ਸਾਹਿਤ ਦੀ ਸਾਂਝੀ ਸੱਥ ਨੂੰ ਸੁੰਨਾ ਕਰ ਗਏ ਅਵਤਾਰ ਸਿੰਘ ਉਟਾਲਾਂ ਪੰਜਾਬੀ ਸਾਹਿਤ ਸਭਾ ਸਾਂਝੀ ਸੱਥ ਦੇ ਬਾਨੀ ਸਰਪ੍ਰਸਤ ਨੇ 71 ਵਰ੍ਹਿਆਂ ਦੀ ਉਮਰ ਵਿੱਚ ਸੰਸਾਰ ਨੂੰ ਕਿਹਾ ਅਲਵਿਦਾ

Spread the love
ਸਮਰਾਲਾ 13 ਸਤੰਬਰ (ਮੁਕੇਸ਼ ਵਰਮਾ) ਪੰਜਾਬੀ ਸਾਹਿਤ, ਖੇਡ ਅਤੇ ਸਮਾਜਿਕ ਸਰੋਕਾਰਾਂ ਦੀ ਧਰਤੀ ’ਤੇ ਆਪਣੀ ਨਿੱਘੀ ਪਛਾਣ ਬਣਾਉਣ ਵਾਲੇ ਅਵਤਾਰ ਸਿੰਘ ਉਟਾਲਾਂ ਹੁਣ ਸਾਡੇ ਦਰਮਿਆਨ ਨਹੀਂ ਰਹੇ। ਪੰਜਾਬੀ ਸਾਹਿਤ ਸਭਾ ਸਾਂਝੀ ਸੱਥ ਦੇ ਬਾਨੀ ਸਰਪ੍ਰਸਤ ਅਵਤਾਰ ਸਿੰਘ ਉਟਾਲਾਂ 71 ਵਰ੍ਹਿਆਂ ਦੀ ਉਮਰ ਵਿੱਚ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੇ ਤੁਰ ਜਾਣ ਨਾਲ ਸਾਹਿਤ ਦੀ ਉਹ ਸੱਥ, ਜਿੱਥੇ ਵਿਚਾਰਾਂ ਦੀ ਸਾਂਝ ਅਤੇ ਸ਼ਬਦਾਂ ਦੀ ਗਰਮਾਹਟ ਵੰਡੀ ਜਾਂਦੀ ਸੀ, ਅੱਜ ਸੁੰਨੀ ਹੋ ਗਈ ਜਾਪਦੀ ਹੈ।ਅਵਤਾਰ ਸਿੰਘ ਉਟਾਲਾਂ ਸਿਰਫ਼ ਇੱਕ ਸਾਹਿਤਕ ਸੱਥ ਦੇ ਸਰਪ੍ਰਸਤ ਹੀ ਨਹੀਂ ਸਨ, ਸਗੋਂ ਸਾਹਿਤ, ਖੇਡ ਅਤੇ ਸਮਾਜ ਨੂੰ ਜੋੜਨ ਵਾਲੀ ਇੱਕ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਦੀ ਹਾਜ਼ਰੀ ਆਪਣੇ ਆਪ ਵਿੱਚ ਇੱਕ ਹੌਸਲਾ ਹੁੰਦੀ ਸੀ। ਪੰਜਾਬੀ ਸਾਹਿਤ ਸਭਾ ਸਾਂਝੀ ਸੱਥ ਦੀ ਸਿਰਜਣਾ ਅਤੇ ਇਸ ਦੇ ਸਫ਼ਰ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।ਉਨ੍ਹਾਂ ਦਾ ਅੰਤਿਮ ਸੰਸਕਾਰ 14 ਸਤੰਬਰ, ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਉਨ੍ਹਾਂ ਦੇ ਜੱਦੀ ਪਿੰਡ ਉਟਾਲਾਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਅਤੇ ਕਬੱਡੀ ਖੇਡ ਜਗਤ ਦੇ ਨਾਮਵਰ ਹਸਤਾਖ਼ਰ ਭੋਲੂ ਉਟਾਲਾਂ, ਭਰਾ ਤੇ ਕੌਮਾਂਤਰੀ ਕਬੱਡੀ ਖਿਡਾਰੀ ਮੇਜੀ ਉਟਾਲਾਂ, ਪੰਜਾਬੀ ਸਾਹਿਤ ਸਭਾ ਸਾਂਝੀ ਸੱਥ ਦੇ ਪ੍ਰਧਾਨ ਕਿਰਨਦੀਪ ਸਿੰਘ ਕੁਲਾਰ, ਜਨਰਲ ਸਕੱਤਰ ਸੁਖਵਿੰਦਰ ਸਿੰਘ ਭਾਦਲਾ ਅਤੇ ਪੰਜਾਬੀ ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਦੇ ਪ੍ਰਧਾਨ ਗੁਰਸੇਵਕ ਸਿੰਘ ਢਿੱਲੋਂ ਅਤੇ ਪ੍ਰਸਿੱਧ ਕਹਾਣੀਕਾਰ ਸੁਰਿੰਦਰ ਰਾਮਪੁਰੀ, ਲੇਖਕ ਮੰਚ ਸਮਰਾਲਾ ਦੇ ਪ੍ਰਧਾਨ ਰਾਜਵਿੰਦਰ ਸਮਰਾਲਾ , ਪੰਜਾਬੀ ਸਾਹਿਤ ਸਭਾ ਖੰਨਾ ਦੇ ਪ੍ਰਧਾਨ ਨਰਿੰਦਰ ਮੰਣਕੂ ਅਤੇ ਸਮੂਹ ਅਹੁਦੇਦਾਰਾਂ ਕਲਾਂ ਸੰਗਮ ਸਾਹਿਤ ਸਭਾ ਨੀਲੋਂ ਪੁਲ ਆਦਿ ਵੱਲੋਂ ਸਾਂਝੇ ਤੌਰ ’ਤੇ ਦਿੱਤੀ ਗਈ। ਉਨ੍ਹਾਂ ਦੇ ਵਿਛੋੜੇ ’ਤੇ ਸਾਹਿਤਕਾਰਾਂ, ਸਾਹਿਤ ਪ੍ਰੇਮੀਆਂ, ਖੇਡ ਜਗਤ ਦੀਆਂ ਸ਼ਖ਼ਸੀਅਤਾਂ, ਸਮਾਜਸੇਵੀ ਸੰਸਥਾਵਾਂ, ਰਾਜਨੀਤਿਕ ਜਥੇਬੰਦੀਆ ਅਤੇ ਇਲਾਕਾ ਨਿਵਾਸੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਵਤਾਰ ਸਿੰਘ ਉਟਾਲਾਂ ਦਾ ਜਾਣਾ ਇੱਕ ਵਿਅਕਤੀ ਦਾ ਵਿਛੋੜਾ ਹੀ ਨਹੀਂ, ਸਗੋਂ ਇੱਕ ਨਿੱਘੇ ਸਹਾਰੇ, ਇੱਕ ਸੁਹਿਰਦ ਸਰਪ੍ਰਸਤ ਅਤੇ ਇੱਕ ਸਾਂਝੀ ਸੋਚ ਦਾ ਵਿਛੋੜਾ ਹੈ। ਉਨ੍ਹਾਂ ਦੀ ਯਾਦ ਸਾਹਿਤਕ ਸਰਗਰਮੀਆਂ ਅਤੇ ਸਾਂਝੀ ਸੱਥ ਦੇ ਹਰ ਪੰਨੇ ਵਿੱਚ ਜਿਉਂਦੀ ਰਹੇਗੀ।ਪਰਿਵਾਰ ਵੱਲੋਂ ਸਮੂਹ ਰਿਸ਼ਤੇਦਾਰਾਂ, ਸਾਕ-ਸਬੰਧੀਆਂ, ਨਗਰ ਵਾਸੀਆਂ, ਖੇਡ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ, ਰਾਜਨੀਤਕ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਅੰਤਿਮ ਸੰਸਕਾਰ ਵਿੱਚ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *