ਸਾਉਣ ਮਹੀਨੇ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਹਰਿਆ-ਭਰਿਆ ਰੱਖਣਾ ਸਮੇਂ ਦੀ ਲੋੜ: ਜਰਨੈਲ ਸਿੰਘ ਲਾਲੀ ਵਣ ਮਹਾਉਤਸਵ ਮੌਕੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ

Spread the love
ਨੂਰਪੁਰ ਬੇਦੀ ,17 ਜੁਲਾਈ: ਦਲਜੀਤ ਚਨੋਲੀ=ਵਣ ਮਹਾਉਤਸਵ ਦੇ ਸਬੰਧ ਵਿੱਚ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਰੁੱਖ ਲਗਾਓ ਮੁਹਿੰਮ ਤਹਿਤ ਫਲਦਾਰ, ਛਾਂਦਾਰ ਅਤੇ ਸਜਾਵਟੀ ਬੂਟੇ ਲਗਾਏ ਗਏ। ਇਸ ਮੌਕੇ ਪੌਦਿਆਂ ਦੀ ਸੰਭਾਲ ਕਰਨ ਅਤੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਵੀ ਸੰਕਲਪ ਲਿਆ ਗਿਆ । ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਨੇ ਕਿਹਾ ਕਿ ਸਾਉਣ ਦਾ ਮਹੀਨਾ ਰੁੱਖ ਲਗਾਉਣ ਲਈ ਸਭ ਤੋਂ ਉਚਿਤ ਸਮਾਂ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮਿਲ ਸਕੇ। ਉਨ੍ਹਾਂ ਕਿਹਾ ਕਿ ਰੁੱਖ ਪ੍ਰਦੂਸ਼ਣ ਨੂੰ ਘਟਾਉਣ, ਜਲਵਾਯੂ ਸੰਤੁਲਨ ਬਣਾਈ ਰੱਖਣ ਅਤੇ ਜੀਵਨ ਲਈ ਸ਼ੁੱਧ ਆਕਸੀਜਨ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।।ਸਕੂਲ ਦੇ ਪ੍ਰਿੰਸੀਪਲ ਹਰਦੀਪ ਸਿੰਘ ਨੇ ਦੱਸਿਆ ਕਿ ਸਕੂਲ ਕੈਂਪਸ ਵਿੱਚ ਲਗਾਏ ਗਏ ਇਨ੍ਹਾਂ ਬੂਟਿਆਂ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੌਂਪੀ ਗਈ ਹੈ, ਤਾਂ ਜੋ ਇਹ ਪੌਦੇ ਵੱਡੇ ਰੁੱਖ ਬਣ ਕੇ ਵਾਤਾਵਰਣ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਸਮਾਗਮ ਵਿੱਚ ਸ਼ਾਮਲ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ। ਇਸ ਤੋਂ ਇਲਾਵਾ ਮੈਡਮ ਵੀਨਾ ਦੀ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਕੈਂਪਸ ਵਿੱਚ ਬੂਟੇ ਲਗਾਏ ।ਇਸ ਮੌਕੇ ਪੰਚਾਇਤ ਸੰਮਤੀ ਨੂਰਪੁਰ ਬੇਦੀ ਦੀ ਚੇਅਰਪਰਸਨ ਸੁਨੀਤਾ ਰਾਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਹਲਕਾ ਰੂਪਨਗਰ ਦੇ ਕੋਆਰਡੀਨੇਟਰ ਅਵਤਾਰ ਸਿੰਘ ਕੂੰਨਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਬੀਰ ਸਿੰਘ ਭੱਟੋਂ, ਸ਼ਸ਼ੀ ਚੰਦਨ ਤਖ਼ਤਗੜ੍ਹ, ਡਾ. ਦਵਿੰਦਰ ਬਜਾੜ, ਕੇਸਰ ਸਿੰਘ ਮੂਸਾਪੁਰ, ਮਾਸਟਰ ਰਾਮ ਸਿੰਘ, ਨਿਰਮਲ ਸਿੰਘ ਲਾਲਪੁਰ, ਗੁਰਮੇਲ ਸਿੰਘ (ਸਾਬਕਾ ਸਰਪੰਚ, ਭੱਟੋਂ), ਡਾ. ਗੁਰਨੈਬ ਸਿੰਘ ਬੜਵਾ ਅਤੇ ਸੁਰਿੰਦਰ ਸਿੰਘ ਕੰਗ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਫੋਟੋ ਸਕੂਲ ਵਿੱਚ ਬੂਟੇ ਲਗਾਉਣ ਮੌਕੇ ਮਹਿਮਾਨ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *