ਸ਼੍ਰੀ ਨੈਣਾ ਦੇਵੀ ਪੈਦਲ ਯਾਤਰਾ ਸੰਘ ਵੱਲੋਂ 12 ਅਗਸਤ ਤੋਂ ਯਾਤਰਾ ਸ਼ੁਰੂ।                     

Spread the love
ਤਪਾ ਮੰਡੀ 02 ਅਗਸਤ (ਗੋਲਡੀ ਵਿਆਸ) ਮਾਤਾ ਸ਼੍ਰੀ ਨੈਣਾ ਦੇਵੀ ਜੀ ਦੇ ਪਵਿੱਤਰ ਦਰਬਾਰ ਵਿੱਚ ਨਤਮਸਤਕ ਹੋਣ ਅਤੇ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸ਼੍ਰੀ ਨੈਣਾ ਦੇਵੀ ਪੈਦਲ ਯਾਤਰਾ ਸੰਘ, ਤਪਾ ਵੱਲੋਂ ਸਾਉਣ ਦੇ ਨਰਾਤਿਆਂ ਦੇ ਪਾਵਨ ਮੌਕੇ 30ਵੀਂ ਪੈਦਲ ਯਾਤਰਾ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੇ ਸੰਬੰਧ ਵਿੱਚ ਸੁਭਾਸ਼ ਮੁਨੀਮ ਅਤੇ ਜਗਦੀਸ਼ ਘੁੰਨਸ ਨੇ ਦੱਸਿਆ ਕਿ ਇਹ ਪੈਦਲ ਯਾਤਰਾ ਸੰਗਤਾਂ ਲਈ ਆਸਥਾ, ਸੇਵਾ ਅਤੇ ਭਗਤੀ ਦਾ ਸੁੰਦਰ ਸੰਗਮ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਮਾਤਾ  ਦੇ ਜੈਕਾਰੇ ਲਗਾਉਂਦੇ ਹੋਏ 12 ਅਗਸਤ ਨੂੰ ਪੈਦਲ ਯਾਤਰਾ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਬਾਬਾ ਮੱਠ ਤੋਂ ਅਰਦਾਸ ਬੇਨਤੀ ਕਰਕੇ  ਸ਼ੁਰੂ ਕੀਤੀ ਜਾਵੇਗੀ ਅਤੇ ਯਾਤਰਾ ਦੌਰਾਨ ਸੰਗਤਾਂ ਵੱਲੋਂ ਮਾਤਾ  ਦਾ ਗੁਣਗਾਨ ਕਰਦਿਆਂ ਭਜਨ-ਕੀਰਤਨ ਅਤੇ ਜੈਕਾਰਿਆਂ ਨਾਲ ਮਾਹੌਲ ਨੂੰ ਭਗਤੀਮਈ ਬਣਾਇਆ ਜਾਵੇਗਾ। ਸ਼੍ਰੀ ਨੈਣਾ ਦੇਵੀ ਪੈਦਲ ਯਾਤਰਾ ਸੰਘ, ਤਪਾ ਵੱਲੋਂ ਸਮੂਹ ਸ਼ਹਿਰ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਪਾਵਨ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ । ਇਸ ਮੌਕੇ ਸੁਸ਼ਾਂਤ ਅਗਰਵਾਲ ,ਅੰਮ੍ਰਿਤ ਪਾਲ ਢਿਲਵਾਂ ,ਅੰਮ੍ਰਿਤ ਪਾਲ  ਨੋਨੀ ਕੁਮਾਰ ,ਪਰਮਾ ਕਈ ਆਦਿ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *