ਸ਼੍ਰੀ ਕ੍ਰਿਸ਼ਨਾ ਸੇਵਾ ਦੱਲ  ਵੱਲੋਂ 24ਵਾਂ ਵਿਸ਼ਾਲ ਭਗਵਤੀ ਜਾਗਰਣ ਅੱਜ 29 ਅਗਸਤ ਨੂੰ ਬੰਟੀ ਸ਼ਹਿਜ਼ਾਦਾ ਕਰਨਗੇ ਮਹਾਮਾਈ ਦਾ ਗੁਣਗਾਣ

Spread the love
ਮਾਛੀਵਾੜਾ ਸਾਹਿਬ 28 ਅਗਸਤ( ਸੁੱਚਾ ਬੰਗੜ) ਸ਼੍ਰੀ ਕ੍ਰਿਸ਼ਨਾ ਸੇਵਾ ਦਲ ਮਾਛੀਵਾੜਾ ਵੱਲੋਂ ਸਲਾਨਾ 24ਵਾਂ  ਵਿਸ਼ਾਲ ਭਗਵਤੀ ਜਾਗਰਣ 29 ਅਗਸਤ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਕ੍ਰਿਸ਼ਨਾ ਸੇਵਾ ਦਲ ਦੇ ਪ੍ਰਧਾਨ ਅਜੇ ਜੈਨ ਅਤੇ ਚੇਅਰਮੈਨ ਜਤਿੰਦਰ ਲੀਹਲ  ਨੇ ਦੱਸਿਆ ਕਿ 29 ਅਗਸਤ ਦਿਨ ਸ਼ਨੀਵਾਰ ਨੂੰ ਮਾਛੀਵਾੜਾ ਸਾਹਿਬ ਦੇ ਦੁਸਹਿਰਾ ਗਰਾਊਂਡ ਵਿੱਚ ਇਹ ਸਲਾਨਾ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਮਸ਼ਹੂਰ ਕਲਾਕਾਰ ਬੰਟੀ ਸ਼ਹਿਜ਼ਾਦਾ ਮਾਤਾ ਦੀਆਂ ਭੇਟਾਂ ਨਾਲ ਮਹਾਂਮਾਈ ਦਾ ਗੁਣਗਾਣ ਕਰਨਗੇ। ਰਾਤ ਕਰੀਬ 9 ਵਜੇ ਜੋਤੀ ਪ੍ਰਚੰਡ ਦੀ ਰਸਮ ਹੋਵੇਗੀ, ਤਾਰਾ ਰਾਣੀ ਦੀ ਕਥਾ ਉਪਰੰਤ ਭੋਗ ਸ਼੍ਰੀ ਜਾਗਰਣ ਸਵੇਰੇ ਕਰੀਬ 6 ਵਜੇ ਕੀਤਾ ਜਾਵੇਗਾ। ਸਮੁੱਚੀ ਕਮੇਟੀ ਵੱਲੋਂ ਸੰਗਤਾਂ ਨੂੰ ਇਸ ਵਿਸ਼ਾਲ ਭਗਵਤੀ ਜਾਗਰਣ ਵਿੱਚ ਸ਼ਾਮਿਲ ਹੋਣ ਲਈ ਪਿਆਰ ਸਤਿਕਾਰ ਸਹਿਤ ਸੱਦਾ ਹੈ। ਭਗਤਾਂ ਲਈ ਲੰਗਰ ਦੇ ਭੰਡਾਰੇ ਅਟੁੱਟ ਵਰਤਾਏ ਜਾਣਗੇ। ਇਸ ਮੌਕੇ ਪ੍ਰਧਾਨ ਅਤੇ ਚੇਅਰਮੈਨ ਤੋਂ ਇਲਾਵਾ ਮੈਂਬਰਾਂ ਵਿੱਚ ਰਜਿੰਦਰ ਚੌਰਾਇਆ, ਮਹਿੰਦਰ ਸ਼ਰਮਾ, ਵਨੀਤ ਅਗਰਵਾਲ, ਜਤਿੰਦਰ ਲੀਹਲ, ਪੰਕਜ ਗੋਇਲ, ਅਨੁਜ ਸ਼ਰਮਾ ,ਰੋਹਿਤ ਜੈਨ,ਸਨੀ ਗੁਪਤਾ, ਪ੍ਰਿੰਸ ਚਾਵਲਾ, ਮਨੀ ਸ਼ਰਮਾ, ਵਿੱਕੀ ਬਾਂਸਲ ਆਦਿ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *