ਸਿਹਤ ਵਿਭਾਗ ਦੀ ਟੀਮ ਵੱਲੋਂ ਮਮਤਾ ਦਿਵਸ ਅਤੇ ਟੀਕਾਕਰਨ ਦਿਵਸ ਮਨਾਇਆ, 80 ਔਰਤਾਂ ਤੇ 28 ਬੱਚਿਆਂ ਦਾ ਕੀਤਾ ਟੀਕਾਕਰਨ

Spread the love
ਬਲਾਚੌਰ, 27 ਅਗਸਤ (ਜਤਿੰਦਰਪਾਲ ਸਿੰਘ ਕਲੇਰ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਸਪਤਾਲ ਕਾਠਗੜ੍ਹ ਦੀ ਟੀਮ ਵੱਲੋਂ ਮਮਤਾ ਦਿਵਸ ਅਤੇ ਟੀਕਾਕਰਨ ਦਿਵਸ ਮਨਾਇਆ ਗਿਆ।ਇਸ ਮੌਕੇ ਡਾ. ਵਿਸ਼ਾਲੀ ਸ਼ਰਮਾ ਤੇ ਸੁਪਰਵਾਈਜ਼ਰ ਜਸਵਿੰਦਰ ਕੌਰ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਵਿਸ਼ਾਲੀ ਸ਼ਰਮਾ ਨੇ ਔਰਤਾਂ ਨੂੰ ਮਮਤਾ ਦਿਵਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਗਰਭ ਅਵਸਥਾ ਦੌਰਾਨ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ। ਔਰਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸੰਤੁਲਿਤ ਭੋਜਨ ਅਤੇ ਨਿਯਮਤ ਜਾਂਚ ਬਾਰੇ ਦੱਸਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਨੇ ਭਾਗ ਲਿਆ ਅਤੇ ਆਪਣੀ ਸਿਹਤ ਪ੍ਰਤੀ ਅਹਿਮ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਡਾ. ਵਿਸ਼ਾਲੀ ਸ਼ਰਮਾ ਨੇ ਕਿਹਾ ਕਿ ਅਕਸਰ ਔਰਤਾਂ ਘਰ ਦੇ ਕੰਮਾਂ ਵਿੱਚ ਉਲਝ ਕੇ ਆਪਣੀ ਸਿਹਤ ਪ੍ਰਤੀ ਸੁਚੇਤ ਨਹੀਂ ਰਹਿੰਦੀਆਂ, ਜਦੋਂ ਕਿ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਪੌਸ਼ਟਿਕ ਆਹਾਰ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਹਰੀਆਂ ਸਬਜ਼ੀਆਂ, ਦਾਲਾਂ, ਦੁੱਧ, ਫਲ ਅਤੇ ਪੌਸ਼ਟਿਕ ਆਹਾਰ ਲੈਣਾ ਚਾਹੀਦਾ ਹੈ ਅਤੇ ਸਮੇਂ-ਸਮੇਂ ’ਤੇ ਆਪਣਾ ਚੈੱਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਡਾਕਟਰ ਦੇ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ।ਇਸ ਦੌਰਾਨ ਟੀਕਾਕਰਨ ਦਿਵਸ ਮੌਕੇ 0 ਤੋਂ 5 ਸਾਲ ਤੱਕ ਦੇ 28 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੂੰਦਾਂ ਪਿਲਾਈਆਂ ਗਈਆਂ। ਸੁਪਰਵਾਈਜ਼ਰ ਜਸਵਿੰਦਰ ਕੌਰ ਨੇ ਦੱਸਿਆ ਕਿ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਬੱਚੇ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਸਭ ਤੋਂ ਉੱਤਮ ਹੁੰਦਾ ਹੈ ਅਤੇ ਜੇਕਰ ਮਾਂ ਤੰਦਰੁਸਤ ਹੋਵੇਗੀ ਤਾਂ ਬੱਚਾ ਵੀ ਤੰਦਰੁਸਤ ਰਹੇਗਾ।ਇਸ ਮੌਕੇ ਡਾ. ਵਿਸ਼ਾਲੀ ਸ਼ਰਮਾ, ਸੁਪਰਵਾਈਜ਼ਰ ਜਸਵਿੰਦਰ ਕੌਰ, ਪ੍ਰਵੀਨ ਕੁਮਾਰੀ ਏ.ਐੱਨ.ਐੱਮ, ਕਮਲ ਕੁਮਾਰ ਸਿਹਤ ਵਰਕਰ, ਬਲਜੀਰ ਕੌਰ ਆਸ਼ਾ ਵਰਕਰ, ਪਰਮਾਰ ਕੌਰ ਆਸ਼ਾ ਵਰਕਰ ਸੁਪਰਵਾਈਜ਼ਰ ਹਾਜਰ ਸਨ। ਇਸ ਮੌਕੇ ਪੰਜ ਗਰਭਵਤੀ ਔਰਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *