ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਮਹੀਨਿਆਂ ਦੀ ਵਿਸ਼ੇਸ਼ 'ਐੱਚ.ਆਈ.ਵੀ. ਜਾਗਰੂਕਤਾ ਮੁਹਿੰਮ' ਦਾ ਹੋਇਆ ਸ਼ਾਨਦਾਰ ਆਗਾਜ਼ ਸਿਹਤ ਵਿਭਾਗ ਵਲੋਂ 12 ਅਗਸਤ ਤੋਂ 12 ਅਕਤੂਬਰ ਤੱਕ ਚਲਾਈ ਜਾ ਰਹੀ ਹੈ ਵਿਸ਼ੇਸ਼ ਐਚ.ਆਈ.ਵੀ. ਜਾਗਰੁਕਤਾ ਮੁਹਿੰਮ:

Spread the love
ਸ੍ਰੀ ਮੁਕਤਸਰ ਸਾਹਿਬ (12 ਅਗਸਤ 2026):ਨੈਸ਼ਨਲ ਏਡਜ਼ ਕੰਟਰੋਲ ਸੰਸਥਾ (NACO) ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ (PSACS) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਿਵਲ ਹਸਪਤਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਸ਼ੇਸ਼ "ਇੰਟੈਂਸੀਫਾਈਡ ਐੱਚ.ਆਈ.ਵੀ. ਜਾਗਰੂਕਤਾ ਮੁਹਿੰਮ" (Intensified HIV Awareness Campaign) ਦੀ ਸ਼ੁਰੂਆਤ ਕੀਤੀ ਗਈ। ਇਹ ਵਿਸ਼ੇਸ਼ ਮੁਹਿੰਮ 12 ਅਗਸਤ ਤੋਂ 12 ਅਕਤੂਬਰ 2026 ਤੱਕ ਪੂਰੇ ਦੋ ਮਹੀਨੇ ਚਲਾਈ ਜਾਵੇਗੀ। ਇਸ ਮੁਹਿੰਮ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਸ੍ਰੀ ਡੈਵੀ ਗੋਇਲ, ਏ.ਡੀ.ਸੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ, ਡਾ. ਅਰਪਨਦੀਪ ਸਿੰਘ ਐੱਸ.ਐੱਮ.ਓ. ਇੰਚਾਰਜ, ਸਿਵਲ ਹਸਪਤਾਲ ਅਤੇ ਡਾ. ਗੁਰਮੀਤ ਭੰਡਾਰੀ (ਪ੍ਰੋਗਰਾਮ ਅਫ਼ਸਰ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਏ.ਡੀ.ਸੀ. ਸ੍ਰੀ ਡੈਵੀ ਗੋਇਲ ਨੇ ਕਿਹਾ ਕਿ ਸਮਾਜ ਵਿੱਚੋਂ ਐੱਚ.ਆਈ.ਵੀ./ਏਡਜ਼ ਵਰਗੀਆਂ ਬਿਮਾਰੀਆਂ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ. ਉਨ੍ਹਾਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਬਿਮਾਰੀ ਨਾਲ ਜੁੜੀਆਂ ਸਮਾਜਿਕ ਕੁਰੀਤੀਆਂ ਤੇ ਭੁਲੇਖਿਆਂ ਨੂੰ ਦੂਰ ਕੀਤਾ ਜਾਵੇ। ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਨੇ ਦੱਸਿਆ ਕਿ ਦੋ ਮਹੀਨੇ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਸੂਚਨਾ, ਸਿੱਖਿਆ ਅਤੇ ਸੰਚਾਰ ਗਤੀਵਿਧੀਆਂ ਕੀਤੀਆਂ ਜਾਣਗੀਆਂ, ਇਸ ਮੁਹਿੰਮ ਦਾ ਮੁੱਖ ਮਕਸਦ ਐੱਚ.ਆਈ.ਵੀ. ਦੇ ਫੈਲਾਅ ਨੂੰ ਰੋਕਣਾ, ਮੁਫ਼ਤ ਟੈਸਟਿੰਗ ਅਤੇ ਇਲਾਜ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਪੀੜਤਾਂ ਪ੍ਰਤੀ ਭੇਦਭਾਵ ਨੂੰ ਖ਼ਤਮ ਕਰਨਾ ਹੈ। ਐੱਸ.ਐੱਮ.ਓ. ਡਾ. ਅਰਪਨਦੀਪ ਸਿੰਘ ਅਤੇ ਪ੍ਰੋਗਰਾਮ ਅਫ਼ਸਰ ਡਾ. ਗੁਰਮੀਤ ਭੰਡਾਰੀ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੱਤੀ ਕਿ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਲਈ ਕੌਂਸਲੰਿਗ ਅਤੇ ਟੈਸਟਿੰਗ ਦੀਆਂ ਮੁਫ਼ਤ ਸਹੂਲਤਾਂ ਉਪਲਬਧ ਹਨ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀ ਹੈਲਪਲਾਈਨ 1097 ਦੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ. ਇਸ ਮੌਕੇ ਹਸਪਤਾਲ ਦਾ ਸਮੂਹ ਸਟਾਫ਼ ਅਤੇ ਸਿਹਤ ਕਰਮਚਾਰੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *