“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ

Spread the love
ਫਰੀਦਕੋਟ 30 ਮਾਰਚ (ਗੁਰਦੀਪ ਸਿੰਘ ਢਿੱਲੋਂ ) ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ,ਫਰੀਦਕੋਟ ਦੇ ਯਤਨਾਂ ਸਦਕਾ ਮਿਤੀ 30.03.2026 ਨੂੰ ਰਵੀਦਾਸ  ਧਰਮਸ਼ਾਲਾ ਬਲਬੀਰ ਬਸਤੀ ਫਰੀਦਕੋਟ ਵਿਖੇ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਆਧੁਨਿਕ ਡਿਜੀਟਲ ਸਹੂਲਤਾਂ ਅਤੇ ਵਿੱਤੀ ਪ੍ਰਣਾਲੀਆਂ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਇਹ ਸੇਵਾਵਾਂ ਵਰਤਣ ਲਈ ਪ੍ਰੇਰਿਤ ਕਰਨਾ ਸੀ। ਕੈਂਪ ਦੌਰਾਨ ਲੀਡ ਬੈਂਕ ਫਰੀਦਕੋਟ ਦੇ ਅਧਿਕਾਰੀਆਂ ਵੱਲੋਂ ਹਾਜਰ ਲਾਭਪਾਤਰੀਆਂ ਨੂੰ ਮੋਬਾਈਲ ਬੈਂਕਿੰਗ, ਆਨਲਾਈਨ ਲੈਣ-ਦੇਣ, ਯੂਪੀਆਈ ਸਿਸਟਮ, ਏਟੀਐਮ ਦੀ ਸੁਰੱਖਿਅਤ ਵਰਤੋਂ,ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਸੁਕੰਨਿਆ ਸਮਰਿਧੀ ਯੋਜਨਾ,ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਜੋ ਲਾਭ ਦਿੱਤਾ ਜਾਣਾ ਹੈ ਅਤੇ ਸੁਰੱਖਿਅਤ ਵਰਤੋਂ ਅਤੇ ਸਾਇਬਰ ਠੱਗੀਆਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿੱਤੀ ਲੈਣ-ਦੇਣ ਦੌਰਾਨ ਸਾਵਧਾਨੀਆਂ ਬਾਰੇ ਵੀ ਸਮਝਾਇਆ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਮਦਦਗਾਰ ਸੁਝਾਅ ਦਿੱਤੇ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਕੀਮਤੀ ਧਰੋਹਰ ਹਨ ਅਤੇ ਉਨ੍ਹਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਤਰ੍ਹਾਂ ਦੇ ਕੈਂਪ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਆਸਾਨ ਬਣਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਕੈਂਪ ਵਿੱਚ ਹਾਜ਼ਰ ਲਾਭਪਾਤਰੀਆਂ ਨੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਨਾਲ ਉਨ੍ਹਾਂ ਵਿੱਚ ਆਤਮਵਿਸ਼ਵਾਸ ਵਧਦਾ ਹੈ ਅਤੇ ਉਹ ਡਿਜੀਟਲ ਸੇਵਾਵਾਂ ਨੂੰ ਨਿਡਰ ਹੋ ਕੇ ਵਰਤ ਸਕਦੇ ਹਨ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *