ਸਿਹਤ ਨਾਲ ਖਿਲਵਾੜ ਕਰਨ ਵਾਲਿਆ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ : ਸਹਾਇਕ ਫੂਡ ਕਮਿਸ਼ਨਰ

Spread the love
 ਅੰਮ੍ਰਿਤਸਰ10 ਅਪ੍ਰੈਲ  (ਮਨਜੀਤ ਸਿੰਘ ਸ਼ੇਰਗਿੱਲ )   ਮਾਨਯੋਗ ਸਿਹਤ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਕਮਿਸ਼ਨਰ ਫੂਡ ਅਤੇ ਡਰਗਜ਼ ਐਡਮਨਿਸਟਰੇਸਨ ਸ੍ਰੀ ਮਤੀ ਕੰਵਲਜੀਤ ਬਰਾੜ ਆਈ ਏ ਐਸ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ ਏ ਐਸ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਡਾ ਸਤਿੰਦਰ ਸਿੰਘ ਬਜਾਜ ਵਲੋਂ ਸਹਾਇਕ ਫੂਡ ਕਮਿਸ਼ਨਰ ਰਾਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਦਾ ਗਠਨ ਕੀਤਾ ਗਿਆ ਜਿਸ ਵਿੱਚ ਫੂਡ ਸੇਫਟੀ ਅਫ਼ਸਰ ਮਿਸ ਰਜਨੀ ਅਤੇ ਟੀਮ ਵਲੋ ਡੇਅਰੀ ਦਾ ਸਮਾਨ ਵੇਚਣ ਵਾਲਿਆ ਪਾਸੋ ਪਨੀਰ ਬਣਾਉਣ ਲਈ ਵਰਤੇ ਜਾਣ ਵਾਲੇ ਐਸਿਡ ਜੌ ਕਿ Citrix Acid ਅਤੇ vinegar ਦੇ ਸੈਂਪਲ ਇੱਕਠੇ ਕਰਕੇ ਫੂਡ ਲੇਬਰਾਟਰੀ ਲਈ ਜਾਂਚ ਲਈ ਭੇਜੇ ਗਏ ਕਿ ਇਹ ਐਸਿਡ ਨਾਲ ਪਨੀਰ ਬਣਾਇਆ ਜਾ ਸਕਦਾ ਹੈ ਅਤੇ ਇਹ  ਐਸਿਡ ਦੁਕਾਨਦਾਰਾ ਵਲੋ Citrix Acid ਜਾਂ Vinegar ਕਹੇ ਜਾ ਰਹੇ ਹਨ ਉਹਨਾਂ ਮੁਤਾਬਿਕ ਹੀ ਹਨ ਜਾਂ ਕੋਈ ਹੋਰ ਤੇਜ਼ਾਬ ਤਾ ਨਹੀਂ ਹੈ ਜੌ ਪਨੀਰ ਬਣਾਉਣ ਲਈ ਵਰਤਿਆ ਜਾ ਰਿਹਾ ਹੈ ਇਸ ਤੋਂ ਇਲਾਵਾ ਫੂਡ ਸੇਫਟੀ ਟੀਮ ਵਲੋ ਲੋਹਗੜ੍ਹ ਚੌਕ ਤੋਂ ਇੱਕ ਡੇਅਰੀ ਤੋਂ ਦੁੱਧ ਅਤੇ ਘਿਓ ਦੇ ਸੈਂਪਲ ਅਤੇ ਨਾਲ ਹੀ ਮਸਾਲਿਆਂ ਦੇ ਸੈਂਪਲ ਭਰੇ ਇਹਨਾਂ ਸੈਂਪਲਾ ਨੂੰ ਜਾਂਚ ਲਈ ਖਰੜ ਵਿਖੇ ਭੇਜ ਦਿੱਤਾ ਗਿਆ ਹੈ ਰਿਪੋਰਟ ਆਉਣ ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਇਸ ਤੋਂ ਇਲਾਵਾ ਫੂਡ ਸੇਫਟੀ ਅਫ਼ਸਰ ਕਮਲਦੀਪ ਕੌਰ ਅਤੇ ਟੀਮ ਵਲੋ ਜੰਡਿਆਲਾ ਗੁਰੂ ਵਿੱਚ ਸਕੂਲ ਦੇ ਵਿਦਿਆਰਥੀਆਂ ਨੂੰ ਫੂਡ ਸੇਫਟੀ ਆਨ ਵੀਲ ਤੇ ਜਾ ਕੇ ਚੰਗਾ ਖਾਣ ਪੀਣ ਸੰਬਧੀ ਜਾਗਰੂਕ ਕੀਤਾ ਗਿਆ ਅਤੇ ਬੱਚਿਆਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਲਈ ਕਿਹਾ ਗਿਆ ਅਤੇ ਜੰਡਿਆਲਾ ਗੁਰੂ ਦੇ ਦੁਕਾਨਦਾਰਾਂ ਨੂੰ ਵੀ ਫੂਡ ਸੇਫਟੀ ਐਕਟ ਸੰਬਧੀ ਜਾਗਰੂਕ ਕੀਤਾ ਗਿਆ ।।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *