ਸਾਹਰ ਸਿੱਧੂ ਹਲਕਾ ਸਮਰਾਲਾ ਤੋਂ ਯੂਥ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਜਿਸ ਸੂਬੇ ਵਿੱਚ ਵੱਧ ਅਧਿਕਾਰ ਨੌਜਵਾਨਾਂ ਅਤੇ ਨੌਜਵਾਨ ਇਸਤਰੀਆਂ ਨੂੰ ਮਿਲਣਗੇ, ਉਸ ਸੂਬੇ ਦੀ ਤਰੱਕੀ ਹੋਣਾ ਲਾਜ਼ਮੀ ਹੈ- ਪਰਮਜੀਤ ਸਿੰਘ ਢਿੱਲੋਂ 

Spread the love
ਸਮਰਾਲਾ 21 ਜੁਲਾਈ (ਮੁਕੇਸ਼ ਵਰਮਾ) : =ਜਦੋਂ ਕਿਸੇ ਸੂਬੇ ਵਿੱਚ ਯੂਥ ਵਿੰਗ ਆਪ ਮੁਹਾਰੇ ਕਿਸੇ ਰਾਜਨੀਤਕ ਪਾਰਟੀ ਨਾਲ ਜੁੜਨ ਲੱਗ ਜਾਂਦਾ ਹੈ ਤਾਂ ਉੱਥੇ ਸੱਤਾ ਵਿੱਚ ਪਲਟਾ ਆਉਣਾ ਲਾਜ਼ਮੀ ਹੁੰਦਾ ਹੈ। ਇਹੋ ਜਿਹਾ ਰੁਝਾਨ ਹੁਣ ਪੂਰੇ ਪੰਜਾਬ ਵਿੱਚ ਦਿਖਾਈ ਦੇਣ ਲੱਗਾ, ਪੰਜਾਬ ਦੀ ਜਿਆਦਾਤਰ ਨੌਜਵਾਨੀ ਅਕਾਲੀ ਦਲ ਨਾਲ ਜੁੜ ਚੁੱਕੀ ਹੈ ਅਤੇ ਬਾਕੀ ਦੀ ਨੌਜਵਾਨੀ ਅਕਾਲੀ ਦਲ ਨਾਲ ਜੁੜਨ ਲਈ ਪੂਰੀ ਤਰ੍ਹਾਂ ਚਾਹਵਾਨ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਵੱਲੋਂ ਆਪਣੇ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਾ ਵਿਸਥਾਰ ਅਤੇ ਬਹੁਤੀ ਕਮਾਂਡ ਨੌਜਵਾਨਾਂ ਦੇ ਹੱਥਾਂ ਵਿੱਚ ਦਿੰਦੇ ਹੋਏ ਸਾਹਰ ਸਿੱਧੂ ਨੂੰ ਹਲਕਾ ਸਮਰਾਲਾ ਤੋਂ ਇਸਤਰੀ ਅਕਾਲੀ ਦਲ ਯੂਥ ਵਿੰਗ ਦਾ ਪ੍ਰਧਾਨ ਅਤੇ ਰਾਜਵਿੰਦਰ ਕੌਰ ਨੂੰ ਇਸਤਰੀ ਅਕਾਲੀ ਦਲ ਯੂਥ ਵਿੰਗ ਦਾ ਸਕੱਤਰ ਨਿਯੁਕਤ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਨੂੰ ਗਿਰਵਾਟ ਵਿੱਚ ਲੈ ਕੇ ਜਾਣ ਵਾਲੀ ਆਮ ਆਦਮੀ ਪਾਰਟੀ , ਜਿਸ ਨੇ ਸਾਲ 2022 ਵਿੱਚ ਪੰਜਾਬ ਦੇ ਆਮ ਲੋਕਾਂ ਨੂੰ ਅਜਿਹੇ ਝੂਠੇ ਸਬਜ਼ ਬਾਗ ਦਿਖਾ ਕੇ ਗਲਤ ਫਤਵਾ ਲੈ ਲਿਆ ਸੀ। ਅੱਜ ਪੰਜਾਬ ਦੇ ਲੋਕ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲਿਆਉਣ ਲਈ ਉਤਾਵਲੇ ਹਨ, ਕਿਉਕਿ ਪੰਜਾਬ ਦੇ ਲੋਕ ਜਾਣ ਚੁੱਕੇ ਹਨ, ਜੇਕਰ ਪੰਜਾਬ ਨੂੰ ਖੁਸ਼ਹਾਲੀ ਵੱਲ ਲੈ ਕੇ ਜਾਣਾ ਹੈ ਤਾਂ ਪੰਜਾਬ ਅੰਦਰ ਖੇਤਰੀ ਪਾਰਟੀ ਦਾ ਰਾਜ ਹੋਣਾ ਬਹੁਤ ਜਰੂਰੀ ਹੈ। ਇਸੇ ਵਜਾਹ ਕਾਰਨ ਪੰਜਾਬ ਦਾ ਯੂਥ ਆਮ ਮੁਹਾਰੇ ਸ਼੍ਰੋਮਣੀ ਅਕਾਲੀ ਨਾਲ ਜੁੜ ਰਿਹਾ ਹੈ। ਸਮਰਾਲਾ ਹਲਕੇ ਅੰਦਰ ਵੀ ਬਹੁਤ ਸਾਰੇ ਨੌਜਵਾਨ ਮੁੰਡੇ ਕੁੜੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲਈ ਤਿਆਰ ਹੈ, ਅਜਿਹੀ ਸਥਿਤੀ ਵਿੱਚ ਇਸ ਹਲਕੇ ਦੀ ਕਮਾਂਡ ਨੌਜਵਾਨਾਂ ਦੇ ਹਵਾਲੇ ਕੀਤੀ ਜਾ ਰਹੀ ਹੈ। ਮੇਰੀ ਛੋਟੀ ਭੈਣ ਸਾਹਰ ਸਿੱਧੂ ਜੋ ਸ਼ੁਰੂ ਤੋਂ ਹੀ ਸ਼ੋਮਣੀ ਅਕਾਲੀ ਦਲ ਨਾਲ ਜੁੜੀ ਹੋਈ ਹੈ, ਉਸ ਵੱਲੋਂ ਕੀਤੇ ਕਾਰਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਸਨੂੰ ਹਲਕਾ ਸਮਰਾਲਾ ਤੋਂ ਯੂਥ ਇਸਤਰੀ ਵਿੰਗ ਦੀ ਪ੍ਰਧਾਨ ਦੀ ਜਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸਾਹਰ ਸਿੱਧੂ ਨੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਅਤੇ ਕਿਹਾ ਜਿਨ੍ਹਾਂ ਨੇ ਮੈਨੂੰ ਇਹ ਅਹੁਦਾ ਦੇ ਮਾਣ ਦਿੱਤਾ ਹੈ, ਮੈਂ ਇਸ ਅਹੁਦੇ ਨਾਲ ਇਨਸਾਫ ਕਰਦੀ ਹੋਈ ਵਿਸ਼ਵਾਸ਼ ਦਿਵਾਉਂਦੀ ਹਾਂ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਆਪਣੇ ਹਲਕੇ ਦੇ ਪਿੰਡ ਪਿੰਡ ਤੱਕ ਲਿਜਾਇਆ ਜਾਵੇਗਾ ਅਤੇ ਪਿੰਡ ਪੱਧਰ ਤੱਕ ਯੂਥ ਵਿੰਗ ਦੀਆਂ ਕਮੇਟੀਆਂ ਬਣਾ ਸ਼ੋਮਣੀ ਅਕਾਲੀ ਦਲ ਨੂੰ ਮਜਬੂਤ ਕੀਤਾ ਜਾਵੇਗਾ। ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਚਾਰ ਕਰਕੇ ਪਰਮਜੀਤ ਸਿੰਘ ਢਿੱਲੋਂ ਨੂੰ ਵਿਧਾਇਕ ਚੁਣ ਪੰਜਾਬ ਵਿਧਾਨ ਸਭਾ ਵਿੱਚ ਭੇਜਾਂਗੇ। ਇਸ ਮੌਕੇ ਉਕਤ ਤੋਂ ਇਲਾਵਾ ਹਰਜਤਿੰਦਰ ਸਿੰਘ ਬਾਜਵਾ ਪਵਾਤ, ਦਲਵੀਰ ਸਿੰਘ ਕੰਗ, ਅਮਨਦੀਪ ਸਿੰਘ ਰਾਜੂ, ਨਵਜੋਤ ਸਿੰਘ, ਅਮਰਜੀਤ ਕੌਰ, ਸੁਰਿੰਦਰ ਕੌਰ ਕੌਫੀ ਸਾਬਕਾ ਐਮ. ਸੀ., ਸਤਨਾਮ ਸਿੰਘ ਮਣਕੂ, ਕੋਮਲਪ੍ਰੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਇਸਤਰੀ ਵਿੰਗ ਦੀਆਂ ਬੀਬੀਆਂ ਹਾਜ਼ਰ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *