ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

Spread the love
ਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਉਹਨਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਰਕਰਾਂ ਵਲੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਨਿਯੁਕਤੀ ‘ਤੇ ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਜੈਤੋ, ਮਨਤਾਰ ਸਿੰਘ ਬਰਾੜ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਸ਼ੇਰ ਸਿੰਘ ਮੰਡਵਲਾ ਜ਼ਿਲ੍ਹਾ ਜਥੇਦਾਰ, ਬਲਕਾਰ ਸਿੰਘ ਬਰਾੜ ਗੋਨੇਆਣਾ ਕੋਆਰਡੀਨੇਟਰ ਹਲਕਾ ਜੈਤੋ, ਕੋਰ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਭੁਪਿੰਦਰ ਸਿੰਘ ਲਾਲੀ ਬਾਦਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਤੇਗਪਾਲ ਸਿੰਘ ਸੀਰਾ ਬਰਾੜ ਬਲਾਕ ਪ੍ਰਧਾਨ ਦਿਹਾਤੀ ਜੈਤੋ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਕੁਲਵੰਤ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ, ਸਿੰਕਦਰ ਸਿੰਘ ਗਿੱਲ ਸਾਬਕਾ ਸਰਪੰਚ ਰਾਮੇਆਣਾ, ਪ੍ਰੇਮਜੀਤ ਸਿੰਘ ਔਲਖ ਰਾਮੇਆਣਾ, ਕਿਰਨਦੀਪ ਸਿੰਘ ਬਿੱਟੂ ਸਾਬਕਾ ਸਰਪੰਚ ਦਲ ਸਿੰਘ ਵਾਲਾ, ਗੁਰਚਰਨ ਸਿੰਘ ਐਮ.ਸੀ.,ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਜੱਗਾ ਸਿੰਘ ਸੰਧੂ ਚੈਨਾ, ਬਲਤੇਜ ਸਿੰਘ ਚਹਿਲ ਚੈਨਾ, ਕੇਵਲ ਸਿੰਘ ਦਲ ਸਿੰਘ ਵਾਲਾ, ਜਗਮੀਤ ਸਿੰਘ ਬਰਾੜ ਚੈਨਾ, ਸੁਖਪਾਲ ਸ਼ਰਮਾ ਚੈਨਾ, ਗੁਰਮੀਤ ਸਿੰਘ ਬਰਾੜ, ਅੰਮ੍ਰਿਤ ਸਿੰਘ ਅਤੇ ਪ੍ਰਭਦੀਪ ਸਿੰਘ ਰਾਊਵਾਲਾ ਆਦਿ ਵਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਮੁਬਾਰਕਬਾਦ ਵੀ ਦਿੱਤੀ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *