜੈਂਸੀ ਹਾਲਾਤਾਂ ਵਿੱਚ ਮੁੱਢਲੀ ਸਹਾਇਤਾ ਦੇਣ ਦੇ ਤਰੀਕੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੀਪੀਆਰ ਮੈਨਿਕਿਨ ‘ਤੇ ਲਾਈਵ ਡੈਮੋ ਦੇ ਕੇ ਭਾਗੀਦਾਰਾਂ ਨੂੰ ਵਿਹਾਰਕ ਸਿਖਲਾਈ ਵੀ ਦਿੱਤੀ।ਸਮਾਗਮ ਵਿੱਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਡਾ. ਕਸ਼ਮੀਰ ਸਿੰਘ ਢਿੱਲੋਂ ਵੀ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਦੁਰਘਟਨਾ ਜਾਂ ਦਿਲ ਦੇ ਦੌਰੇ ਵਰਗੀਆਂ ਸਥਿਤੀਆਂ ਵਿੱਚ ਪਹਿਲੇ ਕੁਝ ਮਿੰਟ ਬੇਹੱਦ ਅਹਿਮ ਹੁੰਦੇ ਹਨ ਅਤੇ ਸੀਪੀਆਰ ਦਾ ਗਿਆਨ ਕਈ ਕੀਮਤੀ ਜਾਨਾਂ ਬਚਾ ਸਕਦਾ ਹੈ।ਇਸ ਮੌਕੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਦੇ ਪ੍ਰਧਾਨ ਅੰਕੁਸ਼ ਨਿਝਾਵਨ, ਲਿਵਾਸਾ ਹਸਪਤਾਲ ਦੇ ਮਾਰਕੀਟਿੰਗ ਹੈੱਡ ਹੇਮੰਤ ਘਈ ਅਤੇ ਕਲੱਬ ਮੈਂਬਰ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ। ਅੰਤ ਵਿੱਚ ਕਲੱਬ ਵੱਲੋਂ ਮੁੱਖ ਮਹਿਮਾਨਾਂ ਅਤੇ ਪ੍ਰਸ਼ਿਕਸ਼ਕਾਂ ਦਾ ਸਨਮਾਨ ਕਰਕੇ ਧੰਨਵਾਦ ਕੀਤਾ ਗਿਆ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *