ਸਾਮਰਾਜਵਾਦ ਵੱਲੋਂ ਸਤਾਈ ਖਲਕਤ ਲਈ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਰਾਹ ਦਸੇਰੇ ਦਾ ਕੰਮ ਕਰ ਰਹੀ ਹੈ: ਬੀਬੀ ਸ਼ਸ਼ੀ ਰਾਣਾ – ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਵੱਲੋਂ ਅਮਰ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਸਮਾਗਮ ਆਯੋਜਿਤ

Spread the love
ਬਲਾਚੌਰ , 31 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਵੱਲੋਂ ਅਮਰ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਵਸ ਮੌਕੇ ਨੌਜਵਾਨਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਸਰਪ੍ਰਸਤ ਅਤੇ ਸਾਬਕਾ ਸਰਪੰਚ ਬੀਬੀ ਸ਼ਸ਼ੀ ਰਾਣਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸੁਨਾਮ ਨੇ ਜਲਿਆਂਵਾਲਾ ਬਾਗ ਕਤਲੇਆਮ ਦੀ ਸਜ਼ਾ ਦੇਣ ਲਈ 21 ਸਾਲਾਂ ਦੇ ਲੰਬੇ ਸੰਘਰਸ਼ ਤੋਂ ਬਾਅਦ 13 ਮਾਰਚ 1940 ਨੂੰ ਮਾਈਕਲ ਓ’ਡਵਾਇਰ ਨੂੰ ਮੌਤ ਦੇ ਘਾਟ ਉਤਾਰਿਆ ਸੀ। ਉਹ ਜੰਗ-ਏ-ਆਜ਼ਾਦੀ ਦੇ ਮਹਾਨ ਨਾਇਕਾਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਗਦਰ ਪਾਰਟੀ ਵਿੱਚ ਸਰਗਰਮ ਭੂਮਿਕਾ ਨਿਭਾਉਂਦਿਆਂ ਦੇਸ਼ ਦੀ ਆਜ਼ਾਦੀ ਦੇ ਨਿਸ਼ਾਨੇ ਨੂੰ ਮੁੱਖ ਰੱਖ ਕੇ ਕੰਮ ਕੀਤਾ।ਬੀਬੀ ਰਾਣਾ ਨੇ ਕਿਹਾ ਕਿ ਅੱਜ ਵੀ ਸਾਮਰਾਜਵਾਦ ਪੂਰੀ ਦੁਨੀਆ ਵਿੱਚ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਿਹਾ ਹੈ ਅਤੇ ਕਮਜ਼ੋਰ ਮੁਲਕਾਂ ਦੇ ਲੋਕਾਂ ਦਾ ਧੱਕੇ ਨਾਲ ਸ਼ੋਸ਼ਣ ਕਰ ਰਿਹਾ ਹੈ। ਅਜਿਹੇ ਸਮੇਂ ਵਿੱਚ ਸਾਮਰਾਜਵਾਦ ਤੋਂ ਸਤਾਏ ਲੋਕਾਂ ਲਈ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਇੱਕ ਰਾਹ ਦਸੇਰੇ ਦਾ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਰੋਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ।ਸਮਾਗਮ ਦੌਰਾਨ ਨੌਜਵਾਨ ਫੈਡਰੇਸ਼ਨ ਦੇ ਪ੍ਰਧਾਨ ਅਭੀ ਸਿੰਘ ਅਤੇ ਸਰਪ੍ਰਸਤ ਡਾਕਟਰ ਪੰਮੀ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਿਚਕਾਰ ਗੂੜ੍ਹੀ ਵਿਚਾਰਧਾਰਕ ਮਿੱਤਰਤਾ ਸੀ। ਉਨ੍ਹਾਂ ਕਿਹਾ ਕਿ ਇਹਨਾਂ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਸਾਨੂੰ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਲਾਮਬੰਦ ਕਰਦਿਆਂ ਇੱਕ ਵੱਡੀ ਮੁਹਿੰਮ ਚਲਾਉਣੀ ਪਵੇਗੀ, ਜੋ ਕਿ ਸ਼ਹੀਦ ਊਧਮ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਇਸ ਸ਼ਰਧਾਂਜਲੀ ਸਮਾਗਮ ਵਿੱਚ ਅਮਰੀਕ ਸਿੰਘ, ਬਲਜੀਤ ਸਿੰਘ, ਜਸ਼ਨ, ਰਾਜਵੀਰ, ਸਤਨਾਮ ਸਿੰਘ, ਪ੍ਰਤਾਪ ਰਾਣਾ, ਮਨੋਹਰ ਲਾਲ ਸਮੇਤ ਹੋਰ ਵੀ ਕਈ ਆਗੂ ਅਤੇ ਵਰਕਰ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *