ਸਾਬਕਾ ਮੇਅਰ ਅਰੁਣ ਖੋਸਲਾ ਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਦਿੱਲੀ ’ਚ ਸਵ. ਅਰੁਣ ਜੇਤਲੀ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦੇ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਵੀ ਹੋਈ ਚਰਚਾ * ਅਰੁਣ ਖੋਸਲਾ ਨੇ ਜੇਤਲੀ ਨੂੰ ਦੱਸਿਆ ਆਪਣਾ ਸਿਆਸੀ ਗੁਰੂ,

Spread the love
ਫਗਵਾੜਾ 24 ਅਗਸਤ (   ਪ੍ਰੀਤ ਕੌਰ ਪ੍ਰੀਤੀ       ) ਫਗਵਾੜਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਦਿੱਲੀ ਵਿਖੇ ਭਾਜਪਾ ਦੇ ਦਿੱਗਜ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਵ. ਅਰੁਣ ਜੇਤਲੀ ਦੀ ਬਰਸੀ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨੇ ਸਵ. ਜੇਤਲੀ ਦੀ ਪ੍ਰਤਿਮਾ ’ਤੇ ਪੁਸ਼ਪਾਂਜਲੀ ਅਰਪਿਤ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਜੇਤਲੀ ਪਰਿਵਾਰ ਦੇ ਵੱਡਿਆਂ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਅਰੁਣ ਖੋਸਲਾ ਨੇ ਦੱਸਿਆ ਕਿ ਅਰੁਣ ਜੇਤਲੀ ਉਨ੍ਹਾਂ ਦੇ ਸਿਆਸੀ ਗੁਰੂ ਰਹੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਰਾਜਨੀਤੀ ਦੀਆਂ ਬਾਰੀਕੀਆਂ ਸਮਝਣ ਅਤੇ ਸਿਆਸੀ ਜੀਵਨ ਵਿੱਚ ਅੱਗੇ ਵਧਣ ਦੀ ਦਿਸ਼ਾ ਦਿੱਤੀ। ਉਨ੍ਹਾਂ ਕਿਹਾ ਕਿ ਜੇਤਲੀ ਜੀ ਦੀ ਸ਼ਖਸੀਅਤ, ਉਨ੍ਹਾਂ ਦੀ ਦੂਰਅੰਦੇਸ਼ੀ ਸੋਚ, ਸੰਵਿਧਾਨਕ ਮਾਮਲਿਆਂ ਦੀ ਡੂੰਘੀ ਸਮਝ ਅਤੇ ਵਿਰੋਧੀ ਵਿਚਾਰਾਂ ਦਾ ਵੀ ਸਨਮਾਨ ਕਰਨ ਵਾਲੀ ਸਿਆਸੀ ਸ਼ੈਲੀ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗੀ। ਅਰੁਣ ਖੋਸਲਾ ਨੇ ਕਿਹਾ ਕਿ ਅਰੁਣ ਜੇਤਲੀ ਸਿਰਫ਼ ਇੱਕ ਸਿਆਸੀ ਆਗੂ ਹੀ ਨਹੀਂ ਸਨ, ਸਗੋਂ ਉਹ ਇੱਕ ਉੱਚ ਕੋਟੀ ਦੇ ਕਾਨੂੰਨ ਦੇ ਜਾਣਕਾਰ, ਪ੍ਰਭਾਵਸ਼ਾਲੀ ਬੁਲਾਰੇ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਾਲੇ ਰਣਨੀਤੀਕਾਰ ਵੀ ਸਨ। ਭਾਰਤੀ ਰਾਜਨੀਤੀ ਵਿੱਚ ਜੇਤਲੀ ਜੀ ਵੱਲੋਂ ਨਿਭਾਈ ਗਈ ਭੂਮਿਕਾ ਅਤੇ ਦੇਸ਼ ਲਈ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਇਸ ਦੌਰਾਨ ਅਰੁਣ ਖੋਸਲਾ ਅਤੇ ਸੋਮ ਪ੍ਰਕਾਸ਼ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਸੰਸਦ ਮੈਂਬਰ ਅਨੁਰਾਗ ਠਾਕੁਰ, ਸੰਸਦ ਮੈਂਬਰ ਬਾਂਸੁਰੀ ਸਵਰਾਜ ਸਮੇਤ ਹੋਰ ਭਾਜਪਾ ਆਗੂਆਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸੂਬੇ ਵਿੱਚ ਭਾਜਪਾ ਦੀ ਸਥਿਤੀ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਭਾਜਪਾ ਲੀਡਰਸ਼ਿਪ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਤੇਜ਼ੀ ਨਾਲ ਬਦਲ ਰਹੇ ਸਿਆਸੀ ਸਮੀਕਰਨਾਂ, ਵੱਖ-ਵੱਖ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਰਣਨੀਤੀ ਨੂੰ ਲੈ ਕੇ ਵੀ ਚਰਚਾ ਹੋਈ। ਆਗੂਆਂ ਨੇ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਸੂਬੇ ਦੇ ਸਿਆਸੀ ਮਾਹੌਲ ਨੂੰ ਨੇੜਿਓਂ ਸਮਝਣ ਦੀ ਲੋੜ ’ਤੇ ਵਿਚਾਰ ਸਾਂਝੇ ਕੀਤੇ। ਅਰੁਣ ਖੋਸਲਾ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਇਸ ਸਮੇਂ ਇੱਕ ਮਹੱਤਵਪੂਰਨ ਦੌਰ ਵਿੱਚੋਂ ਲੰਘ ਰਹੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੂਬੇ ਦੀ ਸਿਆਸਤ ਲਈ ਅਹਿਮ ਹੋਣਗੀਆਂ। ਭਾਜਪਾ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸਮਝਦਿਆਂ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਸਿਆਸੀ ਵਿਕਲਪ ਵਜੋਂ ਆਪਣੀ ਭੂਮਿਕਾ ਹੋਰ ਮਜ਼ਬੂਤ ਕੀਤੀ ਜਾਵੇਗੀ। ਤਸਵੀਰ ਕੈਪਸ਼ਨ- ਦਿੱਲੀ ਵਿਖੇ ਅਰੁਣ ਜੇਤਲੀ ਦੀ ਬਰਸੀ ਮੌਕੇ ਆਯੋਜਿਤ ਸਮਾਗਮ ਦੌਰਾਨ ਸ਼ਰਧਾਂਜਲੀ ਦਿੰਦੇ ਸਾਬਕਾ ਮੇਅਰ ਅਰੁਣ ਖੋਸਲਾ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਕੇਂਦਰੀ ਲੀਡਰਸ਼ਿਪ ਨਾਲ ਮੁਲਾਕਾਤ ਦੀਆਂ ਵੱਖ-ਵੱਖ ਤਸਵੀਰਾਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *