ਤਪਾ ਮੰਡੀ 04 ਸਤੰਬਰ (ਗੋਲਡੀ ਵਿਆਸ)ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਡੇਰਾ ਵੀਰ ਗਿਰੀ ਆਸ਼ਰਮ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਡੇਰੇ ਦੇ ਮੁੱਖ ਸੇਵਾਦਾਰ ਸੰਤ ਰਾਜਗਿਰੀ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਆਸ਼ਰਮ ਦੇ ਮੁੱਖ ਸੰਚਾਲਕ ਸੰਤ ਬਾਬਾ ਰਾਜਗਿਰੀ ਜੀ ਨੇ ਸੰਗਤਾਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਭਗਤੀ ਮਾਰਗ ਬਾਰੇ ਵਿਸਥਾਰਪੂਰਵਕ ਪ੍ਰਵਚਨ ਕਰਦਿਆਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੇ ਮਨੁੱਖਤਾ ਨੂੰ ਸੱਚ, ਧਰਮ, ਨਿਮਰਤਾ ਅਤੇ ਕਰਮ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਸਾਨੂੰ ਸ਼੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਲੋੜ ਹੈ।ਸੰਤ ਬਾਬਾ ਰਾਜਗਿਰੀ ਜੀ ਨੇ ਕਿਹਾ ਕਿ ਮਨੁੱਖ ਨੂੰ ਆਪਣੇ ਫਰਜ਼ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋੜਵੰਦਾਂ ਦੀ ਸੇਵਾ ਕਰਨੀ ਚਾਹੀਦੀ ਹੈ ਅਤੇ ਆਪਸੀ ਭਾਈਚਾਰਾ, ਪਿਆਰ ਤੇ ਸਦਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਨਸ਼ਿਆਂ ਅਤੇ ਬੁਰੀਆਂ ਆਦਤਾਂ ਤੋਂ ਦੂਰ ਰਹਿ ਕੇ ਧਾਰਮਿਕ ਅਤੇ ਸਮਾਜਿਕ ਜੀਵਨ ਨੂੰ ਚੰਗੇ ਵਿਚਾਰਾਂ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ।ਸਮਾਗਮ ਦੌਰਾਨ ਭਜਨ-ਕੀਰਤਨ ਅਤੇ ਧਾਰਮਿਕ ਗੀਤਾਂ ਨਾਲ ਆਸ਼ਰਮ ਦਾ ਵਾਤਾਵਰਨ ਭਗਤੀਮਈ ਹੋ ਗਿਆ। ਸਮਾਗਮ ਦੇ ਅੰਤ ਵਿੱਚ ਸੰਗਤਾਂ ਲਈ ਪ੍ਰਸ਼ਾਦ ਵਰਤਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ,ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਮਾਰਕਟ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ , ਮਹੰਤ ਬੁੱਕਣ ਦਾਸ,ਸਾਬਕਾ ਪ੍ਰਧਾਨ ਤਰਲੋਚਣ ਬਾਂਸਲ , ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਮੀਤ ਪ੍ਰਧਾਨ ਮਨੀਸ਼ ਕੁਮਾਰ, ਸਸ਼ੀਲ ਕੁਮਾਰ ਸੰਤਾਂ, ਸਮਾਜ ਸੇਵੀ ਤੇ ਮੀਤ ਪ੍ਰਧਾਨ ਆਰੀਆ ਸਕੂਲ ਸਤਪਾਲ ਮੌੜ, ਡਾਕਟਰ ਨਰੇਸ਼ ਗਰਗ, ਬੰਟੀ ਦੀਕਸ਼ਿਤ, ਸਰਪੰਚ ਗੁਰਜੰਟ ਸਿੰਘ ਧਾਲੀਵਾਲ ਗੁਰਵਿੰਦਰ ਸਿੰਘ ਬਾਸੀ ,ਜਗਤਾਰ ਸਿੰਘ ਬਾਸੀ, ਗੁਲਾਬ ਸਿੰਘ ਕਾਲਾ ਸਿੱਧੂ, ਅਲੋਕ ਮਿੱਤਲ, ਨੰਬਰਦਾਰ ਜੁਗਰਾਜ ਸਿੰਘ, ਬਿੱਟੂ ਬਰਾੜ ,ਸੁਰਿੰਦਰ ਕੁਮਾਰ ਬਰਨਾਲਾ, ਟੀਟੂ ਦੀਕਸ਼ਿਤ ,ਮੇਲਾ ਕਾਲੀਆ ਡਾਕਟਰ ਜਗਦੇਵ ਸਿੰਘ ਗੋਦੀ ,ਡਾ ਗੁਰਪ੍ਰੀਤ ਸਿੰਘ,ਸੋਮ ਨਾਥ ਸ਼ਰਮਾ, ਪਰਸ਼ੋਤਮ ਲਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।