​ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਸਤਨਾਮ ਸਿੰਘ ਤੁੜ ਦੀ ਧਰਮਪਤਨੀ ਦੇ ਅਕਾਲ ਚਲਾਣੇ ‘ਤੇ ਦੁੱਖ ਸਾਂਝਾ ਕੀਤਾ — ਵਾਹਿਗੁਰੂ ਦਾ ਭਾਣਾ ਮਿੱਠਾ ਕਰਕੇ ਮੰਨਣਾ ਹੀ ਸਾਡਾ ਧਰਮ : ਸਿੱਕੀ

Spread the love
​ਸ੍ਰੀ ਗੋਇੰਦਵਾਲ ਸਾਹਿਬ (ਕਰਨੈਲ ਸਿੰਘ ਰਿੰਕੂ) :-ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਸਰਦਾਰ ਰਮਨਜੀਤ ਸਿੰਘ ਸਿੱਕੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਸ. ਸਤਨਾਮ ਸਿੰਘ ਤੁੜ ਦੀ ਧਰਮਪਤਨੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਸੁਣ ਕੇ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।​ਇਸ ਮੌਕੇ ਸ. ਸਿੱਕੀ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਅਕਾਲ ਪੁਰਖ ਦੇ ਰਜ਼ਾ-ਭਾਣੇ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ ਅਤੇ ਵਾਹਿਗੁਰੂ ਦਾ ਭਾਣਾ ਮਿੱਠਾ ਕਰਕੇ ਮੰਨਣਾ ਹੀ ਸਾਡਾ ਧਰਮ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ੇ।​ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਨਿਸ਼ਾਨ ਸਿੰਘ ਢੋਟੀ, ਫ਼ਤਿਹ ਸਿੰਘ, ਦਿਲਬਾਗ ਸਿੰਘ ਤੁੜ, ਲਾਲੀ ਢੋਟੀ,ਬੱਬੂ ਪਹਿਲਵਾਨ, ਹਰਦਿਆਲ ਕੰਗ, ਹਰਭਜਨ ਸਿੰਘ ਏ.ਐੱਸ.ਆਈ. ,ਸੁੱਖਵਿੰਦਰ ਸਿੰਘ ਧਾਰੀਵਾਲ, ਰੰਧਾਵਾ ਸਾਬ, ਰਘਬੀਰ ਵਿਰਕ, ਗੁਰਇੰਦਰਪਾਲ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਪਟਿਆਲਿਆ, ਪ੍ਰਤਾਪ ਪੰਜਾਬ, ਕੁਲਦੀਪ ਸਿੰਘ, ਦਲਜੀਤ ਸਿੰਘ ਸੰਗਤਪੁਰੀਆ, ਸ਼ਾਮ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ ਮਿਸਤਰੀ, ਦਲਬੀਰ ਸਿੰਘ, ਲਸ਼ਮਣ ਸਿੰਘ, ਫੌਜੀ ਡੀਲਰ, ਸਤਨਾਮ ਠੇਕੇਦਾਰ, ਅਨੋਖ ਸਿੰਘ, ਹਰਪਾਲ ਭੇਲ, ਗੁਰਦਿਆਲ ਢੋਟੀ, ਪਿੱਤਾ ਲਾਹੌਰੀਆ, ਆਦਿ ਆਗੂ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *