ਸਾਬਕਾ ਕੌਂਸਲਰ ਵਾਰਡ ਨੰਬਰ 12 ਰਾਜਵੀਰ ਸਿੰਘ ਰਾਜੀ ਦੀ ਮਿਹਨਤ ਲਿਆਈ ਰੰਗ, ਖਰੜ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ

Spread the love
ਕੁਰਾਲੀ 10 ਅਗਸਤ (ਜਗਦੇਵ ਸਿੰਘ ): ਖਰੜ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਨੂੰ ਲੈ ਕੇ ਲੰਬੇ ਸਮੇਂ ਤੋਂ ਆਵਾਜ਼ ਬੁਲੰਦ ਕਰ ਰਹੇ ਵਾਰਡ ਨੰਬਰ 12 ਦੇ ਸਾਬਕਾ ਕੌਂਸਲਰ ਰਾਜਵੀਰ ਸਿੰਘ ਰਾਜੀ ਦੀ ਲਗਾਤਾਰ ਮਿਹਨਤ ਨੂੰ ਬੂਰ ਪਿਆ ਹੈ। ਉਨ੍ਹਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਅਤੇ ਨਗਰ ਕੌਂਸਲ ਦੇ ਧਿਆਨ ਵਿੱਚ ਮਾਮਲਾ ਲਿਆਉਣ ਤੋਂ ਬਾਅਦ ਖਰੜ ਸ਼ਹਿਰ ਵਿੱਚ ਐਨੀਮਲ ਬਰਥ ਕੰਟਰੋਲ (ABC) ਤਹਿਤ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।ਇਸ ਮੌਕੇ ਰਾਜਵੀਰ ਸਿੰਘ ਰਾਜੀ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਕਾਰਨ ਆਮ ਲੋਕਾਂ, ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਮੱਸਿਆ ਦੇ ਪੱਕੇ ਹੱਲ ਲਈ ਉਹ ਲਗਾਤਾਰ ਸਬੰਧਤ ਅਧਿਕਾਰੀਆਂ ਅਤੇ ਨਗਰ ਕੌਂਸਲ ਦੀਆਂ ਮੀਟਿੰਗਾਂ ਵਿੱਚ ਇਹ ਮੁੱਦਾ ਉਠਾਉਂਦੇ ਰਹੇ ਹਨ।ਉਨ੍ਹਾਂ ਨਗਰ ਕੌਂਸਲ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਿਰਫ਼ ਕੁਝ ਇਲਾਕਿਆਂ ਤੱਕ ਸੀਮਤ ਨਾ ਰਹੇ, ਸਗੋਂ ਪੂਰੇ ਖਰੜ ਸ਼ਹਿਰ ਵਿੱਚ ਲਗਾਤਾਰ ਚਲਾਈ ਜਾਵੇ, ਤਾਂ ਜੋ ਅਵਾਰਾ ਕੁੱਤਿਆਂ ਦੀ ਗਿਣਤੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇ ਅਤੇ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਸਕੇ।ਰਾਜਵੀਰ ਸਿੰਘ ਰਾਜੀ ਨੇ ਨਗਰ ਕੌਂਸਲ ਅਤੇ ਸਬੰਧਤ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *