ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਕਸ਼ਮੀਰ ਦੇ ਹਿੰਦੂ ਸਮਾਜ ਨਾਲ ਸਬੰਧਿਤ ਆਗੂਆਂ ਨਾਲ ਇਕੱਤਰਤਾ

Spread the love
ਜੈਤੋ,10 ਨਵੰਬਰ (ਰਘੂਨੰਦਨ ਪਰਾਸ਼ਰ :)ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਜੰਮੂ ਵਿਖੇ ਕਸ਼ਮੀਰ ਦੇ ਹਿੰਦੂ ਸਮਾਜ ਨਾਲ ਸਬੰਧਿਤ ਆਗੂਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਸਿੱਖ ਇਤਿਹਾਸ ਵਿੱਚ ਕਸ਼ਮੀਰ ਦੇ ਪੰਡਿਤਾਂ ਦਾ ਜਿਕਰ ਬਹੁਤ ਹੀ ਅਹਿਮ ਸਥਾਨ ਰੱਖਦਾ ਹੈ ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਕਸ਼ਮੀਰੀ ਪੰਡਿਤਾਂ ਦੀ ਬੇਨਤੀ ‘ਤੇ ਹੀ ਮਨੁੱਖੀ ਹੱਕਾਂ ਹਕੂਕਾਂ ਦੀ ਖਾਤਿਰ ਕੁਰਬਾਨੀ ਦਿੱਤੀ ਗਈ ਸੀ। ਅੱਜ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਵ ਪੱਧਰ ‘ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ ਉੱਥੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਮਟਨ, ਕਸ਼ਮੀਰ ਤੋਂ ਵਿਸ਼ੇਸ਼ ਨਗਰ ਕੀਰਤਨ ਵੀ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ ਵਿੱਚ ਹਿੰਦੂ ਸਮਾਜ ਦੇ ਆਗੂਆਂ ਅਤੇ ਕਸ਼ਮੀਰ ਦੇ ਪੰਡਿਤਾਂ ਦੀ ਸ਼ਮੂਲੀਅਤ ਅਹਿਮ ਹੋਵੇਗੀ।
  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *