ਸ਼੍ਰੋਮਣੀ ਅਕਾਲੀ ਦਲ ਦੀ PAC ਕਮੇਟੀ ਦੇ ਮੈਂਬਰ ਬਣਨ ‘ਤੇ ਦਲਬੀਰ ਸਿੰਘ ਜਹਾਂਗੀਰ ਨੇ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ

Spread the love
​ਕਰਨੈਲ ਸਿੰਘ ਰਿੰਕੂ, ਸ੍ਰੀ ਗੋਇੰਦਵਾਲ ਸਾਹਿਬ:ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਨ ਵਾਸਤੇ ਸਰਦਾਰ ਦਲਬੀਰ ਸਿੰਘ ਜਹਾਂਗੀਰ ਆਪਣੇ ਸਾਥੀਆਂ ਸਮੇਤ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਸਰਦਾਰ ਦਲਬੀਰ ਸਿੰਘ ਜਹਾਂਗੀਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਰਦਾਰ ਮਜੀਠੀਆ ਦਾ ਵਿਸ਼ੇਸ਼ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਜਹਾਂਗੀਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਆਮਲਿਆਂ ਦੀ ਕਮੇਟੀ (PAC) ਦਾ ਮੈਂਬਰ ਬਣਾ ਕੇ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਦਾ ਮਾਣ ਵਧਾਇਆ ਹੈ।​ਇਸ ਮੁਲਾਕਾਤ ਦੌਰਾਨ ਸਰਦਾਰ ਦਲਬੀਰ ਸਿੰਘ ਜਹਾਂਗੀਰ ਨੇ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਹਲਕਾ ਖਡੂਰ ਸਾਹਿਬ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ।​ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਹਲਕਾ ਖਡੂਰ ਸਾਹਿਬ ਤੋਂ ਵੱਧ ਤੋਂ ਵੱਧ ਸੰਗਤ ਨੂੰ ਨਾਲ ਲੈ ਕੇ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ।​ਇਸ ਮੌਕੇ ਸਰਦਾਰ ਦਲਬੀਰ ਸਿੰਘ ਜਹਾਂਗੀਰ ਦੇ ਨਾਲ ਸਰਦਾਰ ਕਵਲਜੀਤ ਸਿੰਘ ਲਾਹੋਰੀਆ, ਮਾਸਟਰ ਗੁਰਦੇਵ ਸਿੰਘ, ਸਰਦਾਰ ਮਨਜੀਤ ਸਿੰਘ ਬਾਊ ਅਤੇ ਹਜ਼ੂਰਾ ਸਿੰਘ ਫ਼ੌਜੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *