*ਸਾਬਕਾ ਸੈਨਿਕਾਂ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਲੁਧਿਆਣੇ ਸ਼ਹੀਦਾਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਂਟ*   *ਸਰਕਾਰਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ ਸਨਮਾਨ ਅਤੇ ਹੱਕ ਦੇਣ ਲੱਗੇ ਦੇਰੀ ਨਾ ਕਰਨ: ਮਨੋਹਰ ਸਿੰਘ* 

Spread the love
ਲੁਧਿਆਣਾ, 26 ਜੁਲਾਈ (ਕੁਲਵਿੰਦਰ ਕੌਰ)=ਅੱਜ ਕਾਰਗਿਲ ਵਿਜੇ ਦਿਵਸ ਮੌਕੇ ਸਾਬਕਾ ਸੈਨਿਕਾਂ ਨੇ ਸ਼ਹੀਦ ਹੋਏ ਸੈਨਿਕਾਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਦੇਣ ਲਈ ਲੁਧਿਆਣਾ ਵਿਖੇ ਪ੍ਰੋਗਰਾਮ ਰੱਖਿਆ ਗਿਆ ਜਿਸ ਵਿੱਚ ਅਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਲੁਧਿਆਣਾ ਦੇ ਦਿਹਾਤੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਵਿਧਾਨ ਸਭਾ ਹਲਕਾ ਰਾਏਕੋਟ ਵੱਲੋਂ ਕਾਰਗਿਲ ਵਿਜੈ ਦਿਵਸ ਮੌਕੇ ਤੇ ਰੱਖ ਬਾਗ਼ ਲੁਧਿਆਣਾ ਵਿਖੇ ਕਾਰਗਿਲ ਵਿਜੈ ਦਿਵਸ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਕਿਹਾ ਗਿਆ ਕਿ ਸਮੇਂ ਦੀਆਂ ਸਰਕਾਰਾਂ ਨੂੰ ਬੇਨਤੀ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨਾਲ ਬੇਇਨਸਾਫ਼ੀ ਬੰਦ ਕਰਨ ਅਤੇ ਸਮੁੱਚੇ ਭਾਰਤ ਦੇ ਸ਼ਹੀਦਾਂ ਦੇ ਪਰਿਵਾਰਾਂ ਦਾ ਧਿਆਨ ਰੱਖਣਾ ਚਾਹੀਦਾ ਅਤੇ ਬਣਦੀਆਂ ਸਹੂਲਤਾਂ ਦੇਣ ਲਈ ਕਿਹਾ। ਉਹਨਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨਾ ਚਾਹੀਦਾ ਅਤੇ ਬਣਦੀਆਂ ਕੋਟੇ ਦੀਆਂ ਨੋਕਰੀਆਂ ਦੀ ਪਹਿਲ ਸ਼ਹੀਦ ਪਰਿਵਾਰਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ ਅਤੇ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਇਕੱਠੇ ਹੋਏ ਸਾਬਕਾ ਸੈਨਿਕਾਂ ਨੇ ਜੈ ਜਵਾਨ ਜੈ ਕਿਸਾਨ ਦੇਸ਼ ਭਗਤੀ ਦੇ ਜਜ਼ਬੇ ਨਾਲ ਨਾਅਰੇ ਲਾਏ ਅਤੇ ਸੱਚੀ ਸ਼ਰਧਾਂਜਲੀ ਭੇਟ ਕੀਤੀ ਕੈਪਟਨ ਨਛੱਤਰ ਸਿੰਘ ਜੀ, ਕੈਪਟਨ ਕੁਲਵੰਤ ਸਿੰਘ ਬਾੜੇਵਾਲ ਅਤੇ ਸਮੂਹ ਲੁਧਿਆਣਾ ਦੇ ਸਾਬਕਾ ਸੈਨਿਕਾਂ ਨੇ ਹਾਜ਼ਰੀਆਂ ਭਰੀਆਂ। ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਏ ਆਖਿਆ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਜਿਨਾਂ ਨੇ ਆਪਣੀਆਂ ਕੀਮਤੀ ਜਿੰਦਾਂ ਨੂੰ ਦੇਸ਼ ਕੌਮ ਤੇ ਕੁਰਬਾਨ ਕਰਕੇ ਸਾਨੂੰ ਅੱਜ ਖੁੱਲੀ ਹਵਾ ਵਿੱਚ ਸਾਹ ਲੈਣ ਜੋਗੇ ਛੱਡਿਆ ਹੈ, ਨਾਲ ਹੀ ਇਹਨਾਂ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਵੀ ਸਮਾਜ ਅਤੇ ਸਰਕਾਰਾਂ ਵੱਲੋਂ ਤਹਿ ਦਿਲ ਤੋਂ ਧੰਨਵਾਦ ਹੋਣਾ ਚਾਹੀਦਾ ਹੈ ਅਤੇ ਹਮੇਸ਼ਾ ਉਨਾਂ ਦਾ ਸਨਮਾਨ ਸਮਾਜ ਵਿੱਚ ਪਹਿਲ ਦੇ ਅਧਾਰ ਤੇ ਰੱਖਿਆ ਜਾਣਾ ਚਾਹੀਦਾ ਹੈ। ਇਸ ਮੌਕੇ ਇਕੱਠੇ ਹੋਏ ਸੈਨਿਕਾਂ ਨੇ ਆਖਿਆ ਕਿ ਅਸੀਂ ਹਰ ਸਾਲ ਵੱਖ ਵੱਖ ਸਮੇਂ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦਾਂ ਨੂੰ ਯਾਦ ਕਰਨ ਵਾਲੇ ਪ੍ਰੋਗਰਾਮ ਉਲੀਕਦੇ ਰਹਾਂਗੇ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *